September 11, 2026, 10:27 pm
----------- Advertisement -----------
HomeNewsLatest Newsਅਜਾਦੀ ਦਿਵਸ ਮੌਕੇ ਜਨਤਾ ਨੂੰ ਸਮਰਪਿਤ ਕੀਤੇ ਜਾਣ ਵਾਲੇ ਆਮ ਆਦਮੀ ਕਲੀਨਿਕਾਂ...

ਅਜਾਦੀ ਦਿਵਸ ਮੌਕੇ ਜਨਤਾ ਨੂੰ ਸਮਰਪਿਤ ਕੀਤੇ ਜਾਣ ਵਾਲੇ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਧਾ ਕੇ 100 ਕੀਤੀ: ਜੌੜਾਮਾਜਰਾ

Published on

----------- Advertisement -----------

ਚੰਡੀਗੜ੍ਹ, 12 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਅਜਾਦੀ ਦਿਵਸ ਮੌਕੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਕਲੀਨਿਕ ਸਮਰਪਿਤ ਕਰਨ ਦੀ ਪਹਿਲਕਦਮੀ ਨੂੰ ਅੱਗੇ ਵਧਾਉਂਦਿਆਂ ਪਹਿਲੇ ਪੜਾਅ ਲਈ ਹੁਣ ਇਹਨਾਂ ਦੀ ਗਿਣਤੀ ਵਧਾ ਕੇ 100 ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇਹ ਪਹਿਲਾ ਕਦਮ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਇਸ ਪ੍ਰਮੁੱਖ ਸਕੀਮ ਨੂੰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਨ੍ਹਾਂ ਕਲੀਨਿਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ਼, ਸਾਜ਼ੋ-ਸਾਮਾਨ ਅਤੇ ਬੁਨਿਆਦੀ ਢਾਂਚੇ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।

ਮੰਤਰੀ ਨੇ ਦੱਸਿਆ ਕਿ ਅਜਾਦੀ ਦਿਵਸ ਦੇ “ਅੰਮ੍ਰਿਤ ਮਹਾਂਉਤਸਵ” ਤਹਿਤ, ਭਵਿੱਖ ਵਿੱਚ ਇਹ ਆਮ ਆਦਮੀ ਕਲੀਨਿਕ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨਗੇ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਨਾਲ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਨਾ ਸਿਰਫ਼ ਉਨ੍ਹਾਂ ਦੇ ਦਰ ‘ਤੇ ਲੋੜੀਦੀਆਂ ਸਿਹਤ ਸੇਵਾਵਾਂ ਮਿਲ ਸਕਣਗੀਆਂ ਸਗੋਂ ਇਹ ਕਲੀਨਿਕ ਹਸਪਤਾਲਾਂ ਵਿੱਚ ਭੀੜ ਨੂੰ ਘਟਾਉਣ ਵਿੱਚ ਵੀ ਸਹਾਈ ਸਿੱਧ ਹੋਣਗੇ।ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਮਜ਼ਬੂਤ ਅਤੇ ਸਿਹਤਮੰਦ ਪੰਜਾਬ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਅਨੁਸਾਰ ਸੂਬੇ ਦੇ ਸਿਹਤ ਸੰਭਾਲ ਢਾਂਚੇ ਵਿੱਚ ਸੁਧਾਰ ਕਰਨ ਅਤੇ ਆਪਣੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...