October 5, 2026, 5:20 pm
----------- Advertisement -----------
HomeNewsLatest Newsਬਾਲ ਮਜ਼ਦੂਰੀ ਰੋਕਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ...

ਬਾਲ ਮਜ਼ਦੂਰੀ ਰੋਕਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਵੱਖ ਵੱਖ ਥਾਈਂ ਚੈਕਿੰਗ

Published on

----------- Advertisement -----------

ਸੰਗਰੂਰ, 23 ਨਵੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਲ ਮਜ਼ਦੂਰੀ ਨੂੰ ਰੋਕਣ ਅਤੇ ਬੱਚਿਆਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਸੰਗਰੂਰ ਵਿਖੇ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਵੱਖ ਵੱਖ ਥਾਈਂ ਚੈਕਿੰਗ ਕੀਤੀ ਗਈ। ਇਸ ਟੀਮ ਦੀ ਅਗਵਾਈ ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਨੇ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਇਸ ਮੁਹਿੰਮ
ਦੇ ਅਸਰਦਾਰ ਪ੍ਰਭਾਵ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਇਸ ਮੁਹਿੰਮ ਦੌਰਾਨ ਸਾਰੇ ਛੋਟੇ ਤੇ ਵੱਡੇ ਵਪਾਰਕ ਅਦਾਰਿਆਂ ਜਿਵੇਂ ਫੈਕਟਰੀਆਂ, ਢਾਬਿਆਂ, ਉਦਯੋਗਾਂ, ਹੋਟਲਾਂ, ਦੁਕਾਨਾਂ, ਭੱਠਿਆਂ, ਉਸਾਰੀ ਸਥਾਨਾਂ ਆਦਿ ਵਿਖੇ ਅਚਨਚੇਤ ਛਾਪਾਮਾਰੀ ਕਰਕੇ ਇਸ ਅਪਰਾਧ ਨੂੰ ਰੋਕਣ ਲਈ ਟੀਮਾਂ ਸਰਗਰਮ ਹਨ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਿਰਤ ਵਿਭਾਗ ਦੇ ਅਧਿਕਾਰੀ ਪ੍ਰਦੀਪ ਗੁਲਾਟੀ ਨੇ ਦੱਸਿਆ ਕਿ ਚੌਕਸੀ ਟੀਮ ਵੱਲੋਂ ਸ਼ਹਿਰ ਸੰਗਰੂਰ ਦੇ ਵੱਖ ਵੱਖ ਬਜ਼ਾਰਾਂ ਵਿੱਚ ਅਤੇ ਵੱਖ ਵੱਖ ਦੁਕਾਨਾਂ ਤੇ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ ਬਜ਼ਾਰਾਂ ਵਿੱਚ 18 ਸਾਲ ਤੋਂ ਘੱਟ ਉਮਰ ਵਾਲੇ ਕੰਮ ਕਰ ਰਹੇ ਬਾਲ ਅਤੇ ਕਿਸ਼ੋਰ ਬੱਚਿਆਂ ਦੀ ਭਾਲ ਕਰਨ ਲਈ ਚੈਕਿੰਗ ਕੀਤੀ ਗਈ ਅਤੇ ਸਬੰਧਤ ਦੁਕਾਨਦਾਰਾਂ ਕੋਲ ਉਪਲਬਧ ਆਧਾਰ ਕਾਰਡ ਵਾਚਦਿਆਂ ਉਮਰ ਦੀ ਪੜਤਾਲ ਕੀਤੀ ਗਈ।ਇਸ ਤੋਂ ਇਲਾਵਾ ਸ਼ਹਿਰ ਤੋਂ ਬਾਹਰ ਵੱਖ ਵੱਖ ਹੋਟਲਾਂ, ਰੈਸਟੋਰੈਂਟਾਂ ਅਤੇ ਭੱਠਿਆਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਇੱਕ ਭੱਠੇ ਦੀ ਪਥੇਰ ਉਤੇ 4 ਕਿਸ਼ੋਰ ਕਿਰਤੀ ਲੜਕੀਆਂ ਕੰਮ ਕਰਦੀਆਂ ਪਾਈਆਂ ਗਈਆਂ ਅਤੇ ਜਿਨ੍ਹਾਂ ਵਿੱਚ ਇੱਕ ਲੜਕੀ ਨੂੰ ਮੌਕੇ ਤੇ ਹੀ ਉਸ ਦੇ ਭਰਾ ਦੇ ਸਪੁਰਦ ਕਰ ਦਿੱਤਾ ਗਿਆ ਅਤੇ ਬਾਕੀ ਤਿੰਨ ਕਿਸ਼ੋਰ ਕਿਰਤੀਆਂ ਨੂੰ ਸੀ. ਡਬਲਿਊ. ਸੀ. ਦੇ ਹਵਾਲੇ ਕਰ ਦਿੱਤਾ ਗਿਆ ਅਤੇ ਭੱਠਾ ਮਾਲਕ ਵਿਰੁੱਧ ਬਣਦੀ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਸਹਾਇਕ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜੇਕਰ ਕੋਈ ਵੀ ਵਪਾਰੀ ਜਾਂ ਦੁਕਾਨਦਾਰ ਬਾਲ ਮਜ਼ਦੂਰੀ ਕਰਵਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ‘ਦੀ ਚਾਈਲਡ ਐਂਡ ਅਡੋਲਸੈਂਟ ਲੇਬਰ (ਪ੍ਰੋਹੀਬਿਸ਼ਨ ਐਂਡ ਰੈਗੂਲੇਸ਼ਨ) ਐਕਟ 1986’ ਅਤੇ ‘ਜੁਵੇਨਾਈਲ ਜਸਟਿਸ ਐਕਟ 2015’ ਤਹਿਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਚੈਕਿੰਗ ਟੀਮ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਨੀਤ ਤੂਰ, ਡਿਪਟੀ ਡਾਇਰੈਕਟਰ ਫੈਕਟਰੀਜ਼ ਸਾਹਿਲ ਵੀ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...