August 4, 2026, 9:56 am
----------- Advertisement -----------
HomeNewsLatest Newsਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ...

ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟੀਆਂ ਕੀਤੀਆਂ ਰੱਦ

Published on

----------- Advertisement -----------

ਚੰਡੀਗੜ੍ਹ, 20 ਅਗਸਤ (ਬਲਜੀਤ ਮਰਵਾਹਾ) : ਸੂਬੇ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਕਿਸਾਨਾਂ ਦੀ ਮਦਦ ਵਾਸਤੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਚਾਰ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਤਾਇਨਾਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸ਼ਨਿੱਚਰਵਾਰ ਤੇ ਐਤਵਾਰ ਸਮੇਤ ਛੁੱਟੀਆਂ ਇਸ ਮਹੀਨੇ ਦੇ ਅੰਤ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।

ਬਠਿੰਡਾ ਜ਼ਿਲ੍ਹੇ ਦੇ ਕੁੱਝ ਪਿੰਡਾਂ ਵਿੱਚ ਨਰਮੇ ਦੀ ਫ਼ਸਲ ‘ਤੇ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਚਾਰ ਸੀਨੀਅਰ ਅਧਿਕਾਰੀਆਂ ਨੂੰ 31 ਅਗਸਤ, 2023 ਤੱਕ ਕਪਾਹ ਪੱਟੀ ਵਿੱਚ ਰਹਿਣ ਦੇ ਹੁਕਮ ਦਿੱਤੇ ਹਨ ਕਿਉਂਕਿ ਅਗਲੇ 15 ਦਿਨ ਕਪਾਹ ਦੀ ਫ਼ਸਲ ਲਈ ਬਹੁਤ ਅਹਿਮ ਹਨ। ਇਹ ਅਧਿਕਾਰੀ ਨਰਮੇ ਦੀ ਫ਼ਸਲ ਦਾ ਨਿਰੀਖਣ ਕਰਨ ਲਈ ਖੇਤਾਂ ਦਾ ਦੌਰਾ ਕਰਨਗੇ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਲਈ ਕਿਸਾਨਾਂ ਨੂੰ ਸਲਾਹ ਦੇਣ ਦੇ ਨਾਲ-ਨਾਲ ਫੀਲਡ ਵਿੱਚ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮਕਾਜ ਦੀ ਨਿਗਰਾਨੀ ਵੀ ਕਰਨਗੇ।

ਗੁਰਮੀਤ ਸਿੰਘ ਖੁੱਡੀਆਂ ਨੇ ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਮਦਦ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਰੋਜ਼ਾਨਾ ਖੇਤਾਂ ਦਾ ਦੌਰਾ ਕਰਨ ਅਤੇ ਹੈੱਡਕੁਆਰਟਰ ਨੂੰ ਸਥਿਤੀ ਰਿਪੋਰਟ ਭੇਜਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਹਨਾਂ ਅੱਗੇ ਕਿਹਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ-ਮੱਠ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਇਹ ਸਮਾਂ ਨਰਮੇ ਦੀ ਫ਼ਸਲ ਨੂੰ ਬਚਾਉਣ ਲਈ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੀਟਨਾਸ਼ਕਾਂ ਦੀਆਂ ਦੁਕਾਨਾਂ ਅਤੇ ਨਿਰਮਾਣ ਯੂਨਿਟਾਂ ਦਾ ਦੌਰਾ ਕਰਨ। ਇਸ ਦੇ ਨਾਲ ਹੀ ਗੁਣਵੱਤਾ ਲਈ ਨਿਯਮਤ ਸੈਂਪਲ ਲੈਣ ਤੋਂ ਇਲਾਵਾ ਕਿਸਾਨਾਂ ਨੂੰ ਵੇਚੇ ਜਾ ਰਹੇ ਕੀਟਨਾਸ਼ਕਾਂ ਦੀ ਕੀਮਤ ਦੀ ਨਿਗਰਾਨੀ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਨਕਲੀ ਕੀਟਨਾਸ਼ਕ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕੰਪਨੀਆਂ ਅਤੇ ਵਿਕਰੇਤਾਵਾਂ ਨੂੰ ਕਿਸਾਨਾਂ ਨੂੰ ਕੀਟਨਾਸ਼ਕਾਂ ਅਤੇ ਖਾਦਾਂ ਨਾਲ ਹੋਰ ਗ਼ੈਰ-ਜ਼ਰੂਰੀ ਖੇਤੀ ਸਾਮਾਨ ਵੇਚਣ ਖ਼ਿਲਾਫ਼ ਵੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...