ਪਾਕਿਸਤਾਨ ਸਰਕਾਰ ਨੇ 80 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ। ਬੀਐਸਐਫ ਰੇਂਜ ਅਟਾਰੀ ਵਾਹਗਾ ਬਾਰਡਰ ਤੋਂ ਬੀਐਸਐਫ ਅਧਿਕਾਰੀ ਵੱਲੋਂ ਦੇਰ ਰਾਤ 80 ਮਛੇਰਿਆਂ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿੱਚ ਭੇਜਿਆ ਗਿਆ। ਮਛੇਰਿਆਂ ਨੂੰ ਅੱਲਾਮਾ ਇਕਬਾਲ ਐਕਸਪ੍ਰੈਸ ਟਰੇਨ ਵਿੱਚ ਭਾਰਤ ਭੇਜਿਆ ਗਿਆ ਸੀ। ਉਹ ਸ਼ੁੱਕਰਵਾਰ ਨੂੰ ਲਾਹੌਰ ਪਹੁੰਚੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਵਾਹਗਾ ਸਰਹੱਦ ‘ਤੇ ਭਾਰਤੀ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ। ਬੀਐਸਐਫ ਅਧਿਕਾਰੀਆਂ ਨੇ ਸਾਰੇ ਮਛੇਰਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ।
ਇਸ ਮੌਕੇ ਪ੍ਰੋਟੋਕੋਲ ਅਫਸਰ ਨੇ ਦੱਸਿਆ ਕਿ ਸ਼ਨੀਵਾਰ ਦੇਰ ਰਾਤ ਪਾਕਿਸਤਾਨ ਸਰਕਾਰ ਨੇ 80 ਦੇ ਕਰੀਬ ਭਾਰਤੀ ਮਛੇਰਿਆਂ ਨੂੰ ਜੇਲ ਤੋਂ ਰਿਹਾਅ ਕਰ ਕੇ ਭਾਰਤ ਭੇਜ ਦਿੱਤਾ ਹੈ। ਸਾਰਿਆਂ ਨੇ ਪਾਕਿਸਤਾਨ ਵਿੱਚ ਆਪਣੀ ਸਜ਼ਾ ਪੂਰੀ ਕਰ ਲਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਭਾਰਤ ਜਾਣ ਦੀ ਇਜਾਜ਼ਤ ਦਿੱਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਰੈੱਡ ਕਰਾਸ ਭਵਨ ਵਿੱਚ ਰੱਖਿਆ। ਜਲਦੀ ਹੀ ਉਨ੍ਹਾਂ ਨੂੰ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਰੇਲ ਗੱਡੀ ਰਾਹੀਂ ਉਨ੍ਹਾਂ ਦੇ ਗ੍ਰਹਿ ਰਾਜ ਗੁਜਰਾਤ ਭੇਜ ਦਿੱਤਾ ਜਾਵੇਗਾ। ਦੱਸ ਦੇਈਏ ਕਿ 2019 ਵਿੱਚ ਉਹ ਗਲਤੀ ਨਾਲ ਭਾਰਤ ਨੂੰ ਪਾਰ ਕਰਕੇ ਪਾਕਿਸਤਾਨ ਵਿੱਚ ਦਾਖਲ ਹੋ ਗਏ ਸਨ। ਜਿੱਥੇ ਪਾਕਿਸਤਾਨੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ। ਉਨ੍ਹਾਂ ਨੂੰ ਐਤਵਾਰ ਨੂੰ ਗੁਜਰਾਤ ਭੇਜਿਆ ਜਾਵੇਗਾ।
----------- Advertisement -----------
ਪਾਕਿਸਤਾਨ ਨੇ ਰਿਹਾਅ ਕੀਤੇ 80 ਭਾਰਤੀ ਮਛੇਰੇ, ਅੰਮ੍ਰਿਤਸਰ ਦੇ ਅਟਾਰੀ ਵਾਹਗਾ ਬਾਰਡਰ ਰਾਹੀਂ ਭਾਰਤ ‘ਚ ਹੋਏ ਦਾਖਲ
Published on
----------- Advertisement -----------
----------- Advertisement -----------












