August 27, 2026, 3:43 am
----------- Advertisement -----------
HomeNewsBreaking Newsਵਿਧਾਇਕਾਂ ਨੂੰ ਨਾਲ ਲੈਕੇ ਜਮੀਨੀ ਹਕੀਕਤਾਂ ਜਾਨਣ ਜਲ ਸਰੋਤ ਵਿਭਾਗ ਦੇ ਅਧਿਕਾਰੀ-ਚੇਤਨ...

ਵਿਧਾਇਕਾਂ ਨੂੰ ਨਾਲ ਲੈਕੇ ਜਮੀਨੀ ਹਕੀਕਤਾਂ ਜਾਨਣ ਜਲ ਸਰੋਤ ਵਿਭਾਗ ਦੇ ਅਧਿਕਾਰੀ-ਚੇਤਨ ਸਿੰਘ ਜੌੜਾਮਾਜਰਾ

Published on

----------- Advertisement -----------

ਪਟਿਆਲਾ, 19 ਦਸੰਬਰ:(ਬਲਜੀਤ ਮਰਵਾਹਾ) – ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਡਰੇਨੇਜ ਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜਮੀਨੀ ਹਕੀਕਤਾਂ ਜਾਨਣ ਲਈ ਹਲਕਾ ਵਿਧਾਇਕਾਂ ਨੂੰ ਨਾਲ ਲੈਕੇ ਆਪਣੇ ਇਲਾਕੇ ਦਾ ਦੌਰਾ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਮੂਹ ਅਧਿਕਾਰੀ ਸੂਬੇ ਦੇ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਨ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ, ਢਿੱਲੀ ਕਾਰਗੁਜ਼ਾਰੀ ਵਾਲੇ ਅਧਿਕਾਰੀ ਬਖਸ਼ੇ ਨਹੀਂ ਜਾਣਗੇ।
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਈ ਹਲਕਿਆਂ ਦੇ ਵਿਧਾਇਕਾਂ ਨੂੰ ਨਾਲ ਲੈਕੇ ਜਲ ਸਰੋਤ ਵਿਭਾਗ ਅਧੀਨ ਡਰੇਨੇਜ ਤੇ ਨਹਿਰੀ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਟਿਆਲਾ ਵਿਖੇ ਸੂਬਾ ਪੱਧਰੀ ਸਾਂਝੀ ਬੈਠਕ ਕਰਕੇ ਵਿਭਾਗੀ ਕੰਮ ਕਾਜ ਦਾ ਜਾਇਜ਼ਾ ਲਿਆ। ਮੀਟਿੰਗ ‘ਚ ਵਿਧਾਇਕ ਗੁਰਲਾਲ ਘਨੌਰ, ਗੁਰਪ੍ਰੀਤ ਸਿੰਘ ਬਣਾਂਵਾਲੀ, ਕੁਲਵੰਤ ਸਿੰਘ ਸ਼ੁਤਰਾਣਾ, ਅਮਿਤ ਰਤਨ, ਜਗਸੀਰ ਸਿੰਘ ਭੁੱਚੋ ਮੰਡੀ, ਵਰਿੰਦਰ ਗੋਇਲ ਲਹਿਰਾਗਾਗਾ, ਕੁਲਜੀਤ ਸਿੰਘ ਰੰਧਾਵਾ ਡੇਰਾਬਸੀ ਤੇ ਲਾਭ ਸਿੰਘ ਉਗੋਕੋ ਸਮੇਤ ਮੁੱਖ ਇੰਜੀਨੀਅਰ ਹਰਦੀਪ ਸਿੰਘ ਮਹਿੰਦੀਰੱਤਾ, ਨਿਗਰਾਨ ਇੰਜੀਨੀਅਰ ਮਨੋਜ ਬਾਂਸਲ ਤੇ ਹੋਰ ਉਚ ਅਧਿਕਾਰੀ ਮੌਜੂਦ ਸਨ।
ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸਿੰਚਾਈ ਲਈ ਟੇਲਾਂ ਤੱਕ ਪਾਣੀ ਪਹੁੰਚਾਏ ਜਾਣ ਲਈ ਸ਼ਲਾਘਾ ਵੀ ਕੀਤੀ।
ਚੇਤਨ ਸਿੰਘ ਜੌੜਾਮਾਜਰਾ ਨੇ ਸਮੂਹ ਵਿਧਾਇਕਾਂ ਵੱਲੋਂ ਦਿੱਤੀ ਫੀਡਬੈਕ ਦੇ ਅਧਾਰ ‘ਤੇ ਜਲ ਨਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਘੱਗਰ ਸਮੇਤ ਹੋਰ ਦਰਿਆਵਾਂ ਤੇ ਨਦੀਆਂ ਵਿੱਚ ਆਉਣ ਵਾਲੇ ਸੰਭਾਵੀ ਹੜ੍ਹਾਂ ਦੇ ਖ਼ਤਰੇ ਨੂੰ ਟਾਲਣ ਲਈ ਤਜਵੀਜਾਂ ‘ਤੇ ਅਮਲ ਯਕੀਨੀ ਬਣਾਇਆ ਜਾਵੇ। ਇਸ ਤੋਂ ਬਿਨ੍ਹਾਂ ਘੱਗਰ ਦੇ ਵਲ ਕੱਢਣ, ਨਦੀਆਂ, ਨਾਲਿਆਂ ਤੇ ਦਰਿਆਵਾਂ ਦੇ ਬੰਨ੍ਹ ਮਜ਼ਬੂਤ ਕੀਤੇ ਜਾਣ ਤੇ ਨੀਵੇਂ ਪੁੱਲਾਂ, ਸਾਇਫਨਾਂ ਕਰਕੇ ਲਗਦੀ ਡਾਫ ਦਾ ਵੀ ਪੱਕਾ ਹੱਲ ਕੀਤਾ ਜਾਵੇ। ਨਹਿਰੀ ਵਿਭਾਗ ਦੇ ਸਾਰੇ ਰੈਸਟ ਹਾਊਸ ਦੀ ਫੋਟੋਗ੍ਰਾਫ਼ੀ ਤੇ ਵੀਡੀਓਗ੍ਰਾਫ਼ੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਹਲਕਿਆਂ ਵਿੱਚ ਜਲ ਸਰੋਤ ਵਿਭਾਗ ਨਾਲ ਸਬੰਧਤ ਹੋਣ ਵਾਲੇ ਸਾਰੇ ਕੰਮ ਪਹਿਲ ਦੇ ਅਧਾਰ ‘ਤੇ ਕਰਵਾਏ ਜਾਣੇ ਵੀ ਯਕੀਨੀ ਬਣਾਏ ਜਾਣ।
ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਜਲ ਤੇ ਭੂਮੀ ਰੱਖਿਆ, ਭੂ-ਵਿਗਿਆਨ, ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਹੈ ਕਿ ਧਰਤੀ ਹੇਠਲਾ ਪਾਣੀ ਬਚਾਉਣ ਲਈ ਨਹਿਰਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਇਸ ਨੂੰ ਹਰ ਖੇਤ ਅਤੇ ਟੇਲਾਂ ਤੱਕ ਪੁੱਜਦਾ ਕੀਤਾ ਜਾਵੇ ਤਾਂ ਕਿ ਪੰਜਾਬ ਅੰਦਰ ਸਿੰਚਾਈ ਲਈ ਟਿਊਬਵੈਲਾਂ ਉਪਰ ਨਿਰਭਰਤਾ ਘਟਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਲਈ ਵਿਭਾਗ ਦੀ ਜਮੀਨ ਉਪਰ ਹੋਏ ਨਜਾਇਜ਼ ਕਬਜੇ ਤੁਰੰਤ ਛਡਵਾਏ ਜਾਣ ਲਈ ਕਾਰਵਾਈ ਕੀਤੀ ਜਾਵੇ ਤਾਂ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਮਿਲ ਸਕੇ।
ਮੀਟਿੰਗ ਮੌਕੇ ਡਰੇਨੇਜ, ਬੀ.ਐਮ.ਐਲ., ਆਈ ਬੀ ਸਰਕਲਾਂ ਦੇ ਕੈਨਾਲ ਤੇ ਗਰਾਊਂਡ ਵਾਟਰ ਅਧਿਕਾਰੀ ਸੁਖਜੀਤ ਸਿੰਘ ਭੁੱਲਰ, ਅੰਕਿਤ ਧੀਰ, ਗਗਨਦੀਪ ਸਿੰਘ ਗਿੱਲ, ਲਹਿਲ ਮੰਡਲ ਦੇ ਨਵਰੀਤ ਸਿੰਘ ਘੁੰਮਣ, ਸੰਦੀਪ ਮਾਂਗਟ, ਰਜਿੰਦਰ ਘਈ, ਅਤਿੰਦਰਪਾਲ ਸਿੰਘ, ਗੁਰਸਾਗਰ ਸਿੰਘ ਚਹਿਲ, ਸਰੂਪ ਚੰਦ, ਜਗਮੀਤ ਸਿੰਘ ਸਮੇਤ ਸਾਰੇ ਫੀਲਡ ਅਧਿਕਾਰੀ ਤੇ ਮਾਲ ਅਧਿਕਾਰੀ, ਜ਼ਿਲ੍ਹੇਦਾਰ ਮੌਜੂਦ ਸਨ। ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਬਲਬੀਰ ਸਿੰਘ, ਅਮਨਦੀਪ ਸਿੰਘ ਸੋਨੂ ਥਿੰਦ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...