December 9, 2024, 12:31 pm
----------- Advertisement -----------
HomeNewsLatest News300 ਯੂਨਿਟ ਮੁਫਤ ਬਿਜਲੀ ਦੇਣ 'ਤੇ ਵਿਰੋਧੀਆਂ ਨੇ ਘੇਰੀ 'ਆਪ'; ਕਿਹਾ- ਕੇਜਰੀਵਾਲ...

300 ਯੂਨਿਟ ਮੁਫਤ ਬਿਜਲੀ ਦੇਣ ‘ਤੇ ਵਿਰੋਧੀਆਂ ਨੇ ਘੇਰੀ ‘ਆਪ’; ਕਿਹਾ- ਕੇਜਰੀਵਾਲ ਦੀ ਗਾਰੰਟੀ ਪੂਰੀ ਕਰੇ ਭਗਵੰਤ ਮਾਨ

Published on

----------- Advertisement -----------

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ 300 ਯੂਨਿਟ ਮੁਫਤ ਬਿਜਲੀ ਨੂੰ ਲੈ ਕੇ ਸਿਆਸੀ ਹੰਗਾਮਾ ਹੋ ਗਿਆ ਹੈ। ਸੂਬਾ ਸਰਕਾਰ ਨੇ ਬੀਤੇ ਦਿਨੀ ਪੰਜਾਬ ਲਈ ਬਿਜਲੀ ਦਰਾਂ ਜਾਰੀ ਕਰ ਦਿੱਤੀਆਂ ਹਨ। ਇਨ੍ਹਾਂ ਵਿੱਚ ਬਿਜਲੀ ਦਰਾਂ ਵਿੱਚ ਵਾਧਾ ਨਹੀਂ ਕੀਤਾ ਗਿਆ ਪਰ ਮੁਫਤ ਬਿਜਲੀ ਦਾ ਵੀ ਕੋਈ ਜ਼ਿਕਰ ਨਹੀਂ ਹੈ। ਅਜਿਹੇ ‘ਚ ਵਿਰੋਧੀ ਪਾਰਟੀਆਂ ਨੇ ਆਮ ਆਦਮੀ ਪਾਰਟੀ ਖਿਲਾਫਮੋਰਚਾ ਖੋਲ੍ਹ ਦਿੱਤਾ ਹੈ। ਅਕਾਲੀ ਦਲ ਅਤੇ ਕਾਂਗਰਸ ਵੱਲੋ ਸੀ.ਐਮ ਭਗਵੰਤ ਮਾਨ ਨੂੰ ਅਰਵਿੰਦ ਕੇਜਰੀਵਾਲ ਦੁਆਰਾ ਦਿੱਤੀ ਗਾਰੰਟੀ ਪੂਰੀ ਕਰਨ ਲਈ ਕਿਹਾ ਜਾ ਰਿਹਾ ਹੈ। ਦਸ ਦਈਏ ਕਿ ਚੋਣਾਂ ਦੌਰਾਨ ਕੇਜਰੀਵਾਲ ਨੇ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਭਰੋਸਾ ਦਿੱਤਾ ਸੀ।
ਇਸ ਤੋਂ ਇਲਾਵਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਾਨੂੰ ਉਮੀਦ ਸੀ ਕਿ ਭਗਵੰਤ ਮਾਨ ਪਹਿਲੀ ਕੈਬਨਿਟ ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਦੀ 300 ਯੂਨਿਟ ਮੁਫਤ ਬਿਜਲੀ ਦੀ ਗਰੰਟੀ ਨੂੰ ਪੂਰਾ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਸੀ.ਐਮ ਮਾਨ ਨੂੰ ਅਗਲੀ ਕੈਬਨਿਟ ਮੀਟਿੰਗ ਵਿੱਚ ਇਸ ਨੂੰ ਪੂਰਾ ਕਰਨਾ ਚਾਹੀਦਾ ਹੈ।
ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ 300 ਯੂਨਿਟ ਮੁਫਤ ਬਿਜਲੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਚ ਸੀ.ਐੱਮ ਭਗਵੰਤ ਮਾਨ ਆਪਣਾ ਚੋਣ ਵਾਅਦਾ ਪੂਰਾ ਕਰਨਗੇ।
ਉਧਰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਬਿਜਲੀ ਖਪਤਕਾਰਾਂ ਤੋਂ 36149.60 ਕਰੋੜ ਰੁਪਏ ਕਮਾਉਣ ਦਾ ਟੀਚਾ ਰੱਖਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਖਤਸ੍ਰੀਦਮਦਮਾਸਾਹਿਬ ‘ਤੇਪੁੱਜੇਸੁਖਬੀਰਬਾਦਲ, ਪੁਲਿਸਪ੍ਰਸ਼ਾਸਨਵੱਲੋਂਸੁਰੱਖਿਆਦੇਪੁਖਤਾਇੰਤਜ਼ਾਮ

 ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਨੂੰ ਭੁਗਤਨ ਲਈ ਪੰਜਾਬ ਦੇ...

ਸਿੱਧੂ ਮੂਸੇਵਾਲਾ ਅਦਾਲਤ ਨੇ ਪੁਲਸ ਮੁਲਾਜ਼ਮ ਸਣੇ ਦੋ ਸਰਕਾਰੀ ਗਵਾਹਾਂ ਖਿਲਾਫ ਵਾਰੰਟ ਕੀਤੇ ਜਾਰੀ

ਮਾਨਸਾ ਅਦਾਲਤ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਇਕ ਸੇਵਾਮੁਕਤ ਪੁਲਸ ਮੁਲਾਜ਼ਮ ਸਮੇਤ ਦੋ...

ਔਰਤ ਦਾ ਕਤਲ ਕਰਨ ਮਗਰੋਂ ਨੌਜਵਾਨ ਨੇ ਲਗਾਈ ਅੱਗ ,ਫਿਰ ਖੁਦ ਵੀ ਚੁੱਕਿਆ ਖੌਫਨਾਕ ਕਦਮ

 ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਵਿੱਚ ਪਿੰਡ ਬੋੜਾਵਾਲ ਵਿੱਚ ਇੱਕ ਨੌਜਵਾਨ ਵੱਲੋਂ ਇੱਕ ਔਰਤ...

ਪੰਜਾਬ ‘ਚ ਅੱਜ ਸ਼ਾਮ ਤੋਂ ਵਿਗੜੇਗਾ ਮੌਸਮ, ਦੋ ਦਿਨ ਮੀਂਹ

ਮਾਨਸੂਨ ਤੋਂ ਬਾਅਦ ਪਿਛਲੇ 2 ਮਹੀਨਿਆਂ ਦੇ ਸੋਕੇ ਤੋਂ ਬਾਅਦ ਹੁਣ ਹਲਕੀ ਬਾਰਿਸ਼ ਹੋਣ...

ਐਚ ਐਸ ਫੂਲਕਾ ਨੇ ਕੀਤਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਐਲਾਨ,ਕਿਹਾ ਲੋੜ ਹੈ ਨਵੀਂ ਸ਼ੁਰੂਆਤ ਦੀ

ਵੀਓਪੀ ਬਿਓਰੋ: ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ...

 ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ, ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ ਮੰਗ

ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਚੌੜਾ ਖਿਲਾਫ ਕਾਰਵਾਈ ਦੀ ਉਠੀ ਮੰਗ,ਦਿੱਤਾ ਮੰਗ ਪੱਤਰ

GPC ਦੇ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਕਤ ਸਾਹਿਬਹ ਦੇ ਜਥੇਦਾਰ...

ਇਸ ਪਿੰਡ ਚ ਨਸ਼ਾ ਵੇਚਣ ਵਾਲਿਆਂ ਦੀ ਨਹੀਂ ਖੈਰ,ਹੋਵੇਗੀ ਇਹ ਕਾਰਵਾਈ

ਨਾਭਾ ਬਲਾਕ ਦੇ ਪਿੰਡ ਭੋਜੌਮਾਜਰੀ ਦੀ ਪੰਚਾਇਤ ਅਤੇ ਪਿੰਡ ਵਾਸੀਆ ਦੇ ਵੱਲੋਂ ਨਵੇਕਲੀ ਪਹਿਲ।...

ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਬਲ ਦਾ ਇਸਤਮਾਲ,ਵਾਪਿਸ ਪਰਤੇ ਕਿਸਾਨ

ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ...