October 28, 2026, 7:33 pm
----------- Advertisement -----------
HomeNewsBreaking Newsਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਮੀਂਹ ਲਈ ਔਰੇਂਜ ਅਲਰਟ, 6 ਜ਼ਿਲ੍ਹਿਆਂ ਲਈ...

ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਮੀਂਹ ਲਈ ਔਰੇਂਜ ਅਲਰਟ, 6 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

Published on

----------- Advertisement -----------

ਚੰਡੀਗੜ੍ਹ, 23 ਜੁਲਾਈ 2024 – ਮੌਸਮ ਵਿਭਾਗ ਨੇ ਪੰਜਾਬ ਦੇ ਮੋਹਾਲੀ, ਕਪੂਰਥਲਾ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ‘ਚ ਸਵੇਰੇ 11 ਵਜੇ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੇ ਨਾਲ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦਕਿ ਆਸਪਾਸ ਦੇ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਲਗਾਤਾਰ ਅਲਰਟ ਦੇ ਬਾਵਜੂਦ ਇਸ ਸੀਜ਼ਨ ‘ਚ ਮਾਨਸੂਨ ਕਮਜ਼ੋਰ ਰਿਹਾ ਹੈ।

ਸੂਬੇ ਵਿੱਚ ਜੂਨ ਤੋਂ ਹੁਣ ਤੱਕ 43 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ (IMD) ਨੇ ਅੱਜ ਯਾਨੀ ਮੰਗਲਵਾਰ ਨੂੰ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ। ਪਰ ਇਹ ਅਲਰਟ ਸਿਰਫ਼ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਲਈ ਹੈ। ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਰੂਪਨਗਰ, ਮੋਹਾਲੀ, ਬਠਿੰਡਾ ਅਤੇ ਮਾਨਸਾ ਲਈ ਯੈਲੋ ਅਲਰਟ ਹੈ।

ਮੰਗਲਵਾਰ ਨੂੰ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪੰਜਾਬ ‘ਚ ਬੁੱਧਵਾਰ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਪਰ ਇਹ ਅਲਰਟ ਸਿਰਫ਼ ਇਨ੍ਹਾਂ ਜ਼ਿਲ੍ਹਿਆਂ ਵਿੱਚ ਹੀ ਰਹੇਗਾ, ਜਦੋਂਕਿ ਬਾਕੀ ਪੰਜਾਬ ਵਿੱਚ ਕਿਤੇ-ਕਿਤੇ ਬਾਰਿਸ਼ ਹੋਵੇਗੀ।

ਜਿੱਥੇ ਪਿਛਲੇ ਸਾਲ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਸੀ, ਉੱਥੇ ਹੀ ਇਸ ਸਾਲ ਸੁਸਤ ਮਾਨਸੂਨ ਨੇ ਚਿੰਤਾ ਵਧਾ ਦਿੱਤੀ ਹੈ। 1 ਜੂਨ ਤੋਂ ਹੁਣ ਤੱਕ ਪੰਜਾਬ ਵਿੱਚ 43 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਦੇ ਸਿਰਫ਼ ਚਾਰ ਜ਼ਿਲ੍ਹਿਆਂ ਪਠਾਨਕੋਟ, ਤਰਨਤਾਰਨ, ਸੰਗਰੂਰ ਅਤੇ ਮਾਨਸਾ ਵਿੱਚ ਆਮ ਮੀਂਹ ਪਿਆ ਹੈ।

6 ਜ਼ਿਲ੍ਹਿਆਂ ਫਤਿਹਗੜ੍ਹ ਸਾਹਿਬ ਵਿੱਚ 80 ਫੀਸਦੀ ਘੱਟ, ਬਠਿੰਡਾ ਵਿੱਚ 71 ਫੀਸਦੀ, ਫ਼ਿਰੋਜ਼ਪੁਰ ਵਿੱਚ 64 ਫੀਸਦੀ, ਐਸ.ਬੀ.ਐਸ.ਨਗਰ ਵਿੱਚ 61 ਫੀਸਦੀ, ਰੂਪਨਗਰ ਵਿੱਚ 61 ਫੀਸਦੀ ਅਤੇ ਐਸਏਐਸ ਨਗਰ ਵਿੱਚ 71 ਫੀਸਦੀ ਘੱਟ ਮੀਂਹ ਪਿਆ ਹੈ। ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ 30 ਤੋਂ 59 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...