ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਐਚ.ਐਸ.ਲੱਕੀ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਚੰਡੀਗੜ੍ਹ ਪੁਲੀਸ ਨੂੰ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਨਿੱਜੀ ਸੁਰੱਖਿਆ ਅਧਿਕਾਰੀ ਮੁਹੱਈਆ ਕਰਵਾਉਣ ਲਈ ਕਿਹਾ ਹੈ।
ਦੱਸ ਦਈਏ ਕਿ ਲੱਕੀ ਦੀ ਤਰਫੋਂ ਦਾਇਰ ਪਟੀਸ਼ਨ ‘ਚ ਉਸ ਨੇ ਕਿਹਾ ਕਿ ਉਸ ਨੂੰ ਪਾਕਿਸਤਾਨੀ ਨੰਬਰ ਤੋਂ ਵਾਰ-ਵਾਰ ਧਮਕੀ ਭਰੇ ਫੋਨ ਆ ਰਹੇ ਹਨ। ਉਸ ਨੇ ਇਸ ਦੀ ਸ਼ਿਕਾਇਤ ਚੰਡੀਗੜ੍ਹ ਪੁਲੀਸ ਨੂੰ ਕਰ ਦਿੱਤੀ ਹੈ। ਪਰ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਅਦਾਲਤ ਨੇ ਹੁਣ ਇਸ ਸਬੰਧੀ ਪੁਲਿਸ ਤੋਂ ਜਵਾਬ ਮੰਗਿਆ ਹੈ।
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਲੱਕੀ ਨੂੰ 26 ਮਾਰਚ ਨੂੰ ਪਾਕਿਸਤਾਨੀ ਨੰਬਰ ਤੋਂ ਫੋਨ ਆਇਆ ਸੀ। ਲੱਕੀ ਨੇ ਦੱਸਿਆ ਕਿ ਉਸ ਨੂੰ ਪਹਿਲਾਂ ਵੀ ਅਜਿਹੇ ਫੋਨ ਆ ਚੁੱਕੇ ਹਨ। ਜਿਸ ਦਿਨ ਚੰਡੀਗੜ੍ਹ ਨਗਰ ਨਿਗਮ ਵਿੱਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਣੀਆਂ ਸਨ, ਉਸ ਦਿਨ ਵੀ ਉਨ੍ਹਾਂ ਨੂੰ ਅਜਿਹਾ ਫੋਨ ਆਇਆ ਸੀ।
----------- Advertisement -----------
ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਸੁਰੱਖਿਆ ਦੇਣ ਦੇ ਹੁਕਮ; ਹਾਈਕੋਰਟ ਨੇ ਸੁਣਾਇਆ ਫੈਸਲਾ
Published on
----------- Advertisement -----------
----------- Advertisement -----------












