August 2, 2026, 10:33 pm
----------- Advertisement -----------
HomeNewsLatest Newsਅੰਮ੍ਰਿਤਸਰ ਵਿਖੇ ‘ਐਨ.ਆਰ.ਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਅੱਜ

ਅੰਮ੍ਰਿਤਸਰ ਵਿਖੇ ‘ਐਨ.ਆਰ.ਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਅੱਜ

Published on

----------- Advertisement -----------

ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ। ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੰਮ੍ਰਿਤਸਰ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਅੱਜ 30 ਦਸਬੰਰ ਨੂੰ ਕਰਵਾਇਆ ਜਾ ਰਿਹਾ ਹੈ, ਜਿੱਥੇ ਅੰਮਿ੍ਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਆਦਿ ਜ਼ਿਲਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਦੀ ਸੁਣਵਾਈ ਕਰਕੇ ਉਨਾਂ ਦਾ ਹੱਲ ਕੀਤਾ ਜਾਵੇਗਾ।
ਉਨਾਂ ਦੱਸਿਆ ਕਿ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐਨ.ਆਰ.ਆਈ. ਮਿਲਣੀ ਸਮਾਗਮ ਕਰਵਾਏਗੀ। ਮੰਤਰੀ ਧਾਲੀਵਾਲ ਦਾ ਕਹਿਣਾ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ, ਇਸ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ।ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹਾ ਜਲੰਧਰ ਵਿੱਚ 16 ਦਸੰਬਰ ਨੂੰ ਕੀਤੇ ਗਏ ਪ੍ਰੋਗਰਾਮ ਵਿੱਚ 160 ਮਾਮਲੇ, 19 ਦਸੰਬਰ ਨੂੰ ਐਸ.ਏ.ਐਸ. ਨਗਰ (ਮੁਹਾਲੀ) ਵਿਖੇ 74 ਮਾਮਲੇ ਅਤੇ 23 ਦਸੰਬਰ ਨੂੰ ਲੁਧਿਆਣਾ ਵਿਖੇ 170 ਮਾਮਲੇ ਅਤੇ 26 ਦਸੰਬਰ ਨੂੰ ਮੋਗਾ ਵਿਖੇ 120 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...