November 18, 2026, 9:45 am
----------- Advertisement -----------
HomeNewsBreaking Newsਕੁਲਦੀਪ ਧਾਲੀਵਾਲ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਪ੍ਰਵਾਸੀ ਭਾਰਤੀਆਂ ਨੂੰ ਖੁੱਲ੍ਹਾ ਸੱਦਾ

ਕੁਲਦੀਪ ਧਾਲੀਵਾਲ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਪ੍ਰਵਾਸੀ ਭਾਰਤੀਆਂ ਨੂੰ ਖੁੱਲ੍ਹਾ ਸੱਦਾ

Published on

----------- Advertisement -----------
  • ਅਧਿਕਾਰੀਆਂ ਨੂੰ 15 ਦਿਨਾਂ ਵਿੱਚ ਨਵੀਂ ਵਨ ਸਟਾਪ ਐਨ.ਆਰ.ਆਈ ਨੀਤੀ ਦਾ ਖਰੜਾ ਤਿਆਰ ਕਰਨ ਲਈ ਦਿੱਤੇ ਨਿਰਦੇਸ਼
  • ਸਿੱਖਿਆ, ਸਿਹਤ ਅਤੇ ਖੇਡ ਢਾਂਚੇ ਦੇ ਮਜ਼ਬੂਤੀਕਰਨ ਕਰਨ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰਵਾਸੀ ਭਾਰਤੀਆਂ ਨੂੰ ਕੀਤੀ ਅਪੀਲ

ਚੰਡੀਗੜ੍ਹ, 6 ਅਪ੍ਰੈਲ 2022 – ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਦੁਨੀਆਂ ਭਰ `ਚ ਵਸਦੇ ਪੰਜਾਬੀਆਂ ਨੂੰ ਆਪਣੀ ਪਿੱਠ ਭੂਮੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅੱਗੇ ਆਉਣ ਦਾ ਖੁੱਲ੍ਹਾ ਸੱਦਾ ਦਿੱਤਾ।ਧਾਲੀਵਾਲ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਪ੍ਰਵਾਸੀ ਭਾਰਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪ੍ਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਆਪਣੀ ਮਾਤ ਭੂਮੀ ਦੀ ਬਿਹਤਰੀ ਅਤੇ ਖੁਸ਼ਹਾਲੀ ਲਈ ਮੋਹਰੀ ਭੂਮਿਕਾ ਨਿਭਾਉਣ ਚਾਹੀਦੀ ਹੈ ਅਤੇ ਉਹਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਦੋ ਹਫ਼ਤਿਆਂ ਵਿੱਚ ਐਨ.ਆਰ.ਆਈ ਨੀਤੀ ਦਾ ਖਰੜਾ ਪੇਸ਼ ਕੀਤਾ ਜਾਵੇ, ਜਿਸ ਨੂੰ ਮੁੱਖ ਮੰਤਰੀ ਨਾਲ ਪੂਰੀ ਬਾਰੀਕੀ ਨਾਲ ਵਿਚਾਰਨ ਮਗਰੋਂ ਪ੍ਰਵਾਨਗੀ ਦਿੱਤੀ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੀ ਭਲਾਈ ਅਤੇ ਸੁਵਿਧਾ ਲਈ ਪਾਰਦਰਸ਼ੀ ਅਤੇ ਤਰਕਸੰਗਤ ਐਨ.ਆਰ.ਆਈ ਨੀਤੀ ਤਿਆਰ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀਆਂ ਸਿ਼ਕਾਇਤਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਨਵੀਂ ਐਨ.ਆਰ.ਆਈ ਨੀਤੀ ਨਿਵੇਸ਼ ਲਈ ਆਸਾਨ ਅਤੇ ਵਨ ਸਟਾਪ ਕਲੀਅਰੈਂਸ ਦੀ ਸਹੂਲਤ ਪ੍ਰਦਾਨ ਕਰੇਗੀ।

