September 5, 2026, 4:45 am
----------- Advertisement -----------
HomeNewsPunjabਸਿੱਖ ਕੈਦੀਆਂ ਦੀ ਰਿਹਾਈ ਲਈ ਬਣਾਈ ਗਈ ਨਵੀਂ ਜਥੇਬੰਦੀ

ਸਿੱਖ ਕੈਦੀਆਂ ਦੀ ਰਿਹਾਈ ਲਈ ਬਣਾਈ ਗਈ ਨਵੀਂ ਜਥੇਬੰਦੀ

Published on

----------- Advertisement -----------

ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਪੱਕੀ ਰਿਹਾਈ ਲਈ ਦਿੱਲੀ ਦੇ ਬੁੱਧੀਜੀਵੀਆਂ ਨੇ ‘ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ)’ ਨਾਂ ਦੀ ਜਥੇਬੰਦੀ ਬਣਾਈ ਹੈ। ਇਸ ਦਾ ਮੁੱਖ ਕੰਮ ਸਿੱਖ ਕੈਦੀਆਂ ਦੇ ਹੱਕਾਂ ਦੀ ਵਕਾਲਤ ਕਰਨ ਵਾਲੇ ਸਮੂਹ ਦਾ ਹੋਵੇਗਾ। ਆਪਣੀ ਪਹਿਲੀ ਪ੍ਰੈਸ ਕਾਨਫਰੰਸ ਦੌਰਾਨ ਮੋਰਚੇ ਦੇ ਕਾਰਜਕਾਰਨੀ ਮੈਂਬਰਾਂ ਨੇ ਦਾਅਵਾ ਕੀਤਾ ਕਿ ਉਹ ਭਾਰਤੀ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਸਿੱਖ ਬੰਦੀਆਂ ਦੀ ਰਿਹਾਈ ਲਈ ਕਾਨੂੰਨੀ ਅਤੇ ਸਮਾਜਿਕ ਪੱਧਰ ’ਤੇ ਸੰਘਰਸ਼ ਕਰਨਗੇ।
ਗੁਰਦੁਆਰਾ ਰਕਾਬਗੰਜ ਸਾਹਿਬ ਦੀ ਪਰਿਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਰਚੇ ਦੇ ਕਾਰਜਕਾਰਨੀ ਮੈਂਬਰਾਂ ਨੇ ਮੋਰਚੇ ਦੀ ਲੋੜ, ਮੋਰਚੇ ਦਾ ਘੇਰਾ, ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਨਾਲ ਹੀ ਕੇਂਦਰ ਸਰਕਾਰ ਵੱਲੋਂ 2019 ਵਿੱਚ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਦਿੱਲੀ ਸਰਕਾਰ ਭਾਈ ਦਵਿੰਦਰਪਾਲ ਸਿੰਘ ਭੁੱਲਰ ਅਤੇ ਕਰਨਾਟਕ ਸਰਕਾਰ ਭਾਈ ਗੁਰਦੀਪ ਸਿੰਘ ਖਹਿਰਾ ਨੂੰ ਰਿਹਾਅ ਕਰਨ ਵਿੱਚ ਨਾਕਾਮ ਰਹਿਣ ਦੀ ਵੀ ਆਲੋਚਨਾ ਕੀਤੀ। ਇਸ ਤੋਂ ਇਲਾਵਾ ਪਿਛਲੇ ਦਿਨੀਂ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਕਤਲ ਕੀਤੇ ਗਏ ਦੋ ਸਿੱਖ ਕੈਦੀਆਂ ਦੇ ਮਾਮਲੇ ਵਿੱਚ ਜੇਲ੍ਹ ਪ੍ਰਸ਼ਾਸਨ ਦੀ ਭੂਮਿਕਾ ’ਤੇ ਵੀ ਸਵਾਲ ਉਠਾਏ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...