September 27, 2026, 12:17 am
----------- Advertisement -----------
HomeNewsLatest Newsਸੰਗਰੂਰ 'ਚ ਲਾਊਡ ਸਪੀਕਰਾਂ ਦੀ ਵਰਤੋਂ 'ਤੇ ਪਾਬੰਦੀ, 3 ਅਪ੍ਰੈਲ ਤੱਕ ਲਾਗੂ...

ਸੰਗਰੂਰ ‘ਚ ਲਾਊਡ ਸਪੀਕਰਾਂ ਦੀ ਵਰਤੋਂ ‘ਤੇ ਪਾਬੰਦੀ, 3 ਅਪ੍ਰੈਲ ਤੱਕ ਲਾਗੂ ਰਹਿਣਗੇ ਹੁਕਮ

Published on

----------- Advertisement -----------

ਸੰਗਰੂਰ ਜ਼ਿਲ੍ਹੇ ਵਿੱਚ ਲਾਊਡ ਸਪੀਕਰਾਂ ਦੀ ਵਰਤੋਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 3 ਅਪ੍ਰੈਲ 2023 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਜਤਿੰਦਰ ਜੋਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974) ਦੇ ਐਕਟ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਗਰੂਰ ਜ਼ਿਲ੍ਹੇ ਵਿੱਚ ਰਾਤ 10 ਵਜੇ ਤੋਂ ਸਵੇਰ 6 ਵਜੇ ਤੱਕ ਉੱਚੀ ਆਵਾਜ਼ ‘ਚ ਲਾਊਡ ਸਪੀਕਰ ਚਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਇੱਕ ਕੇਸ ‘ਚ ਸ਼ੋਰ ਪ੍ਰਦੂਸ਼ਣ ਨਾ ਕਰਨ ਬਾਰੇ ਜਾਰੀ ਹੁਕਮਾਂ ਦੀ ਪਾਲਣਾਂ ‘ਚ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਸ਼ੋਰ ਪ੍ਰਦੂਸ਼ਣ ਰੂਲਜ 2000 ‘ਚ ਵੀ ਲਿਖਿਆ ਗਿਆ ਹੈ ਕਿ ਸਕੂਲੀ ਬੱਚਿਆਂ ਦੀਆਂ ਪ੍ਰੀਖਿਆਵਾਂ ਤੋਂ 15 ਦਿਨ ਪਹਿਲਾਂ ਧੁਨੀ ਪ੍ਰਦੂਸ਼ਣ ਸੰਬੰਧੀ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣ। ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਲੋਕਾਂ ਵੱਲੋਂ ਸੱਭਿਆਚਾਰਕ ਅਤੇ ਧਾਰਮਿਕ ਜਾਂ ਖੁਸ਼ੀ ਆਦਿ ਦੇ ਸਮਾਗਮਾਂ ਸਮੇਂ ਸੜਕਾਂ ਜਾਂ ਹੋਰ ਥਾਂਵਾਂ ‘ਤੇ ਉੱਚੀ ਆਵਾਜ਼ ‘ਚ ਲਾਊਡ ਸਪੀਕਰ ਚਲਾਏ ਜਾਂਦੇ ਹਨ, ਲਾਊਡ ਸਪੀਕਰ ਦੀ ਉੱਚੀ ਆਵਾਜ ਦੀ ਵਰਤੋਂ ਸਦਕਾ ਲੋਕ ਸ਼ਾਂਤੀ ਭੰਗ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਦੱਸ ਦਈਏ ਕਿ ਕੇਵਲ ਖ਼ਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜਜ਼), ਐਕਟ 1956 ‘ਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਪ੍ਰਾਪਤ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...