July 3, 2026, 7:34 pm
----------- Advertisement -----------
HomeNewsLatest Newsਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ...

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 25 ਅਪ੍ਰੈਲ, 2024 (ਬਲਜੀਤ ਮਰਵਾਹਾ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ, ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਪਿੰਡ ਉਧੋਵਾਲ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਉਸ ਦੀ ਪਤਨੀ ਦੇ ਨਾਮ ਉਪਰ 20 ਕਨਾਲ ਜ਼ਮੀਨ ਹੈ, ਜਿਸ ਉੱਤੇ ਦੋ ਵਿਅਕਤੀਆਂ ਨੇ ਜਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਜਮੀਨ ਵਿਚ ਖੜ੍ਹੇ ਪਾਪੂਲਰ ਦੇ ਦਰੱਖਤ ਵੀ ਚੋਰੀ ਕਰ ਲਏ।
ਸ਼ਿਕਾਇਤਕਰਤਾ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਜੋ ਕਿ ਐਸ.ਐਚ.ਓ ਐਨ.ਆਰ.ਆਈਜ਼ ਸੈੱਲ, ਲੁਧਿਆਣਾ ਕੋਲ ਪਈ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਪੁਲੀਸ ਨੇ ਉਸ ਦੀ ਸ਼ਿਕਾਇਤ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਅਤੇ ਐਸ.ਐਚ.ਓ. ਐਨ.ਆਰ.ਆਈਜ਼ ਥਾਣੇ ਦੇ ਰੀਡਰ ਬਲਰਾਜ ਸਿੰਘ ਨੇ ਇਸ ਉਪਰ ਕਾਰਵਾਈ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਨੂੰ ਰਿਸ਼ਵਤ ਵਜੋਂ 20000 ਰੁਪਏ ਪਹਿਲਾਂ ਅਤੇ 80000 ਰੁਪਏ ਅਗਲੇ ਹਫਤੇ ਤੱਕ ਦੇਣ ਲਈ ਕਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਸਿਪਾਹੀ ਬਲਰਾਜ ਸਿੰਘ ਨੂੰ ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਬਾਹਰੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦੀ ਅਗਲੇਰੀ ਜਾਂਚ ਦੌਰਾਨ ਐਸ.ਐਚ.ਓ. ਐਨ.ਆਰ.ਆਈ. ਥਾਣਾ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...

ਜਲੰਧਰ ‘ਚ ਨਸ਼ੇ ‘ਚ ਧੁੱਤ ਪੁਲਿਸ ਵਾਲੇ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਭਾਜਪਾ ਆਗੂ ਨੇ ਪਿੱਛਾ ਕਰ ਫੜਿਆ; ਮੁਲਾਜ਼ਮ ਸਸਪੈਂਡ

ਜਲੰਧਰ ਵਿੱਚ ਵੀਰਵਾਰ ਦੇਰ ਰਾਤ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਰਾਬ...

ਪੰਜਾਬ ਕਾਂਗਰਸ ‘ਚ ਆਰ-ਪਾਰ ਦੀ ਲੜਾਈ! ਸਾਬਕਾ CM ਚੰਨੀ ਨੇ ਹਾਈਕਮਾਨ ਖਿਲਾਫ ਖੋਲ੍ਹਿਆ ਮੋਰਚਾ, ਦਿੱਗਜ ਆਗੂ ਪਹੁੰਚੇ ਘਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰੂਨੀ ਹਾਲਾਤ...

ਯੋਗ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ 30 ਸਤੰਬਰ ਤੱਕ ਤਾਜ਼ਾ ਅਰਜ਼ੀਆਂ ਮੰਗੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ...

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਚੰਡੀਗੜ੍ਹ, 02 ਜੁਲਾਈ 2026:ਗਰਮੀਆਂ ਦੀ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ...

ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ:ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ...