June 10, 2026, 1:45 pm
----------- Advertisement -----------
HomeNewsLatest Newsਬਾਲ ਘਰ ਦੇ ਬਣਨ ਨਾਲ ਇਲਾਕੇ ਦੇ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ...

ਬਾਲ ਘਰ ਦੇ ਬਣਨ ਨਾਲ ਇਲਾਕੇ ਦੇ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਰਹਿਣ-ਸਹਿਣ, ਖਾਣ-ਪੀਣ ਅਤੇ ਪੜਾਈ ਆਦਿ ਦੀ ਮਿਲੇਗੀ ਮੁਫ਼ਤ ਸਹੂਲਤ : ਲਾਲਜੀਤ ਸਿੰਘ ਭੁੱਲਰ

Published on

----------- Advertisement -----------

ਚੰਡੀਗੜ੍ਹ,11 ਅਪ੍ਰੈਲ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪਿੰਡ ਉਸਮਾਂ, ਜ਼ਿਲ੍ਹਾ ਤਰਨ ਤਾਰਨ ਵਿਖੇ ਲੱਗਭੱਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਕਨਾਲਾਂ ਵਿੱਚ ਬਣਨ ਵਾਲੇ ਸਰਕਾਰੀ ਬਾਲ ਘਰ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਬਹੁਪੱਖੀ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੱਚਿਆਂ ਦੀ ਸੁਰੱਖਿਆ ਤੇ ਭਲਾਈ ਲਈ, ਬਾਲ ਸੁਰੱਖਿਆ ਸਕੀਮ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਉਦੇਸ਼ 0 ਤੋਂ 18 ਸਾਲ ਤੱਕ ਦੇ ਲੋੜਵੰਦ ਬੱਚਿਆਂ ਦੀ ਸਹੀ ਦੇਖਭਾਲ, ਸੁਰੱਖਿਆ, ਵਿਕਾਸ, ਇਲਾਜ ਅਤੇ ਸਮਾਜ ਵਿੱਚ ਮੁੜ ਵਸੇਬਾ ਕਰਨਾ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵੇਨਾਇਲਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ ਐਕਟ 2015 ਅਧੀਨ ਰਾਜ ਵਿੱਚ 07 ਸਰਕਾਰੀ ਬਾਲ ਘਰ ਚਲਾਏ ਜਾ ਰਹੇ ਹਨ।ਇਹ ਬਾਲ ਘਰ ਬਠਿੰਡਾ, ਜਲੰਧਰ, ਲੁਧਿਆਣਾ, ਪਟਿਆਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਸਥਾਪਿਤ ਹਨ। ਇਹਨਾਂ ਬਾਲ ਘਰਾਂ ਵਿੱਚ ਅਨਾਥ, ਬੇਸਹਾਰਾ ਅਤੇ ਸਪੁਰਦ ਕੀਤੇ ਬੱਚਿਆਂ ਨੂੰ ਰੱਖਣ ਦਾ ਉਪਬੰਧ ਹੈ। ਇਹਨਾਂ ਬਾਲ ਘਰਾਂ ਵਿੱਚ 238 ਬੱਚੇ ਰਹਿ ਰਹੇ ਹਨ।

ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਈ ਵੀ ਸਰਕਾਰੀ ਜਾਂ ਗੈਰ ਸਰਕਾਰੀ ਬਾਲ ਘਰ ਨਾ ਹੋਣ ਕਰਕੇ ਸਰਕਾਰ ਵੱਲੋਂ 50 ਦੀ ਸਮਰੱਥਾ ਵਾਲਾ ਲੜਕਿਆਂ ਲਈ ਬਾਲ ਘਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਬਾਲ ਘਰ ਵਿੱਚ ਲੋੜਵੰਦ ਤੇ ਬੇਸਹਾਰਾ ਬੱਚਿਆਂ ਦੇ ਰਹਿਣ-ਸਹਿਣ ਲਈ ਇਮਾਰਤ ਦਾ ਨਿਰਮਾਣ ਕਰਨ ਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਲਈ ਲੱਗਭੱਗ 05 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਬਾਲ ਘਰ ਵਿੱਚ ਬੱਚਿਆਂ ਦੇ ਰਹਿਣ-ਸਹਿਣ, ਖਾਣ-ਪੀਣ, ਪੜਾਈ, ਸਿਹਤ ਸੁਵਿਧਾਵਾਂ ਅਤੇ ਸਰਬਪੱਖੀ ਵਿਕਾਸ ਲਈ ਲੋੜੀਂਦੀਆਂ ਸਹੂਲਤਾਂ ਮੁਫ਼ਤ ਉਪਲੱਬਧ ਕਰਵਾਈਆਂ ਜਾਣਗੀਆਂ ਤਾਂ ਜੋ ਕੋਈ ਵੀ ਲੋੜਵੰਦ ਬੱਚਾ ਸੁਰੱਖਿਆ ਤੋਂ ਵਾਂਝਾ ਨਾ ਰਹੇ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਮਾਜਿਕ ਕੁਰੀਤੀਆਂ ਦਾ ਸ਼ਿਕਾਰ ਅਨਾਥ ਤੇ ਬੇਸਹਾਰਾ ਬੱਚਿਆਂ ਦੀ ਸੁਰੱਖਿਅਤ ਦੇਖਭਾਲ ਲਈ ਬਾਲ ਘਰ ਸਾਡੇ ਇਲਾਕੇ ਦੀ ਬਹੁਤ ਸਮੇਂ ਤੋਂ ਮੰਗ ਸੀ। ਉਹਨਾਂ ਕਿਹਾ ਕਿ ਇਸ ਬਾਲ ਘਰ ਦੇ ਬਣਨ ਨਾਲ ਇਲਾਕੇ ਦੇ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਰਹਿਣ-ਸਹਿਣ, ਖਾਣ-ਪੀਣ ਅਤੇ ਪੜਾਈ ਆਦਿ ਦੀ ਮੁਫ਼ਤ ਸਹੂਲਤ ਮਿਲੇਗੀ ਤਾਂ ਜੋ ਉਹ ਸਮਾਜ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ।

ਉਹਨਾਂ ਕਿਹਾ ਕਿ ਇਸ ਬਾਲ ਘਰ ਦੀ ਦੋ ਮੰਜ਼ਿਲਾਂ ਇਮਾਰਤ ਦੀ ਉਸਾਰੀ ਕਰਕੇ ਜਲਦ ਹੀ ਇਲਾਕੇ ਦੇ ਲੋਕਾਂ ਦੇ ਸਪੁਰਦ ਕੀਤੀ ਜਾਵੇਗੀ ਤਾਂ ਜੋ ਅਨਾਥ ਤੇ ਬੇਸਹਾਰਾ ਬੱਚੇ ਇੱਥੇ ਰਹਿ ਕੇ ਆਪਣਾ ਜੀਵਨ ਬਸਰ ਕਰ ਸਕਣ। ਉਹਨਾਂ ਕਿਹਾ ਕਿ ਬੱਚਿਆਂ ਦੀ 18 ਸਾਲ ਦੀ ਉਮਰ ਤੱਕ ਦਾ ਸਾਰਾ ਖਰਚ ਸਰਕਾਰ ਵੱਲੋਂ ਕੀਤਾ ਜਾਵੇਗਾ ਅਤੇ 18 ਸਾਲ ਤੋਂ ਬਾਅਦ ਬੱਚੇ ਆਤਮ ਨਿਰਭਰ ਹੋ ਕੇ ਸਮਾਜ ਵਿੱਚ ਆਪਣਾ ਮੁੜ ਵਸੇਬਾ ਕਰਨ ਦੇ ਕਾਬਲ ਬਣ ਸਕਣਗੇ। ਇਸ ਉਪਰੰਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਆਂਗਣਵਾੜੀ ਵਰਕਰਾਂ ਦੀ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਸਰਕਾਰ ਵੱਲੋਂ ਉਹਨਾਂ ਦੀ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਮਾਵਾਂ ਤੇ ਨਵ-ਜਨਮੇਂ ਬੱਚਿਆਂ ਨੂੰ ਪੋਸ਼ਣ ਕਿੱਟਾਂ ਤੇ ਬੇਬੀ ਸੂਟ ਵੀ ਵੰਡੇ ਗਏ। ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ ਸ੍ਰ. ਰਜਿੰਦਰ ਸਿੰਘ ਉਸਮਾਂ, ਸ੍ਰ. ਚਰਨਜੀਤ ਸਿੰਘ ਜੋਆਇੰਟ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਾਜੇਸ਼ ਕੁਮਾਰ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਤੇ ਪਤਵੰਤੇ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...