September 11, 2026, 11:53 am
----------- Advertisement -----------
HomeNewsLatest Newsਪੰਜਾਬ ਵਿੱਚ ਜਾਅਲੀ ਦਸਤਾਵੇਜ਼ਾਂ ਨਾਲ ਜਾਰੀ ਕੀਤੇ 1.8 ਲੱਖ ਤੋਂ ਵੱਧ ਸਿਮ...

ਪੰਜਾਬ ਵਿੱਚ ਜਾਅਲੀ ਦਸਤਾਵੇਜ਼ਾਂ ਨਾਲ ਜਾਰੀ ਕੀਤੇ 1.8 ਲੱਖ ਤੋਂ ਵੱਧ ਸਿਮ ਕਾਰਡ ਕੀਤੇ ਬਲਾਕ: ਡੀਜੀਪੀ ਗੌਰਵ ਯਾਦਵ

Published on

----------- Advertisement -----------

ਚੰਡੀਗੜ੍ਹ, 25 ਮਈ: ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਸਿਮ ਕਾਰਡ ਜਾਰੀ ਕਰਨ ਦੇ ਰੁਝਾਨ, ਜੋ ਸੁਰੱਖਿਆ ਲਈ ਵੱਡਾ ਖ਼ਤਰਾ ਬਣ ਗਿਆ ਹੈ, ਨੂੰ ਰੋਕਣ ਲਈ, ਪੰਜਾਬ ਪੁਲਿਸ ਨੇ ਕਥਿਤ ਤੌਰ ‘ਤੇ ਜਾਅਲੀ ਪਛਾਣ/ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਨਾਲ ਜਾਰੀ ਕੀਤੇ 1.8 ਲੱਖ ਤੋਂ ਵੱਧ ਸਿਮ ਕਾਰਡਾਂ ਨੂੰ ਬਲਾਕ ਕਰਵਾ ਦਿੱਤਾ ਹੈ। ਇਹ ਜਾਣਕਾਰੀ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਵੱਲੋਂ ਦੂਰਸੰਚਾਰ ਵਿਭਾਗ (ਡੀਓਟੀ) ਦੇ ਸਹਿਯੋਗ ਨਾਲ ਪਛਾਣ ਦੇ ਜਾਅਲੀ ਸਬੂਤਾਂ ਦੇ ਆਧਾਰ ‘ਤੇ ਸਿਮ ਕਾਰਡ ਵੇਚਣ ਵਾਲੇ ਡਿਸਟ੍ਰੀਬਿਊਟਰਾਂ/ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕੀਤੀ ਗਈ ਹੈ ਕਿਉਂਕਿ ਜ਼ਿਆਦਾਤਰ ਸਾਈਬਰ ਅਪਰਾਧਾਂ ਅਤੇ ਦੇਸ਼ ਵਿਰੋਧੀ ਕਾਰਵਾਈਆਂ ਨੂੰ ਜਾਅਲੀ ਦਸਤਾਵੇਜ਼ਾਂ ‘ਤੇ ਜਾਂ ਤੀਜੀ ਧਿਰ ਦੇ ਨਾਵਾਂ ਦੀ ਵਰਤੋਂ ਕਰਕੇ ਜਾਰੀ ਕੀਤੇ ਮੋਬਾਈਲ ਨੰਬਰਾਂ ਰਾਹੀਂ ਅੰਜ਼ਾਮ ਦਿੱਤਾ ਜਾਂਦਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਅਲੀ ਸਬੂਤਾਂ ਦੇ ਆਧਾਰ ‘ਤੇ ਸਿਮ ਕਾਰਡ ਵੇਚਣ ਵਾਲੇ ਪੁਆਇੰਟ ਆਫ ਸੇਲਜ਼ (ਪੀਓਐਸ) ਡਿਸਟ੍ਰੀਬਿਊਟਰਾਂ/ਏਜੰਟਾਂ ਅਤੇ ਹੋਰ ਵਿਅਕਤੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਜਾਅਲੀ ਦਸਤਾਵੇਜ਼ਾਂ ‘ਤੇ ਸਿਮ ਕਾਰਡਾਂ ਦੀ ਵਿਕਰੀ ਵਿੱਚ ਸ਼ਾਮਲ ਅਜਿਹੇ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਪਿਛਲੇ ਤਿੰਨ ਦਿਨਾਂ ਦੌਰਾਨ ਭਾਰਤੀ ਦੰਡਾਵਲੀ ਦੀ ਧਾਰਾ 420, 465, 467 ਅਤੇ 471 ਤਹਿਤ 52 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

ਵੇਰਵੇ ਦਿੰਦਿਆਂ, ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ. ਐਨ. ਢੋਕੇ ਨੇ ਦੱਸਿਆ ਕਿ ਉਹਨਾਂ ਨੇ ਦੂਰਸੰਚਾਰ ਵਿਭਾਗ ਅਤੇ ਦੂਰਸੰਚਾਰ ਸੇਵਾ ਪ੍ਰਦਾਤਾਵਾਂ ਨਾਲ ਕਈ ਮੀਟਿੰਗਾਂ ਕੀਤੀਆਂ, ਜਿਸ ਉਪਰੰਤ ਇਹ ਕਾਰਵਾਈ ਆਰੰਭੀ ਗਈ। ਉਹਨਾਂ ਕਿਹਾ ਕਿ ਇਸ ਸਬੰਧੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ ਨੂੰ ਨੋਡਲ ਅਫ਼ਸਰ ਬਣਾਇਆ ਗਿਆ ਹੈ ਅਤੇ ਜਾਅਲੀ ਦਸਤਾਵੇਜਾਂ ਰਾਹੀਂ ਜਾਰੀ ਕੀਤੇ ਸਿਮ ਕਾਰਡਾਂ ਦੀ ਸ਼ਨਾਖਤ ਕਰਨ ਲਈ ਮੁਹਿੰਮ ਜਾਰੀ ਹੈ। ਉਹਨਾਂ ਕਿਹਾ ਕਿ ਇੱਕ ਮਾਮਲੇ ਵਿੱਚ ਜਾਅਲੀ ਦਸਤਾਵੇਜਾਂ ਦੀ ਵਰਤੋਂ ਕਰਕੇ ਇੱਕੋ ਫੋਟੋ ਨਾਲ ਨਾਮ ਬਦਲ ਕੇ 500 ਦੇ ਕਰੀਬ ਸਿਮ ਕਾਰਡ ਜਾਰੀ ਕੀਤੇ ਗਏ ਹਨ।\

ਸਪੈਸ਼ਲ ਡੀਜੀਪੀ ਨੇ ਪੰਜਾਬ ਭਰ ਦੇ ਰਿਟੇਲਰਾਂ ਨੂੰ ਆਪਣੇ ਗਾਹਕ ਨੂੰ ਜਾਣੋ (ਕੇ.ਵਾਈ.ਸੀ.) ਨਿਯਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ। ਉਹਨਾਂ ਅੱਗੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਦੀਆਂ ਵਿਸ਼ੇਸ਼ ਟੀਮਾਂ ਜ਼ਿਲ੍ਹਾ ਪੁਲਿਸ ਨਾਲ ਤਾਲਮੇਲ ਕਰਕੇ ਉਹਨਾਂ ਸਿਮ ਕਾਰਡ ਰਿਟੇਲਰਾਂ ਦੀ ਪਛਾਣ ਕਰ ਰਹੀਆਂ ਹਨ, ਜਿਨ੍ਹਾਂ ਨੇ ਪਛਾਣ ਦੇ ਇੱਕੋ ਸਬੂਤ ਨਾਲ ਵੱਖ-ਵੱਖ ਮੋਬਾਈਲ ਫ਼ੋਨ ਨੰਬਰ ਜਾਰੀ ਕੀਤੇ ਹਨ। ਉਹਨਾਂ ਅੱਗੇ ਕਿ ਕਿਹਾ ਕਿ ਉਹ ਅਜਿਹੇ ਏਜੰਟਾਂ ਨੂੰ ਬਲੈਕਲਿਸਟ ਕਰਨ ਲਈ ਦੂਰਸੰਚਾਰ ਅਥਾਰਟੀਆਂ ਕੋਲ ਮੁੱਦਾ ਉਠਾਉਣਗੇ। ਦੱਸਣਯੋਗ ਹੈ ਕਿ ਪੁਲਿਸ ਵੱਲੋਂ ਪਛਾਣ ਦੇ ਜਾਅਲੀ ਸਬੂਤਾਂ ਰਾਹੀਂ ਜਾਰੀ ਕੀਤੇ ਗਏ ਇਨ੍ਹਾਂ ਸਿਮ ਕਾਰਡਾਂ ਦੇ ਅਸਲ ਉਪਭੋਗਤਾ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...