ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ 5 ਸਤੰਬਰ ਨੂੰ ਯੂਨੀਵਰਸਿਟੀ ਦੀਆਂ ਚੋਣਾਂ ਹੋਣਗੀਆਂ। PU ਨਾਲ ਸਬੰਧਤ ਸ਼ਹਿਰ ਦੇ ਕਾਲਜਾਂ ਵਿੱਚ ਵੀ 5 ਸਤੰਬਰ ਨੂੰ ਹੀ ਵੋਟਿੰਗ ਹੋਵੇਗੀ। ਉੱਥੇ ਹੀ ਉਮੀਦਵਾਰ 29 ਅਗਸਤ ਤੱਕ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ। ਜਾਣਕਾਰੀ ਮੁਤਾਬਕ ਨਾਮਜ਼ਦਗੀ ਲਈ ਸਿਰਫ ਕੇਵਲ ਇੱਕ ਘੰਟੇ ਦਾ ਸਮਾਂ ਦਿੱਤਾ ਜਾਵੇਗਾ ਅਤੇ ਅੱਜ ਤੋਂ ਹੀ ਯੂਨੀਵਰਸਿਟੀ ‘ਚ ਚੋਣ ਜਾਬਤਾ ਲਾਗੂ ਹੋ ਗਿਆ ਹੈ। ਨਤੀਜੇ ਵੀ ਉਸੇ ਦਿਨ ਸ਼ਾਮ ਨੂੰ ਐਲਾਨੇ ਜਾਣਗੇ। ਚੰਡੀਗੜ੍ਹ ਪੁਲੀਸ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰੇਗੀ।
ਸੂਤਰਾਂ ਅਨੁਸਾਰ ਪੀਯੂ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਹੋਈ, ਜਿਸ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਚੋਣਾਂ ਦੀਆਂ ਹੋਰ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।