September 10, 2026, 1:11 pm
----------- Advertisement -----------
HomeNewsLatest Newsਪੀ.ਐਸ.ਪੀ.ਸੀ.ਐਲ. ਨੇ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਲਈ 3 ਅਧਿਕਾਰੀਆਂ ਨੂੰ ਕੀਤਾ...

ਪੀ.ਐਸ.ਪੀ.ਸੀ.ਐਲ. ਨੇ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਲਈ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ: ਹਰਭਜਨ ਸਿੰਘ ਈਟੀਓ

Published on

----------- Advertisement -----------

ਚੰਡੀਗੜ੍ਹ, 28 ਅਗਸਤ (ਬਲਜੀਤ ਮਰਵਾਹਾ) : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਦੇ ਤਹਿਤ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਕਰਨ ਲਈ ਇੱਕ ਵਧੀਕ ਐਸ.ਈ. ਅਤੇ ਦੋ ਐਸ.ਡੀ.ਓ ਨੂੰ ਮੁਅੱਤਲ ਕਰ ਦਿੱਤਾ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਕੁਝ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਇੱਕ ਵਧੀਕ ਐਸ.ਈ. ਸੁਖਦਰਸ਼ਨ ਪਾਲ ਸਿੰਘ ਅਤੇ ਦੋ ਐਸ.ਡੀ.ਓ ਗਿਆਨ ਸਿੰਘ ਅਤੇ ਹਰਮਨਦੀਪ ਸਿੰਘ ਵਿਰੁੱਧ ਪੀ.ਐਸ.ਪੀ.ਸੀ.ਐਲ ਦੀ ਸਮੱਗਰੀ ਜਿਵੇਂ ਕਿ ਏ.ਸੀ.ਐਸ.ਆਰ ਕੰਡਕਟਰ ਅਤੇ 66 ਕੇ.ਵੀ ਕੇਬਲਾਂ ਦੀ ਦੁਰਵਰਤੋਂ ਕਰਨ ‘ਤੇ ਤੁਰੰਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਦੋ ਵੱਖ-ਵੱਖ ਮਾਮਲਿਆਂ ਵਿੱਚ ਪੀ.ਐਸ.ਪੀ.ਸੀ.ਐਲ ਵੱਲੋਂ ਮੁੱਢਲੀ ਜਾਂਚ ਤੋਂ ਬਾਅਦ ਮੁਅੱਤਲ ਕੀਤਾ ਗਿਆ ਹੈ।

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਚੀਫ ਇੰਜਨੀਅਰਾਂ ਅਤੇ ਸੁਪਰਡੈਂਟ ਇੰਜਨੀਅਰਾਂ ਸਮੇਤ ਹੋਰ ਅਧਿਕਾਰੀਆਂ ਦੀ ਸ਼ਮੂਲੀਅਤ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੇ ਕਿਸੇ ਵੀ ਪੱਧਰ ‘ਤੇ ਕਿਸੇ ਵੀ ਕਰਮਚਾਰੀ ਵੱਲੋਂ ਕੀਤੀ ਗਈ ਭ੍ਰਿਸ਼ਟ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਵਿੱਖ ਵਿੱਚ ਵੀ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਡੇਢ ਸਾਲ ਦੌਰਾਨ 400 ਤੋਂ ਵੱਧ ਭ੍ਰਿਸ਼ਟ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਹੈ ਅਤੇ ਕਿਸੇ ਵੀ ਸਿਆਸਤਦਾਨ ਜਾਂ ਅਧਿਕਾਰੀ ਸਮੇਤ ਕਿਸੇ ਨੂੰ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਵਿੱਚ ਬਖਸ਼ਿਆ ਨਹੀਂ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...