ਮੰਤਰੀ ਨੇ ਅੱਗੇ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਜਿ਼ਆਦਾਤਰ ਪੰਜਾਬੀ ਆਪਣੇ ਜੱਦੀ ਪਿੰਡਾਂ ਦੀ ਬਿਹਤਰੀ ਅਤੇ ਵਿਕਾਸ ਲਈ ਸੇਵਾ ਵਜੋਂ ਵੱਡੇ ਯੋਗਦਾਨ ਪਾਉਣਾ ਚਾਹੁੰਦੇ ਹਨ। ਸਿਹਤ, ਖੇਡਾਂ, ਸਿੱਖਿਆ ਦੇ ਖੇਤਰਾਂ ਅਤੇ ਪਿੰਡਾਂ ਦੇ ਛੱਪੜਾਂ ਦੀ ਨੁਹਾਰ ਬਦਲਣ ਵਿੱਚ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਅਤੇ ਯੋਗਦਾਨ ਦਾ ਸਵਾਗਤ ਕਰਦਿਆਂ ਮੰਤਰੀ ਨੇ ਕਿਹਾ ਕਿ ਨਵੀਂ ਨੀਤੀ ਉਨ੍ਹਾਂ ਸਾਰੀਆਂ ਰੁਕਾਵਟਾਂ ਨੂੰ ਦੂਰ ਕਰੇਗੀ ਜੋ ਪ੍ਰਵਾਸੀਆਂ ਨੂੰ ਸੂਬੇ ਦੇ ਵਿਕਾਸ ਲਈ ਅਜਿਹੇ ਨੇਕ ਕਾਰਜਾਂ ਦੇ ਅਮਲ ਵਿੱਚ ਅੜਿੱਕਾ ਬਣਦੀਆਂ ਹਨ।

ਕੁਲਦੀਪ ਧਾਲੀਵਾਲ ਨੇ ਇਹ ਵੀ ਕਿਹਾ ਕਿ ਕਈ ਪ੍ਰਵਾਸੀ ਭਾਰਤੀ ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਉਣ ਵਿਚ ਕਾਫੀ ਦਿਲਚਸਪੀ ਰੱਖਦੇੇ ਹਨ, ਜਿਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਸ ਨੇਕ ਕਾਰਜ ਲਈ ਸਮੂਹ ਐਨ.ਆਰ.ਆਈਜ਼ ਨੂੰ ਸਹੀ ਸੇਧ ਅਤੇ ਸਹਾਇਤਾ ਕੀਤੀ ਜਾਵੇ। ਮੰਤਰੀ ਨੇ ਪੰਜਾਬ ਦੇ ਵਿਰਸੇ ਅਤੇ ਸਭਿਆਚਾਰ ਨੂੰ ਸੰਭਾਲਣ ਲਈ ਵੀ ਪ੍ਰਵਾਸੀ ਭਾਰਤੀਆਂ ਦਾ ਸਵਾਗਤ ਕੀਤਾ ਜਿਸ ਲਈ ਉਨ੍ਹਾਂ ਨੇ ਪ੍ਰਵਾਸੀ ਪੰਜਾਬੀਆਂ ਨੂੰ ਠੋਸ ਤਜਵੀਜ਼ਾਂ ਪੇਸ਼ ਕਰਨ ਲਈ ਕਿਹਾ।

ਮੀਟਿੰਗ ਵਿੱਚ ਐਨ.ਆਰ.ਆਈ. ਮਾਮਲਿਆਂ ਦੇ ਵਿਸ਼ੇਸ਼ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ, ਮੈਂਬਰ ਐਨ.ਆਰ.ਆਈ. ਕਮਿਸ਼ਨ ਐਮ.ਪੀ ਸਿੰਘ, ਐਨ.ਆਰ.ਆਈ. ਮਾਮਲਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਤੋਂ ਇਲਾਵਾ ਉੱਪ ਸਕੱਤਰ ਸੁਰਿੰਦਰ ਕੌਰ ਅਤੇ ਏ.ਆਈ.ਜੀ. ਐਨ.ਆਰ.ਆਈ. ਮਾਮਲੇ ਰਾਜਿੰਦਰ ਸਿੰਘ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...