September 20, 2026, 2:07 am
----------- Advertisement -----------
HomeNewsBreaking Newsਅੰਮ੍ਰਿਤਸਰ ਸਰਹੱਦ ਤੋਂ ਪਾਕਿਸਤਾਨੀ ਹਥਿਆਰ ਬਰਾਮਦ, ਤਲਾਸ਼ੀ ਜਾਰੀ

ਅੰਮ੍ਰਿਤਸਰ ਸਰਹੱਦ ਤੋਂ ਪਾਕਿਸਤਾਨੀ ਹਥਿਆਰ ਬਰਾਮਦ, ਤਲਾਸ਼ੀ ਜਾਰੀ

Published on

----------- Advertisement -----------

ਸੁਰੱਖਿਆ ਬਲ (ਬੀ.ਐਸ.ਐਫ.) ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਗਸ਼ਤ ਦੌਰਾਨ ਪਾਕਿਸਤਾਨੀ ਹਥਿਆਰ ਬਰਾਮਦ ਕੀਤੇ ਹਨ। ਬੀਐਸਐਫ ਦੇ ਜਵਾਨਾਂ ਨੂੰ ਤਲਾਸ਼ੀ ਮੁਹਿੰਮ ਦੌਰਾਨ ਇਹ ਸਫਲਤਾ ਮਿਲੀ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਹਥਿਆਰ ਪਾਕਿਸਤਾਨੀ ਸਮੱਗਲਰਾਂ ਨੇ ਤਸਕਰੀ ਦੌਰਾਨ ਛੱਡੇ ਹੋਣਗੇ। ਬੀਐਸਐਫ ਨੇ ਹਥਿਆਰ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਬੀਐਸਐਫ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਇਹ ਸਫਲਤਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਸਿੰਘੋਕੇ ਤੋਂ ਮਿਲੀ ਹੈ। ਬੀਐਸਐਫ ਦੇ ਜਵਾਨ ਗਸ਼ਤ ‘ਤੇ ਸਨ। ਉਨ੍ਹਾਂ ਵੱਲੋਂ ਕੌਮਾਂਤਰੀ ਸਰਹੱਦ ਤੱਕ ਕੰਡਿਆਲੀ ਤਾਰ ਤੋਂ ਪਾਰ ਤਲਾਸ਼ੀ ਮੁਹਿੰਮ ਚਲਾਈ ਗਈ। ਗਸ਼ਤੀ ਟੀਮ ਨੇ ਸਰਹੱਦੀ ਸੁਰੱਖਿਆ ਕੰਡਿਆਲੀ ਤਾਰ ਤੋਂ ਪਾਰ ਇਲਾਕੇ ਵਿੱਚ ਇੱਕ ਸ਼ੱਕੀ ਵਸਤੂ ਦੇਖੀ। ਜਵਾਨਾਂ ਨੇ ਤੁਰੰਤ ਇਲਾਕੇ ਦੀ ਘੇਰਾਬੰਦੀ ਕਰ ਲਈ।

ਬੀਐਸਐਫ ਨੇ ਸਰਹੱਦ ਤੋਂ ਇੱਕ 12 ਬੋਰ ਦੀ ਬੰਦੂਕ, 02 ਜਿੰਦਾ ਕਾਰਤੂਸ ਅਤੇ 01 ਚੀਨੀ ਬਣੀ ਚਾਕੂ ਬਰਾਮਦ ਕੀਤੀ ਹੈ। ਬਰਾਮਦ ਹੋਏ ਕਾਰਤੂਸ ‘ਤੇ ਮੇਡ ਇਨ ਪਾਕਿਸਤਾਨ ਲਿਖਿਆ ਹੋਇਆ ਹੈ। ਜਵਾਨਾਂ ਨੇ ਹਥਿਆਰ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਿਛਲੇ ਕੁਝ ਦਿਨਾਂ ਤੋਂ ਅਤੇ ਜਿਵੇਂ-ਜਿਵੇਂ 15 ਅਗਸਤ ਨੇੜੇ ਆ ਰਹੀ ਹੈ, ਸਰਹੱਦ ‘ਤੇ ਸ਼ੱਕੀ ਗਤੀਵਿਧੀਆਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਪਿਛਲੇ ਇੱਕ ਹਫ਼ਤੇ ਵਿੱਚ ਦੋ ਪਾਕਿਸਤਾਨੀ ਘੁਸਪੈਠੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੋਵੇਂ ਘੁਸਪੈਠੀਆਂ ਨੂੰ ਅੰਮ੍ਰਿਤਸਰ ਬਾਰਡਰ ਤੋਂ ਹੀ ਗ੍ਰਿਫਤਾਰ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...