September 14, 2026, 5:06 pm
----------- Advertisement -----------
HomeNewsਕੱਲ੍ਹ ਚੰਡੀਗੜ੍ਹ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ,  ਬਰਨ...

ਕੱਲ੍ਹ ਚੰਡੀਗੜ੍ਹ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ,  ਬਰਨ ਯੂਨਿਟ ਨੂੰ ਰੱਖਿਆ ਐਕਟਿਵ ਮੋਡ ‘ਤੇ

Published on

----------- Advertisement -----------

ਭਲਕੇ ਦੁਸਹਿਰੇ ਮੌਕੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ। ਇਸ ਤਹਿਤ ਸ਼ਹਿਰ ਦੀਆਂ ਤਿੰਨੋਂ ਥਾਵਾਂ ਪੀਜੀਆਈ, ਜੀਐਮਐਸਐਚ-16 ਅਤੇ ਜੀਐਮਸੀਐਚ-32 ’ਤੇ ਓਪੀਡੀ ਬੰਦ ਕਰ ਦਿੱਤੀ ਗਈ ਹੈ। ਪਰ ਤਿੰਨੋਂ ਵੱਡੇ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਚੰਡੀਗੜ੍ਹ ਸਿਹਤ ਵਿਭਾਗ ਨੇ ਤਿਉਹਾਰਾਂ ਦੇ ਮੱਦੇਨਜ਼ਰ ਜੀਐਮਐਸਐਚ-16 ਅਤੇ ਜੀਐਮਸੀਐਚ-32 ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਹਨ।

ਐਮਰਜੈਂਸੀ ਦੇ ਨਾਲ-ਨਾਲ ਚੰਡੀਗੜ੍ਹ ‘ਚ ਬਰਨ ਯੂਨਿਟ ਨੂੰ ਵੀ ਐਕਟਿਵ ਮੋਡ ‘ਤੇ ਰੱਖਿਆ ਗਿਆ ਹੈ, ਕਿਉਂਕਿ ਦੁਸਹਿਰੇ ਦੇ ਤਿਉਹਾਰ ਦੌਰਾਨ ਲੋਕ ਪਟਾਕੇ ਫੂਕਦੇ ਹਨ। ਇਸ ਕਰਕੇ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਦਸ਼ਾ ਹੈ। ਅਜਿਹੇ ‘ਚ ਚੰਡੀਗੜ੍ਹ ਸਿਹਤ ਵਿਭਾਗ ਵੱਲੋਂ ਬਰਨ ਯੂਨਿਟ ਦੇ ਸਾਰੇ ਮੈਂਬਰਾਂ ਨੂੰ ਐਕਟਿਵ ਮੋਡ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਦੀਆਂ ਆਮ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਸਟਾਫ਼ ਹਸਪਤਾਲ ਵਿੱਚ 24 ਘੰਟੇ ਮੌਜੂਦ ਰਹੇਗਾ।

 ਸਿਹਤ ਸੇਵਾਵਾਂ ਦੇ ਨਾਲ-ਨਾਲ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਸਰਕਾਰੀ ਦਫ਼ਤਰ ਵੀ ਬੰਦ ਰੱਖਣ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ ਕੱਲ੍ਹ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਾਰੀਆਂ ਸਰਕਾਰੀ ਸੇਵਾਵਾਂ ਬੰਦ ਰਹਿਣਗੀਆਂ। 

ਚੰਡੀਗੜ੍ਹ ਸਿਹਤ ਵਿਭਾਗ ਦੇ ਡਾਇਰੈਕਟਰ ਡਾ: ਸੁਮਨ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਦੁਸਹਿਰੇ ਦੇ ਮੱਦੇਨਜ਼ਰ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਓਪੀਡੀ ਸੇਵਾਵਾਂ ਬੰਦ ਹੋਣ ਦੇ ਬਾਵਜੂਦ ਐਮਰਜੈਂਸੀ ਅਤੇ ਬਰਨ ਯੂਨਿਟਾਂ ਨੂੰ ਐਕਟਿਵ ਮੋਡ ‘ਤੇ ਰੱਖਿਆ ਗਿਆ ਹੈ। ਦੋਵਾਂ ਥਾਵਾਂ ‘ਤੇ 24 ਘੰਟੇ ਸਟਾਫ਼ ਮੌਜੂਦ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...