ਮੋਹਾਲੀ ‘ਚ ਪੰਜਾਬ ਪੁਲਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹੋਏ ਹਮਲੇ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਵਿਰੋਧੀ ਪਾਰਟੀਆਂ ਨੇ ‘ਆਪ’ ਸਰਕਾਰ ਤੇ ਨਿਸ਼ਾਨੇ ਸਾਧੇ ਹਨ। ਵਿਰੋਧੀ ਪਾਰਟੀਆਂ ਦੇ ਹਮਲੇ ਤੋਂ ਬਾਅਦ ਭਗਵੰਤ ਮਾਨ ਨੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਚਿਤਾਵਨੀ ਦਿੱਤੀ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਅਜਿਹੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਧਮਾਕੇ ਤੋਂ ਬਾਅਦ ਸੁਰੱਖਿਆ ‘ਚ ਖਾਮੀਆਂ ਸਾਫ਼ ਨਜ਼ਰ ਆ ਰਹੀਆਂ ਹਨ। ਪੰਜਾਬ ਵਿੱਚ ਇੱਕ ਵਾਰ ਫਿਰ ਵਿਗੜਦੀ ਅਮਨ ਕਾਨੂੰਨ ਦੀ ਸਥਿਤੀ ਸਾਹਮਣੇ ਆ ਗਈ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹੋਇਆ ਧਮਾਕਾ ਚਿੰਤਾ ਪੈਦਾ ਕਰਦਾ ਹੈ। ਸ਼ੁਕਰ ਹੈ ਕਿ ਇਸ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਹੈ ਕਿ ਇਸ ਹਮਲੇ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ।
ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੇ ਵੀ ਹਮਲੇ ਦੀ ਨਿੰਦਾ ਕੀਤੀ ਹੈ। ਪ੍ਰਨੀਤ ਕੌਰ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਪੰਜਾਬ ਪੁਲਿਸ ਹੈੱਡਕੁਆਰਟਰ ‘ਤੇ ਹਮਲੇ ਦੀ ਖ਼ਬਰ ਸੁਣ ਕੇ ਡੂੰਘਾ ਸਦਮਾ ਲੱਗਾ ਹੈ। ਵਾਹਿਗੁਰੂ ਅੱਗੇ ਅਰਦਾਸ ਹੈ ਕਿ ਸਭ ਸੁਰੱਖਿਅਤ ਰਹਿਣ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੈਡਿੰਗ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹੋਇਆ ਇਹ ਹਮਲਾ ਚਿੰਤਾ ਪੈਦਾ ਕਰਨ ਵਾਲਾ ਸੀ। ਉਨ੍ਹਾਂ ਨੇ ਸਭ ਨੂੰ ਪ੍ਰਮਾਤਮਾ ਅੱਗੇ ਸਾਰਿਆਂ ਦੇ ਸੁਰੱਖਿਅਤ ਹੋਣ ਦੀ ਅਰਦਾਸ ਕਰਨ ਦੀ ਅਪੀਲ ਕੀਤੀ।
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੁਹਾਲੀ ਬੰਬ ਧਮਾਕੇ ਦੀ ਨਿੰਦਾ ਕਰਦਿਆਂ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਇਸ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ, ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ।
ਮੁਹਾਲੀ ਵਿਖੇ ਹੋਏ ਬਲਾਸਟ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਮੁਹਾਲੀ ‘ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਹੈ, ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਇਮਾਰਤ ‘ਚ ਰਾਕੇਟ ਪ੍ਰੋਪੈਲਡ ਗ੍ਰਨੇਡ ਸੁੱਟਿਆ ਗਿਆ ਸੀ। ਇਸ ਘਟਨਾ ਵਿਚ ਜਾਣੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ।
----------- Advertisement -----------
ਮੋਹਾਲੀ ਹਮਲੇ ਨੂੰ ਲੈ ਕੇ ਵਿਰੋਧੀ ਧਿਰ ਨੇ ਘੇਰੀ ‘ਆਪ’ ਸਰਕਾਰ
Published on
----------- Advertisement -----------
----------- Advertisement -----------












