July 25, 2026, 3:44 am
----------- Advertisement -----------
HomeNewsLatest Newsਸੂਬੇ ਵਿੱਚ ਸਿਰਫ਼ ਭਾਜਪਾ ਹੀ ਸੁਸ਼ਾਸਨ ਦੇਣ ਦੇ ਸਮਰੱਥ : ਕੇਵਲ ਸਿੰਘ...

ਸੂਬੇ ਵਿੱਚ ਸਿਰਫ਼ ਭਾਜਪਾ ਹੀ ਸੁਸ਼ਾਸਨ ਦੇਣ ਦੇ ਸਮਰੱਥ : ਕੇਵਲ ਸਿੰਘ ਢਿੱਲੋਂ

Published on

----------- Advertisement -----------

ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸੰਗਰੂਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਿਆ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਾਫ਼ੀਆ ਤੇ ਗੈਂਗਸਟਰਾਂ ਦਾ ਰਾਜ ਹੈ ਅਤੇ ਉਹ ਪੰਜਾਬ ਦੀ ਅਮਨ-ਕਾਨੂੰਨ ਦੀ ਠੇਂਗਾ ਵਿਖਾਉਂਦੇ ਹੋਏ ਸੂਬੇ ਵਿੱਚ ਤਬਾਹੀ ਮਚਾ ਰਹੇ ਹਨ। ਇਸ ਦਾ ਮੁੱਖ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਦੀ ਸੱਤਾ ਸੰਭਾਲਣ ਲਈ ਤਜ਼ਰਬੇ ਦੀ ਘਾਟ ਅਤੇ ਸੂਬੇ ਪ੍ਰਤੀ ਉਨ੍ਹਾਂ ਦਾ ਬੇਰੁੱਖੀ ਰਵੱਈਆ ਹੈ।

ਢਿੱਲੋਂ ਨੇ ਕਿਹਾ ਕਿ ਭਗਵੰਤ ਮਾਨ ਦਾ ਕੋਈ ਫੈਸਲਾ ਕੋਈ ਠੋਸ ਅਤੇ ਆਖਿਰੀ ਫੈਸਲਾ ਨਹੀਂ ਹੁੰਦਾ। ਦਿੱਲੀ ਵਿੱਚ ਬੈਠੇ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਪੰਜਾਬ ਵਿੱਚ ਮਾਨ ਸਰਕਾਰ ਨੂੰ ਚਲਾ ਰਹੇ ਹਨ। ਪੰਜਾਬ ਵਿੱਚ ਪਿਛਲੇ ਤਿੰਨ ਮਹੀਨਿਆਂ ਵਿੱਚ ਅਪਰਾਧ ਅਸਮਾਨ ਨੂੰ ਛੂਹ ਗਿਆ ਹੈ ਅਤੇ ਲੋਕਾਂ ਦੇ ਦਿਲਾਂ ਵਿੱਚ ਡਰ ਅਤੇ ਅਰਾਜਕਤਾ ਦਾ ਮਾਹੌਲ ਹੈ। ਸੂਬੇ ਵਿੱਚ ਸਖ਼ਤ ਮਿਹਨਤ ਨਾਲ ਕਾਇਮ ਕੀਤੀ ਸ਼ਾਂਤੀ ਭੰਗ ਹੋ ਗਈ ਹੈ। ਆਮ ਆਦਮੀ ਪਾਰਟੀ ਪੰਜਾਬ ਦੀ ਸੱਤਾ ਸੰਭਾਲਣ ਵਿੱਚ ਪੂਰੀ ਤਰ੍ਹਾਂ ਨਾਕਾਮ ਹੈ ਅਤੇ ਇਹ ਲੋਕਾਂ ਨੂੰ ਇਨਸਾਫ਼ ਨਹੀਂ ਦੇ ਸਕਦੀ ਕਿਉਂਕਿ ਇਸ ਦਾ ਇੱਕੋ ਇੱਕ ਏਜੰਡਾ ਆਪਣੀ ਝੂਠੀ ਸ਼ੋਹਰਤ ਲੁੱਟਣਾ ਅਤੇ ਕੋਝਾ ਪ੍ਰਚਾਰ ਕਰਕੇ ਜਨਤਾ ਨੂੰ ਗੁੰਮਰਾਹ ਕਰਨਾ ਹੈ।

ਕੇਵਲ ਢਿੱਲੋਂ ਨੇ ਲੋਕਾਂ ਨੂੰ ਸਮਝਦਾਰੀ ਨਾਲ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸਾਰੇ ਆਪਣੀ ਅਤੇ ਆਪਣੇ ਸੂਬੇ ਦੀ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਮੁੱਖ ਰੱਖਦੇ ਹੋਏ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...