July 4, 2026, 1:05 pm
----------- Advertisement -----------
HomeNewsLatest Newsਪੰਜਾਬ ਵਿਚ ਚੱਲ ਰਹੇ ਸਾਰੇ ਕੇਂਦਰੀ ਪ੍ਰੋਜੈਕਟਾਂ ਨੂੰ ਬਿਨਾਂ ਦੇਰੀ ਦੇ ਮੁਕੰਮਲ...

ਪੰਜਾਬ ਵਿਚ ਚੱਲ ਰਹੇ ਸਾਰੇ ਕੇਂਦਰੀ ਪ੍ਰੋਜੈਕਟਾਂ ਨੂੰ ਬਿਨਾਂ ਦੇਰੀ ਦੇ ਮੁਕੰਮਲ ਕੀਤਾ ਜਾਵੇ, ਜੋ ਕੋਈ ਵੀ ਦਿੱਕਤ ਹੈ ਕੇਂਦਰ ਤੇ ਸੂਬਾ ਸਰਕਾਰ ਦੀ ਸਹਾਇਤਾ ਨਾਲ ਹੱਲ ਕੀਤੀ ਜਾਵੇਗੀ: ਗੁਲਾਬ ਚੰਦ ਕਟਾਰੀਆ ਗਵਰਨਰ ਪੰਜਾਬ ਅਤੇ ਪ੍ਰਸਾਸ਼ਕ ਯੂ.ਟੀ ਚੰਡੀਗੜ੍ਹ

Published on

----------- Advertisement -----------

ਚੰਡੀਗੜ੍ਹ, 11 ਅਗਸਤ(ਬਲਜੀਤ ਮਰਵਾਹਾ): ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸਾਸ਼ਕ ਸ੍ਰੀ ਗੁਲਾਬ ਚੰਦ ਕਟਾਰੀਆ ਵਲੋਂ ਅੱਜ ਪੰਜਾਬ ਵਿੱਚ ਚੱਲ ਰਹੇ ਕੇਂਦਰੀ ਪ੍ਰੋਜੈਕਟਾਂ ਬਾਰੇ ਪ੍ਰਗਤੀ ਰਿਪੋਰਟ ਲੈਣ ਲਈ ਰਾਸ਼ਟਰੀ ਰਾਜ ਮਾਰਗ ਅਥਾਰਟੀ, ਰੇਲਵੇ ਅਧਕਿਾਰੀਆਂ, ਏਅਰਪੋਰਟ ਅਥਾਰਟੀ ਅਤੇ ਬੀ.ਐਸ.ਐਨ.ਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਰਾਜਪਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਨੂੰ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਕਿਸੇ ਪ੍ਰੋਜੈਕਟ ਨੂੰ ਨੇਪਰੇ ਚਾੜਨ ਵਿੱਚ ਕੋਈ ਵੀ ਦਿਕੱਤ ਆਂਉਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਲਿਖਤੀ ਤੌਰ ‘ਤੇ ਸੂਚਿਤ ਕੀਤਾ ਜਾਵੇ ਤਾਂ ਜੋ ਅਜਿਹੇ ਮਸਲੇ ਪਹਿਲ ਦੇ ਅਧਾਰ ‘ਤੇ ਕੇਂਦਰ ਅਤੇ ਸੂਬਾ ਸਰਕਾਰ ਦੀ ਸਹਾਇਤਾ ਨਾਲ ਹੱਲ ਕਰਵਾਏ ਜਾ ਸਕਣ।

ਇਸ ਮੌਕੇ ਰਾਜਪਾਲ ਨੇ ਕਹਿਾ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਦੀ ਪ੍ਰਗਤੀ ਰਿਪੋਰਟ ਲੈਣ ਲਈ ਹਰ ਤਿੰਨ ਮਹੀਨੇ ਬਾਅਦ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਪ੍ਰੋਜੈਕਟਾਂ ਬਾਰੇ ਸਮੇਂ ਸਮੇਂ ‘ਤੇ ਉਨ੍ਹਾਂ ਨੂੰ ਲਖਿਤੀ ਤੌਰ ‘ਤੇ ਜਾਣੂ ਕਰਵਾਇਆ ਜਾਵੇ। ਇਸ ਮੌਕੇ ਰਾਜਪਾਲ ਵਲੋਂ ਚੰਡੀਗੜ੍ਹ ਵਿੱਚ ਵਧ ਰਹੀ ਟਰੈਫਿਕ ਦੀ ਸਮੱਸਿਆ ਦਾ ਜ਼ਿਕਰ ਕਰਨ ‘ਤੇ ਰਾਸ਼ਟਰੀ ਰਾਜ ਮਾਰਗ ਅਥਾਰਟੀ ਦੇ ਅਧਕਿਾਰੀਆਂ ਨੇ ਦੱਸਿਆ ਕਿ ਪੰਚਕੁਲਾ ਤੋਂ ਸ਼ਿਮਲੇ ਨੂੰ ਜੋੜਨ ਅਤੇ ਮਾਜਰੀ ਤੋਂ ਬੱਦੀ ਨੂੰ ਜੋੜਨ ਵਾਲੇ ਰਾਸ਼ਟਰੀ ਰਾਜ ਮਾਰਗਾਂ ਦੇ ਬਣਨ ਨਾਲ ਇਹ ਸਮੱਸਿਆ ਕਾਫੀ ਹੱਦ ਤੱਕ ਕੰਟਰੋਲ ਵਿਚ ਆ ਜਾਵੇਗੀ। ਇਸ ਮੌਕੇ ਰਾਜਪਾਲ ਨੇ ਕਹਿਾ ਕਿ ਉਦੇਪੁਰ-ਚੰਡੀਗੜ੍ਹ-ਜੰਮੂ ਸੈਰ ਸਪਾਟੇ ਲਈ ਕਾਫੀ ਮਹੱਤਵਪੂਰਨ ਸ਼ਹਰਿ ਹਨ, ਜਿਸ ਨੂੰ ਦੇਖਦਿਆਂ ਜੰਮੂ ਤਵੀ ਰੇਲ ਨੂੰ ਰੋਜਾਨਾਂ ਕਰਨ ਬਾਰੇ ਪ੍ਰਸਤਾਵ ਤਿਆਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਵੇਂ ਬਣ ਰਹੇ ਅੰਮ੍ਰਤਿ ਸਟੇਸ਼ਨਾਂ ਅਤੇ ਨਵੀਆਂ ਵਿਛ ਰਹੀਆਂ ਰੇਲ ਲਾਈਨਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਆਿ।

