June 2, 2026, 2:18 am
----------- Advertisement -----------
HomeNewsLatest Newsਲੁਧਿਆਣਾ: ਫੈਕਟਰੀ ਲੁੱਟਣ ਆਏ ਚੋਰਾਂ ਨੇ ਕੀਤੀ ਗੋਲੀਬਾਰੀ, ਫੈਕਟਰੀ ਵਰਕਰ ਦੀ ਮੌਤ

ਲੁਧਿਆਣਾ: ਫੈਕਟਰੀ ਲੁੱਟਣ ਆਏ ਚੋਰਾਂ ਨੇ ਕੀਤੀ ਗੋਲੀਬਾਰੀ, ਫੈਕਟਰੀ ਵਰਕਰ ਦੀ ਮੌਤ

Published on

----------- Advertisement -----------

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਬੀਤੀ ਰਾਤ ਇਕ ਫੈਕਟਰੀ ਲੁੱਟਣ ਆਏ ਚੋਰਾਂ ਵੱਲੋ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਰਾਤ ਕਰੀਬ 2 ਵਜੇ ਥਾਣਾ ਸਾਹਨੇਵਾਲ ਦੇ ਪਿੰਡ ਜਸਪਾਲ ਬੰਗੜ ‘ਚ ਪਾਹਵਾ ਰੋਡ ‘ਤੇ ਸਥਿਤ ਇੱਕ ਫੈਕਟਰੀ ‘ਚ ਲੁੱਟ ਦੀ ਕੋਸ਼ਿਸ਼ ਕੀਤੀ ਗਈ। ਬਲੇਰੋ ਕਾਰ ਵਿੱਚ ਸਵਾਰ ਕੁਝ ਬਦਮਾਸ਼ ਆਏ ਅਤੇ ਫੈਕਟਰੀ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਏ। ਰੌਲਾ ਸੁਣ ਕੇ ਫੈਕਟਰੀ ਮਾਲਕ ਦੇ ਭਰਾ ਦਾ ਲੜਕਾ ਅਤੇ ਫੈਕਟਰੀ ਮਜ਼ਦੂਰ ਬਾਹਰ ਆ ਗਏ। ਚੋਰਾਂ ਨੂੰ ਦੇਖ ਕੇ ਦੋਵਾਂ ਨੇ ਰੌਲਾ ਪਾਇਆ।
ਰੌਲਾ ਸੁਣਦਿਆਂ ਹੀ ਲੋਕਾਂ ਨੂੰ ਆਉਂਦੇ ਦੇਖ ਚੋਰ ਭੱਜਣ ਲੱਗੇ ਅਤੇ ਜਾਂਦੇ ਹੋਏ ਚੋਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਬਾਰੀ ਵਿਚ ਇਕ ਗੋਲੀ ਫੈਕਟਰੀ ਕਰਮਚਾਰੀ ਵਿਕਰਮ (35) ਨੂੰ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸੇ ਦੌਰਾਨ ਇੱਕ ਗੋਲੀ ਫੈਕਟਰੀ ਮਾਲਕ ਦੇ ਭਰਾ ਦੇ ਲੜਕੇ ਜਸਪ੍ਰੀਤ ਸਿੰਘ ਦੇ ਕੰਨ ਨੂੰ ਛੂਹ ਕੇ ਨਿਕਲ ਗਈ। ਜਸਪ੍ਰੀਤ ਸਿੰਘ ਨੇਬਦਮਾਸ਼ਾਂ ਦਾ ਪਿਛਾ ਵੀ ਕੀਤਾ ਪਰ ਬਦਮਾਸ਼ ਚਕਮਾ ਦੇ ਕੇ ਫਰਾਰ ਹੋ ਗਏ।
ਫੈਕਟਰੀ ਸੰਚਾਲਕਾਂ ਨੇ ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ। ਥਾਣਾ ਸਾਹਨੇਵਾਲ ਅਤੇ ਚੌਕੀ ਕੰਗਣਵਾਲ ਦੀ ਪੁਲੀਸ ਟੀਮ ਮੌਕੇ ’ਤੇ ਪੁੱਜੀ। ਪੁਲਿਸ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ। ਅੱਜ ਸਵੇਰੇ ਪੁਲੀਸ ਕਮਿਸ਼ਨਰ ਨੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ। ਪੁਲੀਸ ਵੱਲੋਂ ਸ਼ਹਿਰ ਵਿੱਚ ਲੱਗੇ ਸੇਫ਼ ਸਿਟੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਟੀਮਾਂ ਕੰਮ ਕਰ ਰਹੀਆਂ ਹਨ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...