August 8, 2026, 5:07 pm
----------- Advertisement -----------
HomeNewsBreaking Newsਓਲੰਪੀਅਨ ਮਨੂ ਭਾਕਰ ਪਰਿਵਾਰ ਸਮੇਤ ਦਰਬਾਰ ਸਾਹਿਬ ਹੋਈ ਨਤਮਸਤਕ, ਵਾਹਗਾ ਬਾਰਡਰ 'ਤੇ...

ਓਲੰਪੀਅਨ ਮਨੂ ਭਾਕਰ ਪਰਿਵਾਰ ਸਮੇਤ ਦਰਬਾਰ ਸਾਹਿਬ ਹੋਈ ਨਤਮਸਤਕ, ਵਾਹਗਾ ਬਾਰਡਰ ‘ਤੇ ਰੀਟਰੀਟ ਸੈਰੇਮਨੀ ਵੀ ਦੇਖੀ

Published on

----------- Advertisement -----------

ਅੰਮ੍ਰਿਤਸਰ, 14 ਸਤੰਬਰ 2024 – ਓਲੰਪਿਕ ਖੇਡਾਂ ਵਿੱਚ ਨਿਸ਼ਾਨੇਬਾਜ਼ੀ ਵਿੱਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਮਨੂ ਭਾਕਰ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੀ। ਉਨ੍ਹਾਂ ਨੇ ਬੀਤੀ ਸ਼ਾਮ ਵਾਹਗਾ ਬਾਰਡਰ ‘ਤੇ ਰਿਟਰੀਟ ਸਮਾਰੋਹ ਵੀ ਦੇਖਿਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਟੀਚਾ ਮਿੱਥਣਾ ਚਾਹੀਦਾ ਹੈ।

ਪੈਰਿਸ ਓਲੰਪਿਕ ‘ਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਦਿੱਲੀ ਨਿਵਾਸੀ ਮਨੂ ਭਾਕਰ ਅੱਜ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ। ਉਸਨੇ ਆਪਣੇ ਪਰਿਵਾਰ ਨਾਲ ਮੱਥਾ ਟੇਕਿਆ ਅਤੇ ਪਰਿਕਰਮਾ ਕੀਤੀ। ਇਸ ਦੌਰਾਨ ਮਨੂ ਨੇ ਦੱਸਿਆ ਕਿ ਉਹ ਪਹਿਲੀ ਵਾਰ ਪੰਜਾਬ ਆਈ ਹੈ ਅਤੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਇਥੇ ਆ ਕੇ ਉਸ ਨੂੰ ਸ਼ਾਂਤੀ ਮਿਲੀ ਹੈ। ਮਨੂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਇੱਕ ਟੀਚਾ ਤੈਅ ਕਰਨ ਅਤੇ ਫਿਰ ਉਸ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਕੋਈ ਟੀਚਾ ਮਿੱਥਦੇ ਹੋ ਤਾਂ ਉਸ ਨੂੰ ਹਾਸਲ ਕਰਨ ਲਈ ਪ੍ਰਮਾਤਮਾ ਵੀ ਤੁਹਾਡੀ ਮਦਦ ਕਰਦਾ ਹੈ।

ਮਨੂ ਭਾਕਰ ਅਤੇ ਉਨ੍ਹਾਂ ਦੇ ਪਰਿਵਾਰ ਨੇ ਵੀ ਬੀਤੀ ਸ਼ਾਮ ਵਾਹਗਾ ਬਾਰਡਰ ‘ਤੇ ਰੀਟਰੀਟ ਸਮਾਰੋਹ ਦਾ ਆਨੰਦ ਲਿਆ। ਇਸ ਮੌਕੇ ਉਨ੍ਹਾਂ ਸਮਾਗਮ ਵਿੱਚ ਬੀ.ਐਸ.ਐਫ ਦੇ ਜਵਾਨਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ। ਬੀਐਸਐਫ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਉੱਥੇ ਰੀਟਰੀਟ ਸੈਰੇਮਨੀ ਤੋਂ ਬਾਅਦ ਮਨੂ ਭਾਕਰ ਨੇ ਕਿਹਾ ਕਿ ਮੈਂ ਪਹਿਲੀ ਵਾਰ ਪੰਜਾਬ ਆਈ ਹਾਂ ਅਤੇ ਬਹੁਤ ਸੁਣਿਆ ਹੈ ਕਿ ਅੰਮ੍ਰਿਤਸਰ ਵਿੱਚ ਵਾਹਗਾ ਬਾਰਡਰ ਹੈ, ਜਿੱਥੇ ਦੋ ਬਾਰਡਰ ਮਿਲਦੇ ਹਨ। ਇੱਕ ਭਾਰਤ ਅਤੇ ਦੂਜਾ ਪਾਕਿਸਤਾਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...