September 7, 2026, 5:03 am
----------- Advertisement -----------
HomeNewsLatest Newsਹਰ ਸਾਲ ਨ.ਸ਼ੇ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌ+ਤਾਂ ਦੀ ਗਿਣਤੀ 'ਚ...

ਹਰ ਸਾਲ ਨ.ਸ਼ੇ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌ+ਤਾਂ ਦੀ ਗਿਣਤੀ ‘ਚ ਦੁੱਗਣਾ ਵਾਧਾ

Published on

----------- Advertisement -----------

ਚੰਡੀਗੜ੍ਹ (ਬਲਜੀਤ ਮਰਵਾਹਾ) ਪੰਜਾਬ ਵਿੱਚ ਹਰ ਚੌਥੇ ਦਿਨ ਨਸ਼ਾ ਇੱਕ ਵਿਅਕਤੀ ਦੀ ਜਾਨ ਲੈ ਰਿਹਾ ਹੈ। ਪੁਲਿਸ ਨੇ ਖੁਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹਲਫਨਾਮਾ ਦੇ ਕੇ ਇਸ ਗੱਲ ਨੂੰ ਸਵੀਕਾਰ ਕੀਤਾ ਹੈ। ਸਥਿਤੀ ਇਹ ਹੈ ਕਿ ਹਰ ਸਾਲ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਦੀ ਗਿਣਤੀ ਦੁੱਗਣੀ ਦਰ ਨਾਲ ਵੱਧ ਰਹੀ ਹੈ। 1 ਅਪ੍ਰੈਲ 2020 ਤੋਂ 31 ਮਾਰਚ 2023 ਤੱਕ ਨਸ਼ੇ ਦੀ ਓਵਰਡੋਜ਼ ਕਾਰਨ 266 ਮੌਤਾਂ ਹੋਈਆਂ ਹਨ।ਇਨ੍ਹਾਂ ਅੰਕੜਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹਾਈ ਕੋਰਟ ਨੇ ਮੁੱਖ ਸਕੱਤਰ ਨੂੰ ਤੁਰੰਤ ਜ਼ਰੂਰੀ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਦਰਅਸਲ ਨਸ਼ੇ ਦੇ ਮਾਮਲੇ ‘ਚ ਜ਼ਮਾਨਤ ਦੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਨੇ ਪੰਜਾਬ ਸਰਕਾਰ ਨੂੰ ਨਸ਼ੇ ਕਾਰਨ ਮਰਨ ਵਾਲੇ ਲੋਕਾਂ ਦੇ ਅੰਕੜੇ ਮੁਹੱਈਆ ਕਰਵਾਉਣ ਲਈ ਕਿਹਾ ਸੀ।ਪੰਜਾਬ ਪੁਲਿਸ ਵੱਲੋਂ ਹਾਈਕੋਰਟ ਵਿੱਚ ਦਿੱਤੇ ਗਏ ਅੰਕੜੇ ਹੈਰਾਨੀਜਨਕ ਹਨ। ਇਨ੍ਹਾਂ ਅੰਕੜਿਆਂ ਅਨੁਸਾਰ 2020-21 ਦਰਮਿਆਨ ਪੰਜਾਬ ਵਿੱਚ ਨਸ਼ਾ ਜਾਂ ਨਸ਼ੇ ਦੀ ਓਵਰਡੋਜ਼ ਕਾਰਨ ਮਰਨ ਵਾਲਿਆਂ ਦੀ ਗਿਣਤੀ 36 ਸੀ। 2021-22 ਵਿੱਚ ਮਰਨ ਵਾਲਿਆਂ ਦੀ ਗਿਣਤੀ ਦੁੱਗਣੀ ਹੋ ਕੇ 71 ਹੋ ਗਈ।ਪਰ, 2022-23 ਵਿੱਚ ਇਹਨਾਂ ਅੰਕੜਿਆਂ ਵਿੱਚ ਬਹੁਤ ਵੱਡਾ ਉਛਾਲ ਆਇਆ। ਇਸ ਦੌਰਾਨ ਪੰਜਾਬ ਪੁਲਿਸ ਨੇ ਨਸ਼ਿਆਂ ‘ਤੇ ਸ਼ਿਕੰਜਾ ਕੱਸਣ ਦੇ ਵੱਧ ਤੋਂ ਵੱਧ ਦਾਅਵੇ ਕੀਤੇ ਪਰ ਇਸ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਵੱਧ ਗਈ। ਪੰਜਾਬ ਵਿੱਚ 2022-23 ਦਰਮਿਆਨ ਮਰਨ ਵਾਲਿਆਂ ਦੀ ਗਿਣਤੀ 159 ਤੱਕ ਪਹੁੰਚ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...