July 4, 2026, 9:07 am
----------- Advertisement -----------
HomeNewsLatest Newsਪੀ.ਐਸ.ਪੀ.ਸੀ.ਐਲ. ਦਾ ਠੇਕੇਦਾਰ ਪਹਿਲੀ ਕਿਸ਼ਤ ਵਜੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ...

ਪੀ.ਐਸ.ਪੀ.ਸੀ.ਐਲ. ਦਾ ਠੇਕੇਦਾਰ ਪਹਿਲੀ ਕਿਸ਼ਤ ਵਜੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਦਬੋਚਿਆ

Published on

----------- Advertisement -----------

ਚੰਡੀਗੜ੍ਹ, 5 ਅਗਸਤ, 2024 (ਬਲਜੀਤ ਮਰਵਾਹਾ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮੌੜ, ਜ਼ਿਲ੍ਹਾ ਬਠਿੰਡਾ ਵਿਖੇ ਪੀ.ਐਸ.ਪੀ.ਸੀ.ਐਲ. ਦਫ਼ਤਰ ਦੇ ਇੱਕ ਨਿੱਜੀ ਠੇਕੇਦਾਰ ਅੰਮ੍ਰਿਤ ਪਾਲ ਉਰਫ਼ ਕੱਦੂ ਨੂੰ ਪੀ.ਐਸ.ਪੀ.ਸੀ.ਐਲ. ਗਰਿੱਡ, ਮੌੜ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੁੱਤੀਵਾਲ ਖੁਰਦ ਦੀ ਵਸਨੀਕ ਨਿੱਕੀ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸ ਦੀ ਵਾਹੀਯੋਗ ਜ਼ਮੀਨ ਦਾ ਟਿਊਬਵੈੱਲ ਕੁਨੈਕਸ਼ਨ ਦਿਵਾਉਣ ਬਦਲੇ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਭਰੋਸਾ ਦਿੱਤਾ ਕਿ ਠੇਕੇਦਾਰ ਹੋਣ ਨਾਤੇ ਪੀ.ਐਸ.ਪੀ.ਸੀ.ਐਲ. ਦਫ਼ਤਰ ਮੌੜ ਵਿਖੇ ਤਾਇਨਾਤ ਅਧਿਕਾਰੀਆਂ ਨਾਲ ਉਸਦੇ ਚੰਗੇ ਸਬੰਧ ਹਨ। ਉਸਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਨੇ ਪੇਸ਼ਗੀ ਵਜੋਂ 30,000 ਰੁਪਏ ਅਤੇ ਬਾਕੀ ਪੈਸੇ ਬਿਜਲੀ ਕੁਨੈਕਸ਼ਨ ਲੱਗਣ ਤੋਂ ਬਾਅਦ ਦੇਣ ਲਈ ਕਿਹਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਠੇਕੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਤਫ਼ਤੀਸ਼ ਦੌਰਾਨ ਪੀ.ਐਸ.ਪੀ.ਸੀ.ਐਲ. ਦਫ਼ਤਰ ਮੌੜ ਨਾਲ ਸਬੰਧਤ ਹੋਰਨਾਂ ਕਰਮਚਾਰੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...