October 8, 2026, 12:01 am
----------- Advertisement -----------
HomeNewsBreaking Newsਪੰਜਾਬ 'ਚ ਝੋਨੇ ਦੀ ਲੁਆਈ 11 ਜੂਨ ਤੋਂ, ਸਰਕਾਰ ਨੇ ਸੂਬੇ ਨੂੰ...

ਪੰਜਾਬ ‘ਚ ਝੋਨੇ ਦੀ ਲੁਆਈ 11 ਜੂਨ ਤੋਂ, ਸਰਕਾਰ ਨੇ ਸੂਬੇ ਨੂੰ 2 ਜ਼ੋਨਾਂ ਵਿੱਚ ਵੰਡਿਆ

Published on

----------- Advertisement -----------
  • ਕਿਸਾਨਾਂ ਨੂੰ 8 ਘੰਟੇ ਬਿਜਲੀ ਮਿਲੇਗੀ

ਚੰਡੀਗੜ੍ਹ, 12 ਮਈ 2024 – ਸਰਕਾਰ ਨੇ ਪੰਜਾਬ ਵਿੱਚ ਝੋਨੇ ਦੀ ਲੁਆਈ ਦੀ ਤਰੀਕ ਤੈਅ ਕਰ ਦਿੱਤੀ ਹੈ। ਲੋਕ ਸਭਾ ਚੋਣਾਂ ਦੇ ਖਤਮ ਹੋਣ ਤੋਂ ਇੱਕ ਹਫ਼ਤਾ ਬਾਅਦ ਕਿਸਾਨ ਝੋਨਾ ਲਾਉਣਾ ਸ਼ੁਰੂ ਕਰ ਦੇਣਗੇ। ਝੋਨੇ ਦੀ ਲੁਆਈ ਦਾ ਸਮਾਂ 11 ਜੂਨ ਤੋਂ ਤੈਅ ਕੀਤਾ ਗਿਆ ਹੈ। ਇਹ ਪਿਛਲੇ ਸਾਲ ਨਾਲੋਂ ਪੰਜ ਦਿਨ ਪਹਿਲਾਂ ਹੈ। ਇਸ ਦੇ ਲਈ ਸੂਬੇ ਨੂੰ 2 ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਹਾਲਾਂਕਿ ਝੋਨੇ ਦੀ ਸਿੱਧੀ ਬਿਜਾਈ 15 ਤੋਂ 31 ਮਈ ਤੱਕ ਹੋਵੇਗੀ। ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਕੌਮੀ ਸਰਹੱਦ ਦੀ ਕੰਡਿਆਲੀ ਤਾਰ ਤੋਂ ਪਾਰ ਝੋਨੇ ਦੀ ਲੁਆਈ 11 ਜੂਨ ਤੋਂ ਸ਼ੁਰੂ ਹੋ ਜਾਵੇਗੀ। ਜਦੋਂਕਿ ਪਿਛਲੇ ਸਾਲ ਮਾਲਵੇ ਵਿੱਚ ਝੋਨੇ ਦੀ ਲਵਾਈ 16 ਜੂਨ ਤੋਂ ਸ਼ੁਰੂ ਹੋਈ ਸੀ। ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ 15 ਜੂਨ ਤੋਂ ਤੈਅ ਕੀਤੀ ਗਈ ਹੈ। ਜਦੋਂ ਕਿ ਪਿਛਲੇ ਸਾਲ 9 ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ ਦਾ ਆਖਰੀ ਪੜਾਅ 21 ਜੂਨ ਤੋਂ ਸ਼ੁਰੂ ਹੋਇਆ ਸੀ।

ਬਿਜਲੀ ਵਿਭਾਗ ਨੇ ਝੋਨੇ ਦੀ ਲਵਾਈ ਸਮੇਂ ਬਿਜਲੀ ਸੰਕਟ ਨਾ ਪੈਦਾ ਹੋਣ ਨੂੰ ਯਕੀਨੀ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਰਕਾਰ ਵੱਲੋਂ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਪ੍ਰਕਿਰਿਆ ਨੂੰ ਕਿਵੇਂ ਪੂਰਾ ਕਰਨਾ ਹੈ। ਇਸ ਸਬੰਧੀ ਸਾਰੀ ਪ੍ਰਕਿਰਿਆ ਸਬੰਧਤ ਵਿਭਾਗ ਵੱਲੋਂ ਮੁਕੰਮਲ ਕੀਤੀ ਜਾ ਰਹੀ ਹੈ।

ਹਾਲਾਂਕਿ ਜੂਨ ਤੋਂ ਗੋਇੰਦਵਾਲ ਥਰਮਲ ਪਲਾਂਟ ਸ਼ੁਰੂ ਕਰਨ ਦੀ ਯੋਜਨਾ ‘ਤੇ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਸੀ। ਇਸ ਦੇ ਲਈ ਮਾਹਿਰਾਂ ਦੀ ਕਮੇਟੀ ਵੀ ਬਣਾਈ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...