September 22, 2026, 4:29 am
----------- Advertisement -----------
HomeNewsBreaking Newsਪਾਕਿਸਤਾਨੀ ਡਰੋਨ ਭਾਰਤ 'ਚ ਫੇਰ ਦਾਖਲ: ਅੰਮ੍ਰਿਤਸਰ 'ਚ ਸਰਹੱਦ 'ਤੇ ਤਲਾਸ਼ੀ ਮੁਹਿੰਮ...

ਪਾਕਿਸਤਾਨੀ ਡਰੋਨ ਭਾਰਤ ‘ਚ ਫੇਰ ਦਾਖਲ: ਅੰਮ੍ਰਿਤਸਰ ‘ਚ ਸਰਹੱਦ ‘ਤੇ ਤਲਾਸ਼ੀ ਮੁਹਿੰਮ ਦੌਰਾਨ 17.5 ਕਰੋੜ ਦੀ ਹੈਰੋਇਨ ਮਿਲੀ

Published on

----------- Advertisement -----------
  • ਪਲਾਸਟਿਕ ਦੀਆਂ 6 ਛੋਟੀਆਂ ਬੋਤਲਾਂ ‘ਚ ਭਰੀ ਹੋਈ ਸੀ ਹੈਰੋਇਨ

ਅੰਮ੍ਰਿਤਸਰ, 31 ਅਗਸਤ 2023 – ਪਾਕਿਸਤਾਨੀ ਡਰੋਨ ਨੇ ਇੱਕ ਵਾਰ ਫਿਰ ਭਾਰਤੀ ਸਰਹੱਦ ਵਿੱਚ ਦਾਖ਼ਲ ਹੋ ਕੇ ਸਮੱਗਲਰਾਂ ਦੇ ਨਾਪਾਕ ਇਰਾਦਿਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਪਰ ਡਰੋਨ ਦੀ ਹਰਕਤ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲੀਸ ਨੇ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਕਰੀਬ 17.50 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕਰਕੇ ਦੁਸ਼ਮਣਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਨੂੰ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਣੀਆ ਵਿੱਚ ਡਰੋਨ ਦੀ ਆਵਾਜਾਈ ਦੀ ਸੂਚਨਾ ਮਿਲੀ ਸੀ। ਇਸ ਦੇ ਆਧਾਰ ‘ਤੇ ਪੰਜਾਬ ਪੁਲਸ ਦੀ ਮਦਦ ਨਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਬੀਐਸਐਫ ਜਵਾਨਾਂ ਨੂੰ ਪਲਾਸਟਿਕ ਦੇ ਪੈਕਟ ਵਿੱਚੋਂ 6 ਛੋਟੀਆਂ ਬੋਤਲਾਂ ਬਰਾਮਦ ਹੋਈਆਂ, ਜਿਸ ਵਿੱਚ 2.630 ਕਿਲੋ ਹੈਰੋਇਨ ਸੀ।

ਇਸ ਖੇਪ ਨੂੰ ਬੀਐਸਐਫ ਅਧਿਕਾਰੀਆਂ ਨੇ ਸੀਲ ਕਰ ਦਿੱਤਾ ਹੈ ਅਤੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ 17.5 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਬੀਐਸਐਫ ਨੇ 2 ਦਿਨਾਂ ਵਿੱਚ ਇਹ ਦੂਜੀ ਸਫਲਤਾ ਹਾਸਲ ਕੀਤੀ ਹੈ। ਗੁਰਦਾਸਪੁਰ ਸਰਹੱਦ ‘ਤੇ ਪੈਂਦੇ ਪਿੰਡ ਕਮਾਲਪੁਰਾ ਵਿੱਚ ਵੀ ਤਲਾਸ਼ੀ ਦੌਰਾਨ ਬੀਐਸਐਫ ਨੇ ਕੰਡਿਆਲੀ ਤਾਰ ਤੋਂ ਪਾਰ ਜ਼ਮੀਨ ਵਿੱਚ ਦੱਬੀ ਖੇਪ ਬਰਾਮਦ ਕੀਤੀ ਹੈ। ਇਸ ਨੂੰ ਇੱਕ ਬੈਟਰੀ ਵਿੱਚ ਛੁਪਾ ਕੇ ਜ਼ਮੀਨ ਵਿੱਚ ਦੱਬਿਆ ਹੋਇਆ ਸੀ, ਜਿਸ ਵਿੱਚ 6 ਪੈਕੇਟ ਹੈਰੋਇਨ ਅਤੇ ਇੱਕ ਛੋਟਾ 70 ਗ੍ਰਾਮ ਅਫੀਮ ਦਾ ਪੈਕੇਟ ਮਿਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...