October 19, 2026, 5:28 pm
----------- Advertisement -----------
HomeNewsBreaking Newsਮੁਆਫ਼ੀ ਗ਼ਲਤੀਆਂ ਦੀ ਹੁੰਦੀ ਹੈ, ਜਾਣ ਬੁੱਝ ਕੇ ਕਮਾਏ ਧ੍ਰੋਹ ਦੀ ਨਹੀਂ:...

ਮੁਆਫ਼ੀ ਗ਼ਲਤੀਆਂ ਦੀ ਹੁੰਦੀ ਹੈ, ਜਾਣ ਬੁੱਝ ਕੇ ਕਮਾਏ ਧ੍ਰੋਹ ਦੀ ਨਹੀਂ: ਸਪੀਕਰ ਸੰਧਵਾਂ

Published on

----------- Advertisement -----------

ਚੰਡੀਗੜ੍ਹ, 14 ਦਸੰਬਰ:(ਬਲਜੀਤ ਮਰਵਾਹਾ) –  ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹਾਜ਼ਰ ਹੋ ਕੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਮੁਆਫ਼ੀ ਮੰਗੀ ਹੈ। ਇਸ ਬਾਰੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਸੁਆਲ ਉਠਾਉਂਦਿਆਂ ਕਿਹਾ ਹੈ ਕਿ ਇਹ ਦੇਖਣ ਦੀ ਬਹੁਤ ਲੋੜ ਹੈ ਕਿ ਇਸ ਮੁਆਫ਼ੀ ਪਿੱਛੇ ਸੁਖਬੀਰ ਬਾਦਲ ਦਾ ਮਕਸਦ ਕੀ ਹੈ?

ਸੰਧਵਾਂ ਨੇ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਸਾਲ 2015 ਵਿੱਚ ਸੁਖਬੀਰ ਸਿੰਘ ਬਾਦਲ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨੱਕ ਹੇਠਾਂ ਪਾਵਨ ਪਵਿੱਤਰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਲੜੀਵਾਰ ਘਟਨਾਵਾਂ ਵਾਪਰੀਆਂ। ਉਨ੍ਹਾਂ ਕਿਹਾ ਕਿ ਇਸ ਸਾਰੇ ਘਟਨਾਕ੍ਰਮ ਵਿੱਚ ਪੰਜਾਬ ਸਰਕਾਰ ਨੇ ਪੂਰੀ ਤਰ੍ਹਾਂ ਲਾਪਰਵਾਹੀ ਵਾਲਾ ਵਤੀਰਾ ਅਪਣਾਇਆ, ਜਿਸ ਕਾਰਨ ਇਨ੍ਹਾਂ ਸਮਾਜ ਦੋਖੀ ਦੁਸ਼ਟ ਤੱਤਾਂ ਦੇ ਹੌਂਸਲੇ ਵਧੇ।

ਸਪੀਕਰ ਨੇ ਕਿਹਾ ਕਿ ਬਾਦਲ ਸਰਕਾਰ ਵਿੱਚ ਗ੍ਰਹਿ ਵਿਭਾਗ ਸੁਖਬੀਰ ਬਾਦਲ ਕੋਲ ਸੀ ਅਤੇ ਇਨ੍ਹਾਂ ਵੱਲੋਂ ਆਖਿਆ ਜਾਂਦਾ ਸੀ ਕਿ ਪੰਜਾਬ ਵਿੱਚ ਸਾਡੇ ਹੁਕਮ ਬਿਨਾਂ ਪੱਤਾ ਨਹੀਂ ਹਿੱਲਦਾ। ਏਨੇ ਹੰਕਾਰੇ ਹੋਏ ਰਵਈਏ ਦੇ ਚਲਦਿਆਂ ਲਗਾਤਾਰ ਬੇਅਦਬੀ ਦੀਆਂ ਵਾਰਦਾਤਾਂ ਹੋਈਆਂ ਅਤੇ ਕਿਸੇ ਥਾਂ ਵੀ ਦੁਸ਼ਟ ਦੋਸ਼ੀਆਂ ਨੂੰ ਬਾਦਲ ਸਰਕਾਰ ਫੜ ਨਾ ਸਕੀ।

ਸੰਧਵਾਂ ਨੇ ਸਵਾਲ ਕੀਤਾ ਕਿ ਸੁਖਬੀਰ ਬਾਦਲ ਜੀ ਤੁਹਾਡੇ ਰਾਜ ਭਾਗ ਵੇਲੇ ਹੋਈਆਂ ਬੇਅਦਬੀਆਂ ਲਈ ਤਾਂ ਤੁਸੀਂ ਆਪਣੇ ਸਿਆਸੀ ਮੁਫਾਦਾਂ ਖ਼ਾਤਰ ਮੁਆਫ਼ੀ ਮੰਗ ਲਈ ਹੈ ਪਰ ਬੇਅਦਬੀ ਦਾ ਇਨਸਾਫ਼ ਲੈਣ ਲਈ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਂਕ ਵਿਖੇ ਇਕੱਤਰ ਹੋਈ ਗੁਰੂ ਦੀ ਸਾਜੀ ਨਿਵਾਜੀ ਸਾਧ ਸੰਗਤ ਦੇ ਸ਼ਾਂਤਮਈ ਇਕੱਠ ਉਪਰ ਅੰਮ੍ਰਿਤ ਵੇਲੇ ਗੋਲੀਆਂ ਵਰ੍ਹਾਉਣ ਅਤੇ ਦੋ ਗੁਰੂ ਪਿਆਰੇ ਸਿੰਘਾਂ ਭਾਈ ਗੁਰਜੀਤ ਸਿੰਘ ਅਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਨੂੰ ਸ਼ਹੀਦ ਕੀਤੇ ਜਾਣ ਲਈ ਮੁਆਫ਼ੀ ਕੌਣ ਮੰਗੇਗਾ?

ਸਪੀਕਰ ਸੰਧਵਾਂ ਨੇ ਇਹ ਵੀ ਕਿਹਾ ਕਿ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਰਧਾਵਾਨ ਸਿੱਖ ਵਜੋਂ ਮੇਰਾ ਮੰਨਣਾ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਰਗੀ ਮੰਦਭਾਗੀ ਘਟਨਾ ਲਈ ਕੋਈ ਮੁਆਫ਼ੀ ਹੋ ਹੀ ਨਹੀਂ ਸਕਦੀ। ਜੇਕਰ ਸੁਖਬੀਰ ਬਾਦਲ ਬੇਅਦਬੀ ਦੇ ਗੁਨਾਹਾਂ ਲਈ ਸੱਚੇ ਦਿਲੋਂ ਪਸ਼ਚਾਤਾਪ ਕਰਨਾ ਚਾਹੁੰਦਾ ਹੈ ਤਾਂ ਉਸਨੂੰ ਸਰਗਰਮ ਸਿਆਸਤ ਤੋਂ ਕਿਨਾਰਾ ਕਰ ਕੇ ਗੁਰੂ ਦੇ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਮੂਹ ਸਿੱਖ ਸੰਗਤਾਂ ਅੱਗੇ ਨਤਮਤਸਕ ਹੋ ਕੇ ਜੋਦੜੀ ਬੇਨਤੀ ਕਰਨੀ ਚਾਹੀਦੀ ਹੈ। ਅਕਾਲੀ ਦਲ ਬਾਦਲ ਦੇ ਪ੍ਰਧਾਨ ਵਜੋਂ ਮੰਗੀ ਗਈ ਇਹ ਮੁਆਫ਼ੀ, ਜਿਸ ਤਹਿਤ ਮੁਆਫ਼ੀ ਦੇ ਨਾਲ ਹੀ ਆਪਣੀ ਸਿਆਸੀ ਅਧੋਗਤੀ ਦਾ ਰੋਣਾ ਰੋਂਦਿਆਂ ਪੰਜਾਬ ਦਾ ਰਾਜ ਭਾਗ ਦੁਬਾਰਾ ਲੋਟੂ ਬਾਦਲ ਪਰਿਵਾਰ ਹਵਾਲੇ ਕਰਨ ਦੇ ਵੀ ਤਰਲੇ ਲਏ ਗਏ ਹਨ, ਮਹਿਜ਼ ਇੱਕ ਸਿਆਸੀ ਤਿਕੜਮਬਾਜ਼ੀ ਤੋਂ ਵੱਧ ਕੁਝ ਨਹੀਂ ਹੈ।

ਸੰਧਵਾਂ ਨੇ ਅੱਗੇ ਕਿਹਾ ਕਿ ਮੁਆਫ਼ੀ ਬਹਾਨੇ ਸਿਆਸੀ ਦਾਅਪੇਚ ਖੇਡ ਕੇ ਸੁਖਬੀਰ ਬਾਦਲ ਨੇ ਆਪਣੇ ਬੱਜਰ ਗੁਨਾਹਾਂ ਦੇ ਘੜੇ ਵਿੱਚ ਇੱਕ ਹੋਰ ਗੁਨਾਹ ਜੋੜ ਲਿਆ ਹੈ। ਇਤਿਹਾਸ ਦੀ ਸੇਧ ਵਿੱਚ ਇਹ ਗੱਲ ਸਵੈ ਸਿੱਧ ਹੈ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਜ਼ਮਤ ਵੱਲ ਕੈਰੀ ਅੱਖ ਨਾਲ ਦੇਖਣ ਵਾਲਿਆਂ ਦਾ ਨਾ ਪਹਿਲਾਂ ਕੱਖ ਰਿਹਾ ਹੈ ਅਤੇ ਨਾ ਹੀ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ...

 * ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੈਰਿਸ, 18 ਅਕਤੂਬਰ:ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ...