ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ (28 ਮਈ) ਲੁਧਿਆਣਾ ਵਿੱਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਆਮਦ ਨੂੰ ਲੈ ਕੇ ਭਾਜਪਾ ਵਰਕਰਾਂ ‘ਚ ਭਾਰੀ ਉਤਸ਼ਾਹ ਹੈ। ਅੱਜ ਉਹ ਭਾਜਪਾ ਉਮੀਦਵਾਰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਵੋਟਾਂ ਦੀ ਅਪੀਲ ਕਰਨਗੇ। ਇਸ ਦੌਰਾਨ ਸੀਤਾਰਮਨ ਅੱਜ ਪੱਤਰਕਾਰਾਂ ਨਾਲ ਵੀ ਰੂਬਰੂ ਹੋਣਗੇ। ਇਸ ਤੋਂ ਇਲਾਵਾ ਉਨ੍ਹਾਂ ਦੀ ਕਾਰੋਬਾਰੀਆਂ ਨਾਲ ਮੀਟਿੰਗ ਵੀ ਤੈਅ ਕੀਤੀ ਗਈ ਹੈ।
ਦੱਸ ਦਈਏ ਕਿ ਪੰਜਾਬ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਭ ਪਾਰਟੀਆਂ ਨੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਲੁਭਾਉਣ ਲਈ ਜ਼ੋਰਦਾਰ ਮੁਹਿੰਮ ਵਿੱਢੀ ਹੋਈ ਹੈ। ਇਸੇ ਤਹਿਤ ਅੱਜ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਅੱਜ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।
----------- Advertisement -----------
ਅੱਜ ਲੁਧਿਆਣਾ ਆਉਣਗੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ; ਰਵਨੀਤ ਬਿੱਟੂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ
Published on
----------- Advertisement -----------
----------- Advertisement -----------












