ਪਾਕਿਸਤਾਨ ਵੱਲੋਂ ਪਠਾਨਕੋਟ ਦੇ ਬਮਿਆਲ ਸੈਕਟਰ ਵਿੱਚ ਇੱਕ ਵਾਰ ਫਿਰ ਡਰੋਨ ਰਾਹੀਂ ਘੁਸਪੈਠ ਦੀ ਨਾਕਾਮ ਕੋਸ਼ਿਸ਼ ਕੀਤੀ ਗਈ। ਬੀਐਸਐਫ ਜਵਾਨਾਂ ਦੀ ਮੁਸਤੈਦੀ ਕਾਰਨ ਪਾਕਿਸਤਾਨੀ ਡਰੋਨ ਵਾਪਸ ਪਰਤਿਆ। ਘਟਨਾ ਤੋਂ ਬਾਅਦ ਪੁਲਿਸ ਅਤੇ ਬੀਐਸਐਫ ਵੱਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਡਰੋਨ ਘੁਸਪੈਠ ਦੀ ਘਟਨਾ ਸੋਮਵਾਰ ਦੇਰ ਰਾਤ ਵਾਪਰੀ।
ਸੋਮਵਾਰ ਦੇਰ ਰਾਤ ਬੀਓਪੀ ਬਮਿਆਲ ਸਰਹੱਦ ਦੇ ਐਨਟੀਪੀ ਖੇਤਰ ਵਿੱਚ ਸਰਹੱਦ ’ਤੇ ਤਾਇਨਾਤ ਬੀਐਸਐਫ ਜਵਾਨਾਂ ਵੱਲੋਂ ਪਾਕਿਸਤਾਨੀ ਡਰੋਨ ਦੀ ਹਰਕਤ ਵੇਖੀ ਗਈ। ਇਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਬੀਐਸਐਫ ਦੇ ਜਵਾਨਾਂ ਨੇ 10 ਰਾਉਂਡ ਫਾਇਰ ਕੀਤੇ। ਡਰੋਨ ਦੀ ਲੋਕੇਸ਼ਨ ਜਾਣਨ ਲਈ ਤਿੰਨ ਇਲੂ ਬੰਬ ਵੀ ਛੱਡੇ ਗਏ। ਇਸ ਕਾਰਵਾਈ ਤੋਂ ਬਾਅਦ ਪਾਕਿਸਤਾਨੀ ਡਰੋਨ ਵਾਪਸ ਪਰਤ ਗਿਆ।
----------- Advertisement -----------
ਭਾਰਤ-ਪਾਕਿਸਤਾਨ ਸਰਹੱਦ ‘ਤੇ ਫਿਰ ਵੇਖਿਆ ਗਿਆ ਡਰੋਨ, ਬੀਐਸਐਫ ਵੱਲੋਂ ਫਾਇਰਿੰਗ ਬਾਅਦ ਪਰਤਿਆ ਵਾਪਿਸ
Published on
----------- Advertisement -----------
----------- Advertisement -----------












