September 28, 2026, 3:14 pm
----------- Advertisement -----------
HomeNewsLatest Newsਨੰਬਰਦਾਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਵਿਧਾਨ ਸਭਾ ਸਪੀਕਰ ਨਾਲ ਮੀਟਿੰਗ

ਨੰਬਰਦਾਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਵਿਧਾਨ ਸਭਾ ਸਪੀਕਰ ਨਾਲ ਮੀਟਿੰਗ

Published on

----------- Advertisement -----------

ਚੰਡੀਗੜ੍ਹ, 25 ਮਾਰਚ: ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਇਥੇ ਮੁਲਾਕਾਤ ਕੀਤੀ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਦੌਰਾਨ ਸਪੀਕਰਸੰਧਵਾਂ ਨੇ ਨੰਬਰਦਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਨੰਬਰਦਾਰ ਭਾਈਚਾਰਾ ਲੋਕਤੰਤਰੀ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੈ, ਜਿਨ੍ਹਾਂ ਦੀ ਹਰ ਪਿੰਡ/ਸ਼ਹਿਰ ਅਤੇ ਸਰਕਾਰੀ ਦਫ਼ਤਰਾਂ ਵਿੱਚ ਇੱਕ ਮੋਹਤਬਰ ਵਿਅਕਤੀ ਵਜੋਂ ਪਛਾਣ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਕਿਲੀ ਦੀ ਅਗਵਾਈ ਵਿੱਚ ਵਫ਼ਦ ਨੇ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਆਪਣਾ ਮੰਗ ਪੱਤਰ ਸੌਂਪਦਿਆਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਉਨ੍ਹਾਂ ਨੂੰ ਲਾਰਿਆਂ ਵਿੱਚ ਰੱਖਿਆ ਹੈ ਅਤੇ ਉਨ੍ਹਾਂ ਲਈ ਕੀਤਾ ਕੁਝ ਨਹੀਂ। ਨੰਬਰਦਾਰਾਂ ਨੇ ਇਕਸੁਰ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪੂਰਣ ਆਸ ਹੈ ਕਿ ਇਹ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀਜਾਮਾ ਪਹਿਨਾਏਗੀ।

ਸਪੀਕਰ ਸੰਧਵਾਂ ਨੇ ਨੰਬਰਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਬੰਧਤ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਮੰਗਾਂ ਸਬੰਧੀ ਹਮਦਰਦੀ ਨਾਲ ਵਿਚਾਰ ਕਰਦਿਆਂ ਇਨ੍ਹਾਂ ਦਾ ਛੇਤੀ ਢੁਕਵਾਂ ਹੱਲ ਕੱਢਿਆ ਜਾ ਸਕੇ। ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਸਿਮਰਜੀਤ ਬਰਾੜ, ਸੂਬਾ ਜਨਰਲ ਸਕੱਤਰ ਧਰਮਿੰਦਰ ਸਿੰਘ ਖੱਟਰਾਂ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਅਸ਼ੋਕ ਸੰਧੂ ਤੇ ਜਨਰਲ ਸਕੱਤਰ ਸ੍ਰੀ ਸੁਰਿੰਦਰ ਪਾਲ ਸਿੰਘ ਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...