October 17, 2026, 11:03 am
----------- Advertisement -----------
HomeNewsਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ...

ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤੀ ਜਾ ਰਹੀਆਂ ਹਨ ਨਿਰੰਤਰ ਕੋਸ਼ਿਸ਼ਾਂ: ਮੀਤ ਹੇਅਰ

Published on

----------- Advertisement -----------

ਚੰਡੀਗੜ੍ਹ, 2 ਅਕਤੂਬਰ (ਬਲਜੀਤ ਮਰਵਾਹਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਸੂਬੇ ਵਿੱਚ ਕੰਮ ਕਰ ਰਹੇ ਆਊਟ ਸੋਰਸਿੰਗ ਕੋਚਾਂ ਦੀ ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਅੱਜ ਇਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡ ਵਿਭਾਗ ਅਤੇ ਪੰਜਾਬ ਸਟੇਟ ਸਪੋਰਟਸ ਕੌਂਸਲ ਅਧੀਨ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿੱਚ ਤਾਇਨਾਤ ਐਗਜ਼ੀਕਿਊਟਵ ਕੋਚ-2 ਦੀ ਮਹੀਨਾਵਾਰ ਤਨਖਾਹ 17,733 ਰੁਪਏ ਤੋਂ ਵਧਾ ਕੇ 35000 ਰੁਪਏ, ਐਗਜ਼ੀਕਿਊਟਵ ਕੋਚ-1 ਦੀ ਤਨਖਾਹ 16,893 ਰੁਪਏ ਤੋਂ ਵਧਾ ਕੇ 30,000 ਰੁਪਏ ਪ੍ਰਤੀ ਮਹੀਨਾ ਅਤੇ ਐਗਜ਼ੀਕਿਊਟਵ ਕੋਚ ਦੀ ਤਨਖਾਹ 11,917 ਰੁਪਏ ਤੋਂ ਵਧਾ ਕੇ 25,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਕੋਚਾਂ ਦੀ ਤਨਖਾਹ ਵਿੱਚ ਸਾਲਾਨਾ 3 ਫੀਸਦੀ ਵਾਧਾ ਵੀ ਕੀਤਾ ਜਾਵੇਗਾ।

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਆਊਟ ਸੋਰਸਿੰਗ ਉਤੇ ਤਾਇਨਾਤ ਕੋਚਾਂ ਵੱਲੋਂ ਲੰਬੇ ਸਮੇਂ ਤੋਂ ਆਪਣੀ ਤਨਖਾਹ ਵਧਾਉਣ ਦੀ ਮੰਗ ਕੀਤੀ ਜਾ ਰਹੀ ਸੀ। ਮੁੱਖ ਮੰਤਰੀ ਜੀ ਦੇ ਧਿਆਨ ਵਿੱਚ ਇਹ ਮਾਮਲਾ ਆਉਣ ਤੋਂ ਬਾਅਦ ਉਨ੍ਹਾਂ ਤੁਰੰਤ ਮੰਗ ਮਨਜ਼ੂਰ ਕਰਨ ਦਾ ਫੈਸਲਾ ਕੀਤਾ। ਇਸ ਫੈਸਲੇ ਤਹਿਤ ਆਊਟ ਸੋਰਸਿੰਗ ਉਤੇ ਕੰਮ ਕਰ ਰਹੇ ਕੋਚਾਂ ਦੀ ਤਨਖਾਹ ਪ੍ਰਤੀ ਮਹੀਨਾ ਦੋ ਤੋਂ ਢਾਈ ਗੁਣਾਂ ਵਧਾ ਦਿੱਤੀ ਗਈ ਹੈ। ਇਹ ਫੈਸਲਾ 18 ਸਤੰਬਰ 2023 ਤੋਂ ਲਾਗੂ ਹੋਵੇਗਾ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਖੇਡਾਂ ਤੇ ਖਿਡਾਰੀਆਂ ਲਈ ਆਪਣੇ ਖਜ਼ਾਨੇ ਖੋਲ੍ਹੇ ਗਏ ਹਨ। ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀ ਨਿਰੰਤਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਅਤੇ 1962 ਦੀਆਂ ਜਕਾਰਤਾ ਏਸ਼ੀਅਨ ਗੇਮਜ਼ ਤੋਂ ਬਾਅਦ ਪੰਜ ਸੋਨ ਤਮਗ਼ੇ ਜਿੱਤੇ ਹਨ। ਖਿਡਾਰੀਆਂ ਦੀ ਇਨਾਮ ਰਾਸ਼ੀ ਵਧਾਉਣ, ਤਿਆਰੀ ਲਈ ਨਗਦ ਰਾਸ਼ੀ, ਵਜ਼ੀਫਾ ਸਕੀਮ ਤੋਂ ਇਲਾਵਾ ਕੋਚਾਂ ਤੇ ਖੇਡ ਪ੍ਰਮੋਟਰਾਂ ਲਈ ਐਵਾਰਡ ਸ਼ੁਰੂ ਕੀਤੇ ਗਏ ਹਨ। ਹੁਣ ਕੋਚਾਂ ਦੀ ਵੀ ਚਿਰੋਕਣੀ ਮੰਗ ਪੂਰੀ ਕਰਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਚੋਖਾ ਵਾਧਾ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...