ਮਲੋਟ ਉਪ ਮੰਡਲ ਪੁਲਸ ਵੱਲੋਂ ਅੱਜ ਸ਼ਹਿਰ ਅੰਦਰ ਇਕ ਫਲੈਗ ਮਾਰਚ ਕੱਢਿਆ ਗਿਆ।ਜਿਸ ਦਾ ਮਕਸਦ ਨਵੇਂ ਸਾਲ ਦੇ ਜ਼ਸਨਾ ਮੌਕੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀਆਂ ਬੇਹੁੱਦਾ ਕਾਰਵਾਹੀਆਂ ਤੇ ਲਗਾਮ ਲਾਉਣਾ ਹੈ। ਇਸ ਮਾਰਚ ਦੀ ਅਗਵਾਈ ਕਰ ਰਹੇ ਡੀ.ਐਸ.ਪੀ.ਮਲੋਟ ਫਤਿਹ ਸਿੰਘ ਬਰਾੜ ਨੇ ਕਿਹਾ ਕਿ ਜ਼ਿਲਾ ਪੁਲਸ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਕਪਤਾਨ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਨਵੇਂ ਸਾਲ ਤੋਂ ਪਹਿਲਾਂ ਸ਼ਹਿਰ ਅੰਦਰ ਇਹ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਤਾਂ ਜੋ ਅਮਨ ਕਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾ ਸਕੇ ਅਤੇ ਲੋਕਾਂ ਦੇ ਮਨਾਂ ਵਿਚ ਸੁਰੱਖਿਆ ਦੀ ਭਾਵਨਾ ਕਾਇਮ ਬਣੀ ਰਹੇ।ਉਹਨਾਂ ਕਿਹਾ ਕਿ ਗਲਤ ਅਨਸਰਾਂ ਦੀਆਂ ਕਾਰਵਾਈਆਂ ਬਰਦਾਸ਼ਤ ਨਹੀਂ ਕੀਤੀਆ ਜਾਣਗੀਆਂ। ਜਿਸ ਲਈ ਪੁਲਸ ਵੱਲੋਂ ਪੂਰੇ ਪ੍ਰਬੰਧ ਕੀਤੇ ਹਨ ਨਾਕੇਬੰਦੀ ਅਤੇ ਪੀ ਸੀ ਆਰ ਦੀ ਗਸ਼ਤ ਜਾਰੀ ਰਹੇਗੀ। ਉਹਨਾਂ ਕਿਹਾ ਕਿ ਹੋਟਲਾਂ ਆਦਿ ਵਿਚ ਸ਼ੱਕ ਪੈਣ ਤੇ ਚੈਕਿੰਗ ਕੀਤੀ ਜਾਵੇਗੀ। ਇਸ ਦਾ ਮਕਸਦ ਲੋਕਾਂ ਨੂੰ ਖੁ਼ਸ਼ੀ ਨਾਲ ਤਿਉਹਾਰ ਮਨਾਉਣ ਲਈ ਸੁਰੱਖਿਆ ਦੇਣਾ ਹੈ।