September 20, 2026, 6:14 pm
----------- Advertisement -----------
HomeNewsਮੈਚ ਦੇਖਣ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸ਼ਟਲ ਸੇਵਾ ਦਾ ਪ੍ਰਬੰਧ

ਮੈਚ ਦੇਖਣ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸ਼ਟਲ ਸੇਵਾ ਦਾ ਪ੍ਰਬੰਧ

Published on

----------- Advertisement -----------

ਐਸ.ਏ.ਐਸ.ਨਗਰ, 20 ਸਤੰਬਰ (ਬਲਜੀਤ ਮਰਵਾਹਾ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐੱਸ ਤਿੜਕੇ ਨੇ ਪੀ.ਸੀ.ਏ. ਸਟੇਡੀਅਮ ਮੋਹਾਲੀ ਵਿਖੇ 22 ਸਤੰਬਰ ਨੂੰ ਭਾਰਤ ਬਨਾਮ ਆਸਟ੍ਰੇਲੀਆ ਵਨ ਡੇਅ ਮੈਚ ਦੇ ਪ੍ਰਬੰਧਾਂ ਦਾ ਇੱਕ ਉਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਪੁਲੀਸ ਨੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਤ੍ਰਤ ਜਾਣਕਾਰੀ ਦਿੱਤੀ।

ਵਧੀਕ ਡਿਪਟੀ ਕਮਿਸ਼ਨਰ ਨੇ ਸੜਕਾਂ ਦੀ ਸਾਫ ਸਫਾਈ, ਸੀਵਰੇਜ, ਲਾਈਟਾਂ, ਰਿਫ਼ਲੈਕਟਰਜ਼, ਪਾਰਕਿੰਗ ਦੇ ਢੁਕਵੇਂ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਹਨਾਂ ਦੱਸਿਆ ਕਿ ਮੈਚ ਦੇਖਣ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸ਼ਟਲ ਸੇਵਾ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਵਣ ਭਵਨ ਨੇੜਿਓਂ ਇਹ ਸ਼ਟਲ ਸੇਵਾ ਦਿੱਤੀ ਜਾਵੇਗੀ। ਉਸ ਦਿਨ ਸੈਕਟਰ 68 ਵਿਚ ਲੱਗਣ ਵਾਲੀ ਆਪਣੀ ਮੰਡੀ/ ਕਿਸਾਨ ਮੰਡੀ ਬੰਦ ਰਹੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਕ੍ਰਿਕਟ ਮੈਚ ਦੇ ਪ੍ਰਬੰਧਾਂ ਵਿੱਚ ਕੋਈ ਵੀ ਘਾਟ ਨਾ ਆਉਣ ਦੇਣ ਦੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪੂਰੀ ਮੁਸਤੈਦੀ ਨਾਲ ਸੁਰੱਖਿਆ ਪ੍ਰਬੰਧ ਕਰਨ ਲਈ ਆਖਿਆ। ਉਨ੍ਹਾਂ ਨੇ ਮੈਚਾਂ ਦੌਰਾਨ ਅਮਨ ਅਤੇ ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾਲ ਸਖਤੀ ਨਾਲ ਨਿਪਟਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਟ੍ਰੈਫਿਕ ਨੂੰ ਪੂਰੀ ਤਰ੍ਹਾਂ ਸਚਾਰੂ ਬਨਾਉਣ ਅਤੇ ਲੋਕਾਂ ਨੂੰ ਆਉਣ ਜਾਣ ਵੇਲੇ ਪੂਰੀ ਸਹੂਲਤ ਮੁਹੱਈਆ ਕਰਵਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਸ ਮੌਕੇ ਸ਼ਾਂਤੀ ਬਣਾਈ ਰੱਖਣਾ ਮੁੱਖ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਫਾਇਰ ਬ੍ਰਗੇਡ ਨਾਲ ਸਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਲੋੜੀਂਦੇ ਪ੍ਰਬੰਧਾਂ ਲਈ ਵੀ ਹਦਾਇਤ ਕੀਤੀ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਟੀਮਾਂ ਮੈਚ ਵਾਲੇ ਸਥਾਨ ‘ਤੇ ਤਇਨਾਤ ਕਰਨ ਲਈ ਵੀ ਕਿਹਾ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਵੇਲੇ ਮੌਕੇ ’ਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

ਇਸ ਮੀਟਿੰਗ ਦੌਰਾਨ ਐੱਸ ਡੀ ਐਮ ਮੋਹਾਲੀ ਚੰਦਰ ਜੋਤੀ ਸਿੰਘ, ਸਹਾਇਕ ਕਮਿਸ਼ਨਰ ਹਰਜੋਤ ਕੌਰ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਕਿਰਨ ਸ਼ਰਮਾ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...