September 9, 2026, 11:49 am
----------- Advertisement -----------
HomeNewsBreaking Newsਕੇਂਦਰ ਦੇ ਪ੍ਰਸਤਾਵ 'ਤੇ ਕਿਸਾਨਾਂ ਨੇ ਕਿਹਾ ਕਿ 2 ਦਿਨ ਕਰਾਂਗੇ ਵਿਚਾਰ,...

ਕੇਂਦਰ ਦੇ ਪ੍ਰਸਤਾਵ ‘ਤੇ ਕਿਸਾਨਾਂ ਨੇ ਕਿਹਾ ਕਿ 2 ਦਿਨ ਕਰਾਂਗੇ ਵਿਚਾਰ, ਜੇ ਸਹਿਮਤੀ ਨਾ ਬਣੀ ਤਾਂ 21 ਨੂੰ ਕਰਨਗੇ ਦਿੱਲੀ ਕੂਚ

Published on

----------- Advertisement -----------

ਚੰਡੀਗੜ੍ਹ, 19 ਫਰਵਰੀ 2024 – ਪੰਜਾਬ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ। ਬੀਤੀ ਰਾਤ ਕੇਂਦਰੀ ਮੰਤਰੀਆਂ ਅਤੇ ਕਿਸਾਨਾਂ ਦੀ ਮੀਟਿੰਗ ਐਤਵਾਰ ਸ਼ਾਮ ਸਾਢੇ ਅੱਠ ਵਜੇ ਸ਼ੁਰੂ ਹੋਈ। ਇਹ 5 ਘੰਟੇ ਤੋਂ ਵੱਧ ਸਮਾਂ ਚੱਲੀ।

ਗੱਲਬਾਤ ਦੌਰਾਨ ਸਰਕਾਰ ਨੇ ਕਿਸਾਨਾਂ ਨੂੰ ਚਾਰ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਬਾਰੇ ਕਾਨੂੰਨ ਬਣਾਉਣ ਦਾ ਪ੍ਰਸਤਾਵ ਰੱਖਿਆ ਹੈ। ਇਨ੍ਹਾਂ ਚਾਰ ਫ਼ਸਲਾਂ ਵਿੱਚ ਉੜਦ ਦੀ ਦਾਲ, ਮਸੂਰ ਦਾਲ, ਮੱਕੀ ਅਤੇ ਕਪਾਹ ਸ਼ਾਮਲ ਹਨ। ਕੇਂਦਰੀ ਮੰਤਰੀਆਂ ਨੇ ਕਿਹਾ ਕਿ ਕਿਸਾਨਾਂ ਨੇ ਮੱਕੀ ਅਤੇ ਕਪਾਹ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦੀ ਮੰਗ ਵੀ ਕੀਤੀ ਹੈ। ਇਸ ‘ਤੇ ਵਿਸਤ੍ਰਿਤ ਵਿਚਾਰ ਵਟਾਂਦਰੇ ਤੋਂ ਬਾਅਦ, ਅਸੀਂ ਫੈਸਲਾ ਕੀਤਾ ਹੈ ਕਿ NCCF ਅਤੇ NAFED ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਿਸਾਨਾਂ ਦੀਆਂ ਫਸਲਾਂ ਖਰੀਦਣੀਆਂ ਚਾਹੀਦੀਆਂ ਹਨ। ਇਹ ਕੰਟਰੈਕਟ 5 ਸਾਲਾਂ ਲਈ ਚੱਲੇਗਾ। ਇਸਦੇ ਲਈ ਇੱਕ ਪੋਰਟਲ ਵੀ ਬਣਾਇਆ ਜਾਵੇਗਾ। ਇਸ ਨਾਲ ਕਿਸਾਨਾਂ ਦੀ ਆਮਦਨ ਵੀ ਵਧੇਗੀ।

ਹਾਲਾਂਕਿ ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਸਾਰੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਵੇ। ਪਰ ਫੇਰ ਵੀ ਕਿਸਾਨਾਂ ਨੇ ਇਸ ਗੱਲ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਸੋਚ ਵਿਚਾਰ ਕਰਕੇ ਇਸ ਪ੍ਰਸਤਾਵ ਬਾਰੇ ਦੱਸਣਗੇ। ਇਸ ਦੇ ਨਾਲ ਹੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ 19 ਅਤੇ 20 ਫਰਵਰੀ ਨੂੰ ਸਮੂਹ ਜਥੇਬੰਦੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ 20 ਤਰੀਕ ਦੀ ਸ਼ਾਮ ਨੂੰ ਅਸੀਂ ਆਪਣਾ ਫੈਸਲਾ ਸੁਣਾਵਾਂਗੇ। ਦਿੱਲੀ ਕੂਚ ਨੂੰ 21 ਤਰੀਕ ਨੂੰ ਸਵੇਰੇ 11 ਵਜੇ ਤੱਕ ਸਟੈਂਡਬਾਏ ‘ਤੇ ਰੱਖਿਆ ਗਿਆ ਹੈ। ਦੂਜੇ ਪਾਸੇ ਅੰਦੋਲਨ ਦੇ ਛੇਵੇਂ ਦਿਨ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਸ਼ਾਂਤੀ ਬਣੀ ਰਹੀ ਪਰ ਬੀਕੇਯੂ ਉਗਰਾਹਾਂ ਵੱਲੋਂ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ।

ਇਸ ਦੌਰਾਨ ਐਤਵਾਰ ਦੇਰ ਰਾਤ ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਹੋਈ। ਗੱਲਬਾਤ ਦੌਰਾਨ ਕੇਂਦਰੀ ਮੰਤਰੀ ਪਿਊਸ਼ ਗੋਇਲ, ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਹਿੱਸਾ ਲਿਆ, ਜਦਕਿ ਗੱਲਬਾਤ ਦੌਰਾਨ 14 ਕਿਸਾਨ ਜਥੇਬੰਦੀਆਂ ਮੌਜੂਦ ਸਨ।

ਇਸ ਤੋਂ ਪਹਿਲਾਂ ਤਿੰਨ ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਜਿਸ ਵਿੱਚ ਕੋਈ ਹੱਲ ਨਹੀਂ ਨਿਕਲਿਆ ਹੈ। ਸ਼ੰਭੂ ਸਰਹੱਦ ‘ਤੇ ਕਿਸਾਨਾਂ ‘ਤੇ ਦਾਗੇ ਗਏ ਅੱਥਰੂ ਗੈਸ ਦੇ ਗੋਲਿਆਂ ਦੇ ਵਿਰੋਧ ‘ਚ ਕਿਸਾਨਾਂ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...