August 26, 2026, 11:10 am
----------- Advertisement -----------
HomeNewsBreaking Newsਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਆਨਲਾਈਨ ਰਜਿਸਟ੍ਰੇਸ਼ਨ ਦੇ ਪੋਰਟਲ...

ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਆਨਲਾਈਨ ਰਜਿਸਟ੍ਰੇਸ਼ਨ ਦੇ ਪੋਰਟਲ ਦੀ ਸ਼ੁਰੂਆਤ

Published on

----------- Advertisement -----------

ਪਟਿਆਲਾ, 15 ਅਗਸਤ (ਬਲਜੀਤ ਮਰਵਾਹਾ)- ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਪੋਰਟਲ www.khedanwatanpunjabdia.com ਦੀ ਸ਼ੁਰੂਆਤ ਕੀਤੀ ਜਿਸ ਨਾਲ ਏਸੇ ਮਹੀਨੇ ਦੀ 29 ਤਰੀਕ ਤੋਂ ਸ਼ੂਰੂ ਹੋਣ ਦਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਇਸ ਪੋਰਟਲ ਉਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਣਗੇ। ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਕਰਵਾਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਲੋਕਾਂ ਨੇ ਬਹੁਤ ਵੱਡਾ ਹੁੰਗਾਰਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਖੇਡ ਸਮਾਰੋਹ ਵਿਚ ਛੇ ਵੱਖ-ਵੱਖ ਉਮਰ ਵਰਗਾਂ ਵਿੱਚ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ 30 ਖੇਡ ਕੈਟਾਗਰੀਆਂ ਵਿਚ ਬਲਾਕ ਤੋਂ ਲੈ ਕੇ ਸੂਬਾ ਪੱਧਰ ਦੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਵੀ ਇਹ ਖੇਡ ਮੁਕਾਬਲੇ 29 ਅਗਸਤ ਤੋਂ ਸ਼ੁਰੂ ਹੋਣਗੇ ਜਿਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਇਸ ਪੋਰਟਲ ਉਤੇ ਆਨਲਾਈਲ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰ, ਰਗਬੀ, ਵੁਸ਼ੂ ਅਤੇ ਵਾਲੀਬਾਲ ਸ਼ੂਟਿੰਗ ਵੀ ਸ਼ਾਮਲ ਕੀਤੀਆਂ ਗਈਆਂ ਹਨ ਜੋ ਸੂਬੇ ਵਿਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸਰਕਾਰ ਦਾ ਨਿਮਾਣਾ ਜਿਹਾ ਯਤਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ ਖੇਡਾਂ ਦਾ ਮਾਹੌਲ ਸਿਰਜਣ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਕਿ ਨੌਜਵਾਨਾਂ ਦੀ ਊਰਜਾ ਨੂੰ ਸਾਕਾਰਤਮਕ ਦਿਸ਼ਾ ਵਿਚ ਲਾਇਆ ਜਾ ਸਕੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਖੇਡਾਂ ਇਸ ਦਿਸ਼ਾ ਵੱਲ ਉਸਾਰੂ ਕਦਮ ਹੈ ਕਿਉਂਕਿ ਇਹ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਢੁਕਵਾਂ ਮੰਚ ਪ੍ਰਦਾਨ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਖੇਡਾਂ ਸੂਬਾ ਸਰਕਾਰ ਨੂੰ ਖਿਡਾਰੀਆਂ ਦੀਆਂ ਖੂਬੀਆਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਵੀ ਮਦਦ ਕਰਨਗੀਆਂ ਜੋ ਕਿ ਭਵਿੱਖ ਵਿੱਚ ਹੋਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਲਾਹੇਵੰਦ ਸਿੱਧ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਮਕਬੂਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂਕਿ ਇਹ ਖੇਡਾਂ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਰੋਲ ਨਿਭਾਅ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...