September 29, 2026, 11:27 pm
----------- Advertisement -----------
HomeNewsLatest NewsP.S.P.C.L. ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

P.S.P.C.L. ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 2 ਸਤੰਬਰ (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲਾ ਮੋਗਾ ਦੇ ਪਿੰਡ ਡਗਰੂ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਤਾਇਨਾਤ ਸਹਾਇਕ ਲਾਈਨਮੈਨ (ਏ.ਐਲ.ਐਮ.) ਸੋਮ ਨਾਥ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫਤਾਰੀ ਮੋਗਾ ਜ਼ਿਲ੍ਹੇ ਦੇ ਪਿੰਡ ਦੌਧਰ ਦੇ ਵਸਨੀਕ ਜਗਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਜਗਦੀਪ ਸਿੰਘ ਅਤੇ ਉਸ ਦੇ ਸਾਥੀ ਪਿੰਡ ਡਗਰੂ ਅਤੇ ਨਿਧਾਂਵਾਲਾ ਵਿੱਚ ਦੋ ਢਾਬੇ ਚਲਾ ਰਹੇ ਹਨ, ਜਿੱਥੇ ਉਨ੍ਹਾਂ ਦੇ ਕੁੱਲ 1.50 ਲੱਖ ਰੁਪਏ ਦੇ ਬਿਜਲੀ ਬਿੱਲ ਬਕਾਇਆ ਸਨ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਿਛਲੇ ਦਿਨੀ ਉਨ੍ਹਾਂ ਦੇ ਢਾਬੇ ਉਤੇ ਆ ਕੇ ਪੀਐਸਪੀਸੀਐਲ ਡਗਰੂ ਦੇ ਉਪ ਮੰਡਲ ਅਫਸਰ (ਐਸਡੀਓ) ਜਰਨੈਲ ਸਿੰਘ ਨੇ ਉਕਤ ਏਐਲਐਮ ਸੋਮ ਨਾਥ ਨਾਲ ਮਿਲ ਕੇ ਬਕਾਇਆ ਬਿੱਲਾਂ ਦੀ ਕਿਸ਼ਤਾਂ ਵਿੱਚ ਅਦਾਇਗੀ ਕਰਨ ਲਈ 10,000 ਰੁਪਏ ਦੀ ਰਿਸ਼ਵਤ ਲਈ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਏਐਲਐਮ ਸੋਮ ਨਾਥ ਨੇ ਬਾਅਦ ਵਿੱਚ ਫਿਰ ਢਾਬੇ ‘ਤੇ ਆ ਕੇ ਬਿਜਲੀ ਸਪਲਾਈ ਕੱਟ ਦਿੱਤੀ ਅਤੇ 1,000 ਰੁਪਏ ਦੀ ਰਿਸ਼ਵਤ ਲੈਣ ਤੋਂ ਬਾਅਦ ਹੀ ਇਸ ਨੂੰ ਦੁਬਾਰਾ ਜੋੜਿਆ ਅਤੇ ਕਿਹਾ ਕਿ ਬਕਾਇਆ ਬਿੱਲਾਂ ਨੂੰ ਤੁਰੰਤ ਭਰਿਆ ਜਾਵੇ। ਜਦੋਂ ਸ਼ਿਕਾਇਤਕਰਤਾ ਨੇ ਕਿਸ਼ਤਾਂ ਵਿੱਚ ਭੁਗਤਾਨ ਕਰਨ ਦੇ ਬਦਲ ਦੀ ਬੇਨਤੀ ਕੀਤੀ, ਤਾਂ ਏਐਲਐਮ ਸੋਮ ਨਾਥ ਨੇ 13,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਵਿੱਚੋਂ 10,000 ਰੁਪਏ ਐਸਡੀਓ ਨੂੰ ਦਿੱਤੇ ਜਾਣਗੇ, ਜਦੋਂ ਕਿ ਉਸਨੇ ਸ਼ਿਕਾਇਤਕਰਤਾ ਤੋਂ ਖੁਦ ਲਈ 3,000 ਰੁਪਏ ਹਾਸਲ ਕਰ ਲਏ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਲੈਂਦਿਆਂ ਏਐਲਐਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਇਸ ਲੈਣ-ਦੇਣ ਦੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਦੀ ਤੀਜੀ ਕਿਸ਼ਤ ਲੈਂਦਿਆਂ ਏਐਲਐਮ ਸੋਮ ਨਾਥ ਨੂੰ ਦਬੋਚ ਲਿਆ। ਇਸ ਸਬੰਧ ‘ਚ ਉਕਤ ਮੁਲਜ਼ਮ ਖਿਲਾਫ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਥਾਣੇ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਉਕਤ ਐਸ.ਡੀ.ਓ ਜਰਨੈਲ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...