June 25, 2026, 7:46 am
----------- Advertisement -----------
HomeNewsLatest Newsਝੋਨੇ ਦੀ ਖਰੀਦ 100 ਲੱਖ ਮੀਟਰਿਕ ਟਨ ਤੋਂ ਪਾਰ: ਕਟਾਰੂਚੱਕ

ਝੋਨੇ ਦੀ ਖਰੀਦ 100 ਲੱਖ ਮੀਟਰਿਕ ਟਨ ਤੋਂ ਪਾਰ: ਕਟਾਰੂਚੱਕ

Published on

----------- Advertisement -----------

ਚੰਡੀਗੜ੍ਹ, 29 ਅਕਤੂਬਰ: ਸੂਬੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ ਸਿਖਰਾਂ ‘ਤੇ ਹੈ। ਖਰੀਦ ਸੀਜ਼ਨ ਸ਼ੁਰੂ ਹੋਣ ਦੇ ਮਹਿਜ਼ ਚਾਰ ਹਫ਼ਤਿਆਂ ਅੰਦਰ ਮੰਡੀਆਂ ਵਿੱਚ ਹੁਣ ਤੱਕ 105 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਤਕਰੀਬਨ 104 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਖਰੀਦ ਦੇ ਪਹਿਲੇ ਦਿਨ ਤੋਂ ਜਿਸ ਮੰਡੀ ਵਿੱਚ ਵੀ ਕਿਸਾਨ ਆਪਣੀ ਫਸਲ ਲੈ ਕੇ ਆਇਆ ਹੈ, ਓਥੇ ਫ਼ਸਲ ਦੀ ਸਮੇਂ-ਸਿਰ ਖਰੀਦ, ਅਦਾਇਗੀ ਅਤੇ ਚੁਕਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਬਾਰਦਾਨੇ, ਮੰਡੀ ਲੇਬਰ ਅਤੇ ਆਵਾਜਾਈ ਦੇ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਿਛਲੇ ਚਾਰ ਹਫਤਿਆਂ ਦੌਰਾਨ ਲਗਭਗ ਹਰ ਜ਼ਿਲੇ ਦੀਆਂ ਮੰਡੀਆਂ ਦਾ ਦੌਰਾ ਕੀਤਾ ਹੈ ਅਤੇ ਸਾਰੇ ਭਾਈਵਾਲਾਂ ਨੇ ਉਨ੍ਹਾਂ ਦੇ ਦੌਰੇ ਦੌਰਾਨ ਖਰੀਦ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਹਰ ਦਿਨ ਲਗਭਗ 7.5 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਉਸੇ ਦਿਨ ਹੀ ਲਗਭਗ ਸਾਰੇ ਝੋਨੇ ਦੀ ਖਰੀਦ ਵੀ ਕਰ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਵਿੱਚ ਸਿਰਫ਼ ਇੱਕ ਲੱਖ ਮੀਟਰਕ ਟਨ ਤੋਂ ਵੀ ਘੱਟ ਝੋਨੇ ਦੀ ਖਰੀਦ ਬਕਾਇਆ ਹੈ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਜ਼ਿਆਦਾਤਰ ਮੰਡੀਆਂ ਵਿੱਚ ਝੋਨੇ ਦੀ ਆਮਦ ਦੇ ਦਿਨ ਹੀ ਖਰੀਦ ਕੀਤੀ ਜਾ ਰਹੀ ਹੈ। ਘੱਟੋ-ਘੱਟ ਸਮਰਥਨ ਮੁੱਲ ‘ਤੇ ਫਸਲ ਦੀ ਅਦਾਇਗੀ ਦੇ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਤਕਰੀਬਨ 15400 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੋਰ 2000 ਕਰੋੜ ਰੁਪਏ ਦੀ ਅਦਾਇਗੀ ਲਈ ਮਨਜ਼ੂਰੀ ਦਿੱਤੀ ਗਈ ਹੈ ਅਤੇ ਸੋਮਵਾਰ ਨੂੰ ਬੈਂਕਾਂ ਦੇ ਖੁੱਲ੍ਹਣ ਉਪਰੰਤ ਇਹ ਰਾਸ਼ੀ ਵੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...