June 30, 2026, 3:26 am
----------- Advertisement -----------
HomeNewsLatest Newsਸਕੂਲੀ ਬੱਚਿਆਂ ਨੂੰ ਦਿੱਤੇ ਜਾਂਦੇ ਮਿਡ ਡੇ ਮੀਲ ਵਿੱਚ ਹੋਰ ਵਧੇਰੇ ਪੌਸ਼ਟਿਕ...

ਸਕੂਲੀ ਬੱਚਿਆਂ ਨੂੰ ਦਿੱਤੇ ਜਾਂਦੇ ਮਿਡ ਡੇ ਮੀਲ ਵਿੱਚ ਹੋਰ ਵਧੇਰੇ ਪੌਸ਼ਟਿਕ ਤੱਤਾਂ ਨੂੰ ਬਣਾਇਆ ਜਾਵੇ ਯਕੀਨੀ: ਡੀ.ਪੀ. ਰੈੱਡੀ

Published on

----------- Advertisement -----------

ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਮਿਡ ਡੇ ਮੀਲ ਵਿੱਚ ਹੋਰ ਵਧੇਰੇ ਪੌਸ਼ਟਿਕ ਤੱਤਾਂ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਨੇ ਕਿਹਾ ਕਿ ਖਾਣਾ ਪਕਾਉਣ ਲਈ ਤਾਇਨਾਤ ਕੁੱਕ (ਰਸੋਈਏ) ਵੱਲੋਂ ਲੋੜੀਂਦੀ ਸਾਫ-ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਇੱਥੇ ਮਗਸੀਪਾ ਵਿਖੇ ਸਕੂਲ ਸਿੱਖਿਆ ਵਿਭਾਗ ਨਾਲ ਸੂਬੇ ਵਿੱਚ ਮਿਡ ਡੇ ਮੀਲ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਰੈੱਡੀ ਨੇ ਕਿਹਾ ਕਿ ਸਮੇਂ-ਸਮੇਂ ‘ਤੇ ਬੱਚਿਆਂ ਦੀ ਸਿਹਤ ਜਾਂਚ ਕਰਨਾ ਵੀ ਸਮੇਂ ਦੀ ਲੋੜ ਹੈ। ਇਸ ਤੋਂ ਇਲਾਵਾ ਬੱਚਿਆਂ ਦਾ ਹੈਲਥ ਪ੍ਰੋਫਾਈਲ (ਸਿਹਤ ਸਬੰਧੀ ਵੇਰਵੇ) ਬਣਾਉਣ ਸਬੰਧੀ ਲੋੜੀਂਦੇ ਕਦਮ ਚੁੱਕੇ ਜਾਣ ਤਾਂ ਜੋ ਬੱਚਿਆਂ ਦੀ ਤੰਦਰੁਸਤੀ ਬਾਰੇ ਸਹੀ ਮੁਲਾਂਕਣ ਕੀਤਾ ਜਾ ਸਕੇ।

ਚੇਅਰਮੈਨ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਾਰਪੋਰੇਟ ਸਮਾਜਿਕ ਜਿੰਮੇਵਾਰੀ (ਸੀਐਸਆਰ) ਤਹਿਤ ਫੰਡਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਤਾਂ ਜੋ ਆਉਣ ਵਾਲੇ 6 ਮਹੀਨਿਆਂ ਵਿੱਚ ਸੂਬੇ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ. ਲਗਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਸ੍ਰੀ ਰੈਡੀ ਨੇ ਇਹ ਵੀ ਕਿਹਾ ਕਿ ਕਮਿਸ਼ਨ ਵੱਲੋਂ ਮਿਡ ਡੇ ਮੀਲ ਸਬੰਧੀ ਬਣਾਈ ਗਈ ਲਘੂ ਫਿਲਮ ਵਿਭਾਗ ਦੇ ਐਜੂਸੈਟ ਪਲੇਟਫਾਰਮ ’ਤੇ ਅਪਲੋਡ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੁੱਕ ਅਤੇ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਧੂੰਏਂ ਤੋਂ ਛੁਟਕਾਰਾ ਪਾਉਣ ਲਈ ਪ੍ਰਾਪਤ ਸਰੋਤਾਂ ਮੁਤਾਬਕ, ਐਗਜ਼ਾਸਟ ਫੈਨ ਪ੍ਰਦਾਨ ਕੀਤੇ ਜਾਣ। ਸ੍ਰੀ ਰੈੱਡੀ ਨੇ ਇਸ ਸਬੰਧ ਵਿਚ ਦੂਜੇ ਰਾਜਾਂ ਦੁਆਰਾ ਅਪਣਾਏ ਗਏ ਵਧੀਆ ਅਭਿਆਸਾਂ ਤੋਂ ਸਿੱਖਣ ਦੀ ਮਹੱਤਤਾ ‘ਤੇ ਜੋਰ ਦਿੱਤਾ। ਕਮਿਸ਼ਨ ਦੀ ਗਤੀਵਿਧੀਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਸੋਸ਼ਲ ਮੀਡੀਆ ਦੀ ਮਹੱਤਤਾ ‘ਤੇ ਜੋਰ ਦਿੰਦਿਆਂ ਚੇਅਰਮੈਨ ਨੇ ਸਿੱਖਿਆ ਵਿਭਾਗ ਨੂੰ ਕਮਿਸ਼ਨ ਦੇ ਸੋਸ਼ਲ ਮੀਡੀਆ ਹੈਂਡਲਾਂ ਦੀ ਪਾਲਣਾ ਕਰਨ ਲਈ ਕਿਹਾ ਤਾਂ ਜੋ ਕਮਿਸ਼ਨ ਦੀਆਂ ਵੱਖ-ਵੱਖ ਪਹਿਲਕਦਮੀਆਂ ਲਈ ਵਿਆਪਕ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਲੋਕਾਂ ਵਲੋਂ ਸੁਝਾਅ ਦੇਣ ਅਤੇ ਜਾਗਰੂਕਤਾ ਫੈਲਾਉਣ ਦੇ ਮੱਦੇਨਜ਼ਰ ਸਾਰੀਆਂ ਥਾਵਾਂ ਉੱਤੇ ਨੋਟਿਸ ਬੋਰਡ ਅਤੇ ਸ਼ਿਕਾਇਤ ਬਾਕਸ ਲਗਾਏ ਜਾਣ ਦੀ ਵੀ ਤਾਕੀਦ ਕੀਤੀ ਗਈ।

ਚੇਅਰਮੈਨ ਅਤੇ ਮੈਂਬਰਾਂ ਨੇ ਫੀਲਡ ਦੌਰੇ ਦੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਕੁਝ ਮਹੱਤਵਪੂਰਨ ਸੁਝਾਅ ਦਿੱਤੇ। ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਇਸ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ ਅਤੇ ਸੁਚੱਜੇ ਢੰਗ ਨਾਲ ਇਸ ਉੱਤੇ ਅਮਲ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਕੇ. ਸ਼ਰਮਾ, ਆਈਆਰਐਸ (ਸੇਵਾਮੁਕਤ), ਪ੍ਰੀਤੀ ਚਾਵਲਾ, ਇੰਦਰਾ ਗੁਪਤਾ, ਵਿਜੇ ਦੱਤ, ਚੇਤਨ ਪ੍ਰਕਾਸ਼ ਧਾਲੀਵਾਲ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਅਤੇ ਅਧਿਕਾਰੀ, ਡਾਇਰੈਕਟਰ ਜਨਰਲ ਸਕੂਲ
ਸਿੱਖਿਆ ਵਿਨੈ ਬੁਬਲਾਨੀ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...