September 10, 2026, 4:01 pm
----------- Advertisement -----------
HomeNewsLatest Newsਇਕੋ ਰਾਤ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਪੁਲਿਸ ਨੇ ਰਿਪੋੋਰਟ...

ਇਕੋ ਰਾਤ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਪੁਲਿਸ ਨੇ ਰਿਪੋੋਰਟ ਲਿਖਣ ਤੋਂ ਕੀਤੀ ਨਾਂਹ ਕਿਹਾ ……….

Published on

----------- Advertisement -----------

ਜਲੰਧਰ : ਇਕੋ ਰਾਤ ਦੋ ਘਰਾਂ ਨੂੰ ਨਿਸ਼ਾਨਾਂ ਬਣਾਉਂਦਿਆਂ ਚੋਰਾਂ ਨੇ ਇਕ ਘਰ ‘ਚੋਂ ਮੋਬਾਇਲ ਅਤੇ ਨਕਦੀ ਚੋਰੀ ਕੀਤੀ ਤੇ ਬਾਅਦ ‘ਚ ਗੁਆਂਢੀਆਂ ਦੇ ਘਰ ਦਾਖ਼ਲ ਹੋ ਕੇ ਮੋਬਾਇਲ ਤੇ ਹਜ਼ਾਰਾਂ ਰੁਪਏ ਦੀ ਨਕਦੀ ‘ਤੇ ਹੱਥ ਸਾਫ਼ ਕੀਤਾ। ਉਕਤ ਸਾਰੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਰਾਜੀਵ ਕੁਮਾਰ ਵਾਸੀ ਬਾਬਾ ਦੀਪ ਸਿੰਘ ਨਗਰ ਨੇ ਦੱਸਿਆ ਕਿ ਬੀਤੀ ਰਾਤ ਇਕ ਨੌਜਵਾਨ ਵੱਲੋਂ ਗੁਆਂਢੀਆਂ ਦੇ ਘਰੋਂ ਚਾਰ ਮੋਬਾਇਲ ਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕੀਤੀ ਗਈ। ਇਸ ਤੋਂ ਬਾਅਦ ਉਸ ਨੇ ਗੁਆਂਢੀਆਂ ਦੀ ਪੌੜੀ ਉਨ੍ਹਾਂ ਦੇ ਘਰ ਦੇ ਪਿਛਲੇ ਪਾਸੇ ਲੱਗਦੇ ਕੁਆਰਟਰਾਂ ਵਿੱਚ ਲਾਈ ਤੇ ਉਨ੍ਹਾਂ ਦੀ ਛੱਤ ‘ਤੇ ਆ ਗਿਆ।

Burglar Breaking Into House

ਘਰ ਦੀ ਪਹਿਲੀ ਮੰਜ਼ਿਲ ‘ਤੇ ਬਣੇ ਕਮਰੇ ਵਿੱਚੋਂ ਇੱਕ ਮੋਬਾਇਲ, ਪਰਸ ਜਿਸ ਵਿਚ ਚਾਰ ਪੰਜ ਹਜ਼ਾਰ ਰੁਪਏ ਸਨ ਚੋਰੀ ਕਰ ਲਿਆ। ਇਸ ਤੋਂ ਬਾਅਦ ਹੇਠਾ ਉਤਰ ਕੇ ਦੁਕਾਨ ਦੀਆਂ ਚਾਬੀਆਂ ਲੱਭਣੀਆਂ ਸ਼ੁਰੂ ਕਰ ਦਿੱਤੀਆਂ। ਪਰ ਜਦ ਉਸ ਨੂੰ ਦੁਕਾਨ ਦੀਆਂ ਚਾਬੀਆਂ ਨਹੀਂ ਮਿਲੀਆਂ ਤਾਂ ਉਹ ਫਿਰ ਕਮਰਿਆਂ ਵਿੱਚ ਗਿਆ ਅਤੇ ਫਰਿੱਜ ਉੱਪਰ ਪਏ ਪੰਜ ਸੱਤ ਸੌ ਰੁਪਏ ਹੀ ਚੁੱਕ ਕੇ ਛੱਤ ਦੇ ਰਸਤੇ ਨੂੰ ਹੀ ਵਾਪਸ ਚਲਾ ਗਿਆ। ਸਵੇਰੇ ਜਦ ਉਨ੍ਹਾਂ ਨੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਉਕਤ ਨੌਜਵਾਨ ਕੈਮਰੇ ਵਿਚ ਕੈਦ ਹੋ ਚੁੱਕਿਆ ਸੀ। ਰਾਜੀਵ ਨੇ ਦੱਸਿਆ ਕਿ ਇਸ ਦੀ ਸ਼ਿਕਾਇਤ ਕਰਨ ਲਈ ਜਦ ਉਹ ਥਾਣਾ ਨੰਬਰ ਅੱਠ ਵਿੱਚ ਗਏ ਤਾਂ ਪੁਲਿਸ ਅਧਿਕਾਰੀ ਨੇ ਇਹ ਕਹਿ ਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਕਿ ਚੋਰੀ ਹੋਏ ਮੋਬਾਇਲਾਂ ਦੇ ਸਿਮ ਪਹਿਲਾਂ ਬੰਦ ਕਰਵਾਓ ਉਸ ਤੋਂ ਬਾਅਦ ਰਿਪੋਰਟ ਲਿਖਵਾਉਣ ਆਉਣਾ। ਜਿਸ ਕਾਰਨ ਉਹ ਬਿਨਾਂ ਰਿਪੋਰਟ ਲਿਖਵਾਏ ਹੀ ਥਾਣੇ ਤੋਂ ਵਾਪਸ ਆ ਗਏ। ਪੀੜਤ ਪਰਿਵਾਰਾਂ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕਰਦਿਆਂ ਕਿਹਾ ਕਿ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...