November 11, 2026, 12:16 am
----------- Advertisement -----------
HomeNewsLatest Newsਤੱਥ ਤੋੜ-ਮਰੋੜ ਕੇ ਪੇਸ਼ ਕਰਨ ਦੀ ਆਦਤ ਦਾ ਸ਼ਿਕਾਰ ਨੇ ਵਿਰੋਧੀ ਧਿਰਾਂ

ਤੱਥ ਤੋੜ-ਮਰੋੜ ਕੇ ਪੇਸ਼ ਕਰਨ ਦੀ ਆਦਤ ਦਾ ਸ਼ਿਕਾਰ ਨੇ ਵਿਰੋਧੀ ਧਿਰਾਂ

Published on

----------- Advertisement -----------

ਜਲੰਧਰ, 9 ਸਤੰਬਰ (ਬਲਜੀਤ ਮਰਵਾਹਾ) : ਵਿਰੋਧੀ ਧਿਰਾਂ ਵੱਲੋਂ ਤੱਥ ਤੋੜ-ਮਰੋੜ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਨੇਤਾ ਬੁਰੀ ਤਰ੍ਹਾਂ ਬੁਖਲਾਏ ਹੋਏ ਹਨ ਕਿਉਂਕਿ ਇਹ ਨੇਤਾ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦੀ ਖੁਸ਼ੀ ਵਿਚ ਉਨ੍ਹਾਂ ਦੇ ਖਿੜਦੇ ਚਿਹਰੇ ਬਰਦਾਸ਼ਤ ਨਹੀਂ ਕਰ ਸਕਦੇ।
ਅੱਜ ਇੱਥੇ ਪੰਜਾਬ ਪੁਲਿਸ ਦੇ 560 ਸਬ-ਇੰਸਪੈਕਟਰਾਂ ਨੂੰ ਨਿਯੁਕਤ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਭਰਤੀ ਦੇ ਮਸਲੇ ਉਤੇ ਹੋ-ਹੱਲਾ ਮਚਾਉਣ ਵਾਲੇ ਨੇਤਾਵਾਂ ਨੂੰ ਆੜੇ ਹੱਥੀਂ ਲਿਆ। ਭਗਵੰਤ ਮਾਨ ਨੇ ਕਿਹਾ, “ਮੈਂ ਹਮੇਸ਼ਾ ਪੰਜਾਬ ਨੂੰ ਦੇਸ਼ ਦਾ ਅੱਵਲ ਸੂਬਾ ਬਣਾਉਣ ਦੇ ਸੁਪਨੇ ਸੰਜੋਏ ਹਨ। ਮੈਨੂੰ ਪੰਜਾਬ ਤੇ ਪੰਜਾਬੀਆਂ ਪ੍ਰਤੀ ਮੁਹੱਬਤ ਦਾ ਪ੍ਰਗਟਾਵਾ ਕਰਨ ਲਈ ਕਿਸੇ ਪਾਸੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ।”
ਮੁੱਖ ਮੰਤਰੀ ਨੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਲੀਡਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾਸ ਕਰਨ ਦੀ ਚੁਣੌਤੀ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੇਤਾ ਸਨਾਵਰ ਤੇ ਦੂਨ ਵਰਗੇ ਸਕੂਲ ਤੋਂ ਪੜ੍ਹੇ ਹੋਏ ਹਨ ਜਿਸ ਕਰਕੇ ਇਹ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਹੀ ਨਹੀਂ ਕਰ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਰਹਿੰਦੇ ਰਹੇ ਹਨ ਅਤੇ ਉਹ ਸ੍ਰੀ ਬਾਦਲ ਲਈ ਪੰਜਾਬੀ ਅਖਬਾਰ ਪੜ੍ਹਦੇ ਹੁੰਦੇ ਸਨ ਕਿਉਂਕਿ ਉਨ੍ਹਾਂ ਨੂੰ ਚੰਗੀ ਤਰ੍ਹਾਂ ਪੜ੍ਹਨੀ ਨਹੀਂ ਆਉਂਦੀ ਸੀ।
ਵਿਰੋਧੀ ਪਾਰਟੀਆਂ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੇਤਾਵਾਂ ਦੇ ਪੁਰਖਿਆਂ ਨੇ ਜੱਲ੍ਹਿਆਂਵਾਲਾ ਬਾਗ ਸਾਕੇ ਦੇ ਸਾਜ਼ਿਸ਼ਘਾੜਿਆਂ ਦਾ ਸਨਮਾਨ ਕੀਤਾ ਹੈ, ਅਜਿਹੇ ਨੇਤਾਵਾਂ ਕੋਲ ਉਨ੍ਹਾਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਆਪ ਸੱਤਾ ਵਿੱਚ ਹੁੰਦਿਆਂ ਪੰਜਾਬ ਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਕਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਖਿਆਲ ਵੀ ਨਹੀਂ ਆਇਆ ਅਤੇ ਜਦੋਂ ਹੁਣ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਤਾਂ ਨੌਜਵਾਨਾਂ ਦੇ ਚਿਹਰਿਆਂ ਉਤੇ ਆਈਆਂ ਖੁਸ਼ੀਆਂ ਇਨ੍ਹਾਂ ਨੂੰ ਹਜ਼ਮ ਨਹੀਂ ਹੋ ਰਹੀਆਂ।
ਮੁੱਖ ਮੰਤਰੀ ਨੇ ਰਾਜਾ ਵੜਿੰਗ ਨੇ ਰਾਜਸਥਾਨ ਤੋਂ ਬੱਸਾਂ ਦੀਆਂ ਬਾਡੀਆਂ ਲਵਾਉਣ ਮੌਕੇ ਗੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾਇਆ ਹੈ। ਉਨ੍ਹਾਂ ਕਿਹਾ ਕਿ ਇਸ ਘੁਟਾਲੇ ਦੀ ਜਾਣਕਾਰੀ ਆਉਂਦੇ ਦਿਨਾਂ ਵਿਚ ਨਸ਼ਰ ਕੀਤੀ ਜਾਵੇਗੀ ਕਿ ਕਿਸ ਤਰ੍ਹਾਂ ਸੂਬੇ ਦਾ ਖਜ਼ਾਨਾ ਲੁੱਟਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਤਾ ਹੋਣ ਦੇ ਬਾਵਜੂਦ ਕਿ ਬੱਸਾਂ ਦੀਆਂ ਬਾਡੀਆਂ ਪੰਜਾਬ ਵਿੱਚ ਲਗ ਸਕਦੀਆਂ ਹਨ, ਬਾਹਰਲੇ ਸੂਬੇ ਤੋਂ ਲਵਾਈਆਂ ਗਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...