September 21, 2026, 5:54 pm
----------- Advertisement -----------
HomeNewsLatest Newsਪਾਵਰ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਅਪਲਾਈ ਅਤੇ ਪ੍ਰਵਾਨਗੀ ਲਈ ਆਨਲਾਈਨ ਸਿਸਟਮ...

ਪਾਵਰ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਅਪਲਾਈ ਅਤੇ ਪ੍ਰਵਾਨਗੀ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇਗਾ: ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਚੰਡੀਗੜ੍ਹ, 14 ਦਸੰਬਰ: ਪੰਜਾਬ ਸਰਕਾਰ ਦੇ ਵਿਭਗਾਂ ਦੀ ਤਰਜ਼ ‘ਤੇ ਪੰਜਾਬ ਸੇਟਟ ਪਾਵਰ ਕਾਰਪੋਰੇਸ਼ਨ ਅਤੇ ਪਾਵਰ ਸਟੇਟ ਟ੍ਰਾਂਸਮਿਸਨ ਕਾਰਪੋਰੇਸ਼ਨ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਦੀਆਂ ਪ੍ਰਵਾਨਗੀਆਂ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਦੋਵਾਂ ਕਾਰਪੋਰੇਸ਼ਨਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਾਵਰ ਕਾਰਪੋਰੇਸ਼ਨ ਦੇ ਦਫਤਰਾਂ ਵਿਚ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਅਹਿਮ ਫੈਸਲਾ ਲੈਂਦਿਆਂ ਹੁਕਮ ਦਿੱਤੇ ਕਿ ਦੋਵਾਂ ਕਾਰਪੋਰੇਸ਼ਨਾ ਵਿਚ ਮੁਲਾਜ਼ਮਾਂ ਦੀ ਛੁੱਟੀ ਅਪਲਾਈ ਕਰਨ ਅਤੇ ਪ੍ਰਵਾਨ ਕਰਨ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇ।

ਬਿਜਲੀ ਮੰਤਰੀ ਨੇ ਕਿਹਾ ਕਿ ਇਹ ਆਮ ਦੇਖਣ ਵਿਚ ਆਇਆ ਹੈ ਕਿ ਬਹੁਤੇ ਮੁਲਾਜ਼ਮ ਦਫਤਰਾਂ ਵਿਚ ਛੁੱਟੀ ਪਹਿਲਾਂ ਹੀ ਬਿਨਾਂ ਮਿਤੀ ਪਾਏ ਲਿਖ ਕੇ ਰੱਖ ਜਾਂਦੇ ਹਨ, ਜਿਸ ਨੂੰ ਹਾਜ਼ਰੀ ਰਜਿਸਟਰ ਵਿਚ ਦਰਜ਼ ਨਹੀਂ ਕੀਤਾ ਜਾਂਦਾ।ਉਨ੍ਹਾਂ ਕਿਹਾ ਕਿ ਇਸ ਪ੍ਰਥਾ ਨੂੰ ਠੱਲ ਪਾਉਣ ਲਈ ਆਨਲਾਈਨ ਹਾਜ਼ਰੀ ਸਿਸਟਮ ਲਿਆਉਣ ਬਾਰੇ ਫੈਸਲਾ ਲਿਆ ਗਿਆ ਹੈ।ਇਸ ਦੇ ਨਾਲ ਹੀ ਬਿਜਲੀ ਮੰਤਰੀ ਨੇ ਹਦਾਇਤਾਂ ਜਾਰੀ ਕੀਤੀਆਂ ਕਿ ਕੋਈ ਵੀ ਅਧਿਕਾਰੀ ਜਾ ਕਰਮਚਾਰੀ ਬਿਨਾਂ ਪ੍ਰਵਾਨਗੀ ਤੋਂ ਛੁੱਟੀ ‘ਤੇ ਨਾ ਜਾਵੇ। ਪਾਵਰ ਕਾਰਪੋਰੇਸ਼ਨ ਦੇ ਦਫਤਰਾਂ ਵਿਚ ਲੋਕਾਂ ਦੀ ਖੱਜਲਖੁਆਰੀ ਰੋਕਣ ਦੇ ਮੰਤਵ ਨਾਲ ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਹਦਾਇਤਾਂ ਜਾਰੀ ਕੀਤੀਆਂ ਕਿ ਲੋਕਾਂ ਨਾਲ ਸਹਿਜਤਾ ਅਤੇ ਸਲੀਕੇ ਨਾਲ ਪੇਸ਼ ਅਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਦੇਰੀ ਕੀਤੇ ਜਾਣ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਨਮਾਨੀਆਂ ਅਤੇ ਜਾਣਬੁੱਝ ਕੇ ਸਰਕਾਰ ਦੇ ਅਕਸ ਨੂੰ ਢਾਹ ਲਾਉਣ ਵਾਲੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ।
ਬਿਜਲੀ ਮੰਤਰੀ ਨੇ ਹੁਕਮ ਜਾਰੀ ਕੀਤੇ ਕਿ ਸੀਨੀਅਰ ਅਫਸਰ ਖੁੱਦ ਫੀਲਡ ਵਿਚ ਜਾ ਕੇ ਸਮੇਂ ਸਮੇਂ ‘ਤੇ ਦਫਤਰਾਂ ਦੀ ਚੈਕਿੰਗ ਕਰਨ ਅਤੇ ਕੰਮਾਂ ਦੀ ਫਿਜੀਕਲ ਵੈਰੀਫਿਕੇਸ਼ਨ ਯਕੀਨੀ ਬਣਾਉਣ।ਉਨ੍ਹਾਂ ਕਿਹਾ ਕਿ ਬੇਵਜ਼ਾ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਮੁਲਾਜ਼ਮਾਂ ਅਤੇ ਡਿਉਟੀ ਵਿਚ ਕੁਤਾਹੀ ਕਰਨ ਵਾਲਿਆਂ ਦੀ ਜਵਾਬਦੇਹੀ ਤਹਿ ਕੀਤੀ ਜਾਵੇ। ਸੜਕਾਂ ‘ਤੇ ਲਮਕਦੀਆਂ ਢਿੱਲੀਆਂ ਹੋਈਆਂ ਬਿਜਲੀ ਦੀਆਂ ਤਾਰਾਂ ਅਤੇ ਖੁੱਲੇ ਬਕਸਿਆਂ ਕਾਰਨ ਹੁੰਦੇ ਜਾਨੀ ਨੁਕਸਾਨ ਨੂੰ ਰੋਕਣ ਲਈ ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਚੁੱਕਣ ਅਤੇ ਬਕਸਿਆਂ ਨੂੰ ਠੀਕ ਤਰਾਂ ਬੰਦ ਕਰਨ ਸਬੰਧੀ ਵੀ ਬਿਜਲੀ ਮੰਤਰੀ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...