November 19, 2026, 4:33 am
----------- Advertisement -----------
HomeNewsBreaking Newsਪੰਜਾਬ ਦੇ ਆਈਜੀ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ: ਹਾਈਕੋਰਟ ਨੇ ਮੁਅੱਤਲੀ...

ਪੰਜਾਬ ਦੇ ਆਈਜੀ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ: ਹਾਈਕੋਰਟ ਨੇ ਮੁਅੱਤਲੀ ਦੇ ਹੁਕਮ ਕੀਤੇ ਰੱਦ

Published on

----------- Advertisement -----------
  • ਬਰਗਾੜੀ ਬੇਅਦਬੀ ਮਾਮਲੇ ‘ਚ ਹੋਈ ਕਾਰਵਾਈ

ਚੰਡੀਗੜ੍ਹ, 2 ਫਰਵਰੀ 2024 – ਪੰਜਾਬ ਦੇ ਫਰੀਦਕੋਟ ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਵਿੱਚ ਮੁਅੱਤਲ ਚੱਲ ਰਹੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਸ ਦੀ ਮੁਅੱਤਲੀ ਦੇ ਹੁਕਮ ਰੱਦ ਕਰ ਦਿੱਤੇ ਹਨ ਅਤੇ ਸਰਕਾਰ ਨੂੰ ਉਸ ਨੂੰ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਅਜਿਹੀ ਸਥਿਤੀ ਵਿੱਚ, ਉਹ ਦੁਬਾਰਾ ਨੌਕਰੀ ਜੁਆਇਨ ਕਰ ਸਕਦੇ ਹਨ। ਹਾਲਾਂਕਿ ਇਸ ਸਬੰਧੀ ਵਿਸਥਾਰਤ ਹੁਕਮ ਆਉਣੇ ਬਾਕੀ ਹਨ।

ਇਸ ਤੋਂ ਪਹਿਲਾਂ ਜਦੋਂ ਉਸ ਨੂੰ ਮੁਅੱਤਲ ਕੀਤਾ ਗਿਆ ਸੀ ਤਾਂ ਉਸ ਨੇ ਕੈਟ ਦੀ ਸ਼ਰਨ ਲਈ ਸੀ। ਉਸ ਦੀ ਪਟੀਸ਼ਨ ਕੈਟ ਨੇ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ।

2019 ਵਿੱਚ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਵਿੱਚ ਬਣਾਈ ਗਈ ਐਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਮਰਾਨੰਗਲ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਪੰਜਾਬ ਦੇ ਗ੍ਰਹਿ ਵਿਭਾਗ ਨੇ ਉਕਤ ਪੁਲਿਸ ਅਧਿਕਾਰੀ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਅਦਾਲਤ ਵੱਲੋਂ ਉਸ ਨੂੰ ਜੇਲ੍ਹ ਭੇਜਣ ਦੇ ਅਧਿਕਾਰਤ ਨੋਟੀਫਿਕੇਸ਼ਨ ਤੋਂ ਬਾਅਦ ਉਪਰੋਕਤ ਕਾਰਵਾਈ ਕੀਤੀ ਸੀ।

ਅਕਤੂਬਰ 2023 ਵਿੱਚ, ਪਰਮਰਾਜ ਸਿੰਘ ਉਮਰਾਨੰਗਲ ਅਤੇ ਦੋ ਹੋਰ ਪੁਲਿਸ ਮੁਲਾਜ਼ਮਾਂ ਵਿਰੁੱਧ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਾਲਾ ਅਫਗਾਨਾ ਦੇ ਵਾਸੀ ਸੁਖਪਾਲ ਸਿੰਘ ਦੇ 29 ਸਾਲ ਪੁਰਾਣੇ ਝੂਠੇ ਮੁਕਾਬਲੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਥਾਣਾ ਭਗਵੰਤਪੁਰਾ ਜ਼ਿਲ੍ਹਾ ਰੋਪੜ ਵਿੱਚ ਧਾਰਾ 166ਏ, 167, 193, 195, 196, 200, 201, 203, 211, 218, 221, 420, 120ਬੀ ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਆਈਟੀ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਕੇਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੱਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...