June 29, 2026, 9:53 pm
----------- Advertisement -----------
HomeNewsLatest Newsਅਦਾਲਤਾਂ ‘ਚ ਪੈਂਡਿੰਗ ਕੇਸਾਂ ਦੀ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ: ਲਾਲ ਚੰਦ...

ਅਦਾਲਤਾਂ ‘ਚ ਪੈਂਡਿੰਗ ਕੇਸਾਂ ਦੀ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ

Published on

----------- Advertisement -----------

ਚੰਡੀਗੜ੍: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਵਰ੍ਹਾ ਪਹਿਲਾਂ ਸਹੁੰ ਚੁੱਕਣ ਸਮੇਂ ਇਹ ਅਹਿਦ ਕੀਤਾ ਸੀ ਕਿ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਹਰ ਸੰਭਵ ਹੰਭਲਾ ਮਾਰਿਆ ਜਾਵੇਗਾ। ਇਸੇ ਲੜੀ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਦੀ ਮੌਤ ਹੋਣ ਦੀ ਸੂਰਤ ਵਿੱਚ ਉਸਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵਿੱਚ ਦੇਰੀ ਨਾ ਹੋਵੇ। ਇਹ ਵਿਚਾਰ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਨਾਜ ਭਵਨ, ਸੈਕਟਰ 39 ਵਿੱਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਪ੍ਰਗਟ ਕੀਤੇ।

ਇਸ ਮੌਕੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਦੀ ਗਿਣਤੀ ਘਟਾਉਣ ਲਈ ਠੋਸ ਉਪਰਾਲੇ ਕੀਤੇ ਜਾਣ ਅਤੇ ਜੇਕਰ ਹੋ ਸਕੇ ਤਾਂ ਇਹ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ ਤੇ ਹਰੇਕ ਮਾਮਲੇ ਦਾ ਡੂੰਘਾਈ ਨਾਲ ਅਧਿਐਨ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਭਾਗ ਦੀ ਬਿਹਤਰੀ ਲਈ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਵਿੱਚ ਕੀਤੇ ਗਏ ਨੀਤੀਗਤ ਫੈਸਲਿਆਂ ਨੂੰ ਲਾਗੂ ਕਰਨ ਲਈ ਤੇਜ਼ੀ ਨਾਲ ਕਦਮ ਚੁੱਕੇ ਜਾਣ ਅਤੇ ਸਮੁੱਚੇ ਕੰਮ ਕਾਜ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬੇਨਿਯਾਮੀਆਂ ਹਰਗਿਜ਼ ਬਰਦਾਸ਼ਤ ਨਹੀਂ ਹੋਣਗੀਆਂ।

ਆਉਂਦੇ ਕਣਕ ਦੇ ਸੀਜ਼ਨ ਦੇ ਮੱਦੇਨਜ਼ਰ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਫਸਟ ਏਡ ਦੇ ਢੁਕਵੇਂ ਪ੍ਰਬੰਧ ਕਰਨ ਲਈ ਸਿਹਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ, ਏਐਮਡੀ ਪਨਗ੍ਰੇਨ ਪਰਮਪਾਲ ਕੌਰ ਸਿੱਧੂ, ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੇਵੀਰ ਸਿੰਘ ਸਰਾਉ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...