October 28, 2026, 3:09 am
----------- Advertisement -----------
HomeNewsLatest Newsਲਾਭਪਾਤਰੀ ਹੁਣ ਮੋਬਾਈਲ ਐਪ ਰਾਹੀਂ ਆਯੁਸ਼ਮਾਨ ਕਾਰਡ ਲਈ ਅਪਲਾਈ ਕਰ ਸਕਦੇ ਹਨ:...

ਲਾਭਪਾਤਰੀ ਹੁਣ ਮੋਬਾਈਲ ਐਪ ਰਾਹੀਂ ਆਯੁਸ਼ਮਾਨ ਕਾਰਡ ਲਈ ਅਪਲਾਈ ਕਰ ਸਕਦੇ ਹਨ: ਸੀਈਓ ਸਟੇਟ ਹੈਲਥ ਏਜੰਸੀ

Published on

----------- Advertisement -----------

ਚੰਡੀਗੜ੍ਹ, 15 ਸਤੰਬਰ (ਬਲਜੀਤ ਮਰਵਾਹਾ):- ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਸਟੇਟ ਹੈਲਥ ਏਜੰਸੀ 17 ਸਤੰਬਰ ਤੋਂ 2 ਅਕਤੂਬਰ ਤੱਕ ਵਿਸ਼ੇਸ਼ ਮੁਹਿੰਮ “ਆਯੂਸ਼ਮਾਨ ਆਪਕੇ ਦੁਆਰ” ਸ਼ੁਰੂ ਕਰੇਗੀ, ਜਿਸ ਦੇ ਤਹਿਤ ਯੋਗ ਲਾਭਪਾਤਰੀਆਂ ਨੂੰ ਆਯੁਸ਼ਮਾਨ ਭਾਰਤ-ਮੁਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਜਾਰੀ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਮੁਹਿੰਮ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਸ਼ੁਰੂ ਕੀਤੀ ਗਈ ‘ਆਯੂਸ਼ਮਾਨ ਭਵ’ ਦਾ ਹਿੱਸਾ ਹੈ।
ਇਸ ਪ੍ਰਮੁੱਖ ਬੀਮਾ ਯੋਜਨਾ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਸਟੇਟ ਹੈਲਥ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਕਿਹਾ ਕਿ ਇਹ ਸਕੀਮ ਸੂਬੇ ਭਰ ਦੇ 800 ਤੋਂ ਵੱਧ ਸਰਕਾਰੀ ਅਤੇ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਹਰੇਕ ਪਰਿਵਾਰ ਲਈ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਕੀਮ ਤਹਿਤ ਲਗਭਗ 1600 ਕਿਸਮਾਂ ਦੇ ਇਲਾਜ ਕਰਵਾਏ ਜਾ ਸਕਦੇ ਹਨ, ਜਿਸ ਵਿੱਚ ਗੋਡੇ ਬਦਲਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਪੰਦਰਵਾੜਾ ਮੁਹਿੰਮ ਤਹਿਤ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਅਤੇ ਬਲਾਕਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਯੋਗ ਲਾਭਪਾਤਰੀ ਮੁਫ਼ਤ ਸਿਹਤ ਬੀਮਾ ਕਵਰੇਜ ਦਾ ਲਾਭ ਆਸਾਨੀ ਨਾਲ ਪ੍ਰਾਪਤ ਕਰ ਸਕਣ। ਸੂਬੇ ਭਰ ਵਿੱਚ ਪਿੰਡ/ਵਾਰਡ ਪੱਧਰ ‘ਤੇ ਈ-ਕਾਰਡ ਬਣਾਉਣ ਲਈ 7000 ਤੋਂ ਵੱਧ ਕਾਮਨ ਸਰਵਿਸ ਸੈਂਟਰ ਕਾਰਜਸ਼ੀਲ ਹਨ। ਯੋਗ ਲਾਭਪਾਤਰੀ ਕਾਰਡ ਬਣਾਉਣ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ‘ਤੇ ਵੀ ਜਾ ਸਕਦੇ ਹਨ।
ਸੀਈਓ ਨੇ ਦੱਸਿਆ ਕਿ ਹੁਣ ਲਾਭਪਾਤਰੀ ਨੈਸ਼ਨਲ ਹੈਲਥ ਅਥਾਰਟੀ ਵੱਲੋਂ ਤਿਆਰ ਕੀਤੀ ਗਈ ‘ਆਯੂਸ਼ਮਾਨ ਐਪ’ ਦੀ ਵਰਤੋਂ ਕਰਕੇ ਵੀ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਲਈ ਬਿਨੈ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਘੱਟੋ-ਘੱਟ 44 ਲੱਖ ਰਜਿਸਟਰਡ ਪਰਿਵਾਰ ਇਸ ਬੀਮਾ ਯੋਜਨਾ ਦਾ ਲਾਭ ਲੈ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...