ਮੀਟਿੰਗ ਦੌਰਾਨ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੇ ਚੰਡੀਗੜ੍ਹ ਤੋਂ ਸਿੱਧਾ ਸ਼ਹੀਦ ਭਗਤ ਸਿੰਘ ਅੰਤਰਾਸ਼ਟਰੀ ਏਅਰਪੋਰਟ ਨੂੰ ਜੋੜਨ ਵਾਲੀ ਪ੍ਰਸਤਾਵਿਤ ਸੜਕ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਆਿ ਕਿ ਇਸ ਸੜਕ ਦੇ ਬਨਣ ਨਾਲ ਚੰਡੀਗੜ੍ਹ ਤੋਂ ਏਅਰਪੋਰਟ ਤੱਕ 10 ਕਿਲੋਮੀਟਰ ਦੀ ਦੂਰੀ ਘੱਟ ਜਾਵੇਗੀ। ਬੀ.ਐਸ.ਐਨ.ਐਲ ਦੇ ਅਧਿਕਾਰੀਆਂ ਨੇ ਵੀ ਇਸ ਮੌਕੇ ਆਪਣੇ ਚੱਲ ਰਹੇ ਪ੍ਰੋਜੈਕਟਾਂ ਬਾਰੇ ਰਾਜਪਾਲ ਨੂੰ ਜਾਣਕਾਰੀ ਦਿੱਤੀ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਰਾਜਪਾਲ ਕੇ. ਸਿਵਾ ਪ੍ਰਸਾਦ, ਡੀ.ਆਰ.ਐਮ. ਅੰਬਾਲਾ ਐਮ.ਐਸ ਭਾਟੀਆ, ਡੀ.ਆਰ.ਐਮ ਫਿਰੋਜ਼ਪੁਰ ਸੰਜੇ ਕੁਮਾਰ, ਰੀਜਨਲ ਆਫੀਸਰ ਐਨ.ਐਚ.ਏ.ਆਈ ਵਿਪਨੇਸ਼ ਸ਼ਰਮਾ ਅਤੇ ਸੀ.ਈ.ਓ. ਸੀ.ਐਚ.ਆਈ.ਏ.ਐਲ ਅਜੈ ਵਰਮਾ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਇੱਕ ਪਤਨੀ ਵੱਲੋਂ ਪਤੀ ਦਾ ਕਤਲ ਕਰਨ ਦਾ ਮਾਮਲਾ...

‘Satluj’ ਟ੍ਰੇਲਰ ਰਿਲੀਜ਼, ਬਦਲੇ ਹੋਏ ਨਾਮ ਹੇਠ ਰਿਲੀਜ਼ ਹੋਈ ਜਸਵੰਤ ਸਿੰਘ ਖਾਲੜਾ ਦੀ ਜਿੰਦਗੀ‘ਤੇ ਬਣੀ ਫਿਲਮ

ਦਿਲਜੀਤ ਦੋਸਾਂਝ ਅਤੇ ਅਰਜੁਨ ਰਾਮਪਾਲ ਦੀ ਫਿਲਮ "ਸਤਲੁਜ" ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ,...

ਗੈਂਗਸਟਰ ਗੋਲਡੀ ਢਿੱਲੋਂ ਗ੍ਰਿਫ਼ਤਾਰ, ਕੈਸ਼ੀਅਰ ਕਤਲ ਮਾਮਲੇ ‘ਚ ਸਪੇਨ ਤੋਂ ਹੋਈ ਗ੍ਰਿਫਤਾਰੀ

ਚੰਡੀਗੜ੍ਹ ਦੇ ਸੈਕਟਰ-11 ਸਥਿਤ ਸ਼੍ਰੀ ਕੁਮਾਰ ਮੈਡੀਕਲ ਹਾਲ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ...

ਅਲੀ ਖਾਮੇਨਈ ਦੇ ਅੰਤਿਮ ਸੰਸਕਾਰ ਦੀ ਰਸਮ ਅੱਜ ਤੋਂ ਸ਼ੁਰੂ, ਨਹੀਂ ਪੁੱਜਿਆ ਪੁੱਤਰ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਸ਼ੁਰੂ...

ਕਾਂਗਰਸ ‘ਚ ਕੋਈ ਬਗਾਵਤ ਨਹੀਂ, ਕੁਝ ਆਗੂਆਂ ਦੀ ਨਾਰਾਜ਼ਗੀ ‘ਤੇ ਚਰਚਾ ਹੋਈ: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਾਂਗਰਸ ਪਾਰਟੀ ‘ਚ ਚੱਲ...

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...