November 15, 2026, 5:43 pm
----------- Advertisement -----------
HomeNewsLatest Newsਚੰਡੀਗੜ੍ਹ ਦੇ ਕਈ ਪਿੰਡਾਂ ਦੇ ਪੰਚ-ਸਰਪੰਚ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

ਚੰਡੀਗੜ੍ਹ ਦੇ ਕਈ ਪਿੰਡਾਂ ਦੇ ਪੰਚ-ਸਰਪੰਚ ਸਾਥੀਆਂ ਸਮੇਤ ਭਾਜਪਾ ‘ਚ ਸ਼ਾਮਿਲ

Published on

----------- Advertisement -----------

ਚੰਡੀਗੜ੍ਹ, 1 ਅਪ੍ਰੈਲ 2023 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਭਾਜਪਾ ਦੀ ਕਾਰਜਸੈਲੀ ਤੋਂ ਪ੍ਰਭਾਵਿਤ ਹੋ ਕੇ ਚੰਡੀਗੜ੍ਹ ਦੇ ਕਈ ਪਿੰਡਾਂ ਦੇ ਸਾਬਕਾ ਸਰਪੰਚ ਅਤੇ ਪੰਚ ਕਈ ਸਾਥੀਆਂ ਸਮੇਤ ਕੇਂਦਰੀ ਜਲ ਸਕਤੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਦੀ ਹਾਜਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸਾਮਲ ਹੋ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾਈ ਬੁਲਾਰੇ ਕੈਲਾਸ ਚੰਦ ਜੈਨ ਨੇ ਦੱਸਿਆ ਕਿ ਅੱਜ ਭਾਜਪਾ ਵਿੱਚ ਸਾਮਲ ਹੋਣ ਵਾਲਿਆਂ ਵਿੱਚ ਜ਼ਿਲਾ ਕਾਂਗਰਸ ਦਿਹਾਤੀ ਕਮੇਟੀ ਦੇ ਪ੍ਰਧਾਨ ਤੇ ਮਨੀਮਾਜਰਾ ਸੁਸਾਇਟੀ ਦੇ ਪ੍ਰਧਾਨ ਜੀਤ ਸਿੰਘ ਬਹਿਲਾਣਾ, ਕਿਸਨਗੜ੍ਹ ਦੇ ਸਾਬਕਾ ਸਰਪੰਚ ਦਵਿੰਦਰ ਲੁਬਾਣਾ, ਕਿਸਨਗੜ੍ਹ ਦੀ ਸਾਬਕਾ ਸਰਪੰਚ ਗੁਰਵਿੰਦਰ ਕੌਰ ਲੁਬਾਣਾ, ਮਾਰਕੀਟ ਦੇ ਸਾਬਕਾ ਚੇਅਰਮੈਨ ਕਮੇਟੀ ਹਰਭਜਨ ਸਿੰਘ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਆਨੰਦ ਸਿੰਘ ਕਜਹੇੜੀ, ਅਟਾਵਾ ਦੇ ਸਾਬਕਾ ਸਰਪੰਚ ਗੁਰਦੀਪ ਸਿੰਘ, ਖੁੱਡਲਾਹੋਰਾ ਦੇ ਸਾਬਕਾ ਸਰਪੰਚ ਰਾਕੇਸ ਸਰਮਾ, ਖੁੱਡਾ ਲਾਹੌਰਾ ਦੇ ਸਾਬਕਾ ਸਰਪੰਚ ਕਮਲੇਸ ਸਰਮਾ, ਮਾਰਕੀਟ ਕਮੇਟੀ ਦੇ ਸਾਬਕਾ ਉਪ ਚੇਅਰਮੈਨ ਸੁਖਵਿੰਦਰ ਸਿੰਘ ਕਾਲਾ, ਪਲਸੌਰਾ ਦੇ ਸਾਬਕਾ ਸਰਪੰਚ ਅਤੇ ਜ਼ਿਲਾ ਕਾਂਗਰਸ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਜੈਚੰਦ, ਪਿੰਡ ਕੈਂਬਵਾਲਾ ਦੇ ਸਾਬਕਾ ਸਰਪੰਚ ਨਰਿੰਦਰ ਸਿੰਘ, ਜ਼ਿਲਾ ਜ਼ਿਲਾ ਕਾਂਗਰਸ ਦੇ ਸਾਬਕਾ ਉਪ ਪ੍ਰਧਾਨ ਅਤੇ ਆਲ ਇੰਡੀਆ ਕਬੀਰ ਪੰਥੀ ਮਹਾਂਸਭਾ ਦੇ ਪ੍ਰਧਾਨ ਰਾਜਿੰਦਰ ਕੁਮਾਰ, