October 29, 2026, 3:30 am
----------- Advertisement -----------
HomeNewsBreaking Newsਲੁਧਿਆਣਾ ਚ 31 ਮਾਰਚ ਤੱਕ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ

ਲੁਧਿਆਣਾ ਚ 31 ਮਾਰਚ ਤੱਕ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ

Published on

----------- Advertisement -----------

ਲੁਧਿਆਣਾ ਵਿਖੇ 31 ਮਾਰਚ ਤੱਕ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅੱਜ ਚੋਣ ਅਧਿਕਾਰੀ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ। ਜੇਕਰ ਕੋਈ ਵਿਅਕਤੀ ਆਪਣਾ ਅਸਲਾ ਨਜ਼ਦੀਕੀ ਥਾਣੇ ਵਿੱਚ ਜਮ੍ਹਾ ਨਹੀਂ ਕਰਵਾਏ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸਤੋਂ ਇਲਾਵਾ  ਅਧਿਕਾਰੀਆਂ ਨੇ ਮਹਾਨਗਰ ਦੇ ਪੋਲਿੰਗ ਬੂਥਾਂ ਦਾ ਵੀ ਨਿਰੀਖਣ ਕੀਤਾ। ਚੋਣ ਅਧਿਕਾਰੀ ਸਾਹਨੀ ਨੇ ਦੱਸਿਆ ਕਿ ਖੰਨਾ ਖੇਤਰ ਵਿੱਚ 28 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਹਨ। ਸਮਰਾਲਾ ਦੇ 21 ਫੀਸਦੀ ਪੋਲਿੰਗ ਸਟੇਸ਼ਨ ਸੰਵੇਦਨਸ਼ੀਲ ਹਨ। ਪੇਂਡੂ ਖੇਤਰਾਂ ਵਿੱਚ ਕੁੱਲ 50 ਫੀਸਦੀ ਅਜਿਹੇ ਪੋਲਿੰਗ ਸਟੇਸ਼ਨਾਂ ਦੀ ਪਛਾਣ ਕੀਤੀ ਗਈ ਹੈ ਜਿੱਥੇ ਵਾਧੂ ਬਲ ਤਾਇਨਾਤ ਕੀਤੇ ਜਾਣਗੇ। ਲੁਧਿਆਣਾ ਵਿੱਚ ਕੁੱਲ 442 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਹਨ। 

ਦੱਸ ਦਈਏ ਕਿ ਸ਼ਹਿਰ ਦਾ ਕਰੀਬ 26 ਫੀਸਦੀ ਇਲਾਕਾ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਹੈ। ਸਾਹਨੀ ਨੇ ਕਿਹਾ ਕਿ ਜੇਕਰ ਕੋਈ ਅਸਲਾ ਰੱਖਣ ਵਾਲੇ ਵਿਅਕਤੀਆਂ ਵਿੱਚੋਂ ਕੋਈ ਵਿਸ਼ੇਸ਼ ਮਾਮਲਾ ਸਾਹਮਣੇ ਆਉਂਦਾ ਹੈ ਤਾਂ 24 ਘੰਟਿਆਂ ਦੇ ਅੰਦਰ-ਅੰਦਰ ਜਾਂਚ ਕੀਤੀ ਜਾਵੇਗੀ। ਉਸ ਤੋਂ ਬਾਅਦ ਇਸ ‘ਤੇ ਫੈਸਲਾ ਲਿਆ ਜਾਵੇਗਾ।

ਜੇਕਰ ਕੋਈ ਖਿਡਾਰੀ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਨਾਲ ਰਜਿਸਟਰਡ ਹੈ, ਕਿਸੇ ਕਿਸਮ ਦੀ ਧਮਕੀ ਦੇ ਮਾਮਲੇ ਵਿੱਚ, ਸਬੰਧਤ ਸੀਪੀ/ਐਸਐਸਪੀ ਦੁਆਰਾ ਸਿਫ਼ਾਰਸ਼ ‘ਤੇ ਵਿਚਾਰ ਕੀਤਾ ਜਾਵੇਗਾ। ਇਸੇ ਤਰ੍ਹਾਂ, ਹਥਿਆਰਬੰਦ ਸਿਪਾਹੀਆਂ, ਪੁਲਿਸ, ਬੈਂਕਾਂ ਅਤੇ ਸੰਸਥਾਵਾਂ ਵਿੱਚ ਤਾਇਨਾਤ ਹਥਿਆਰਬੰਦ ਸੁਰੱਖਿਆ ਕਰਮਚਾਰੀਆਂ ਨੂੰ ਹਥਿਆਰ ਲੈ ਕੇ ਜਾਣ ਲਈ ਪ੍ਰਮਾਣਿਤ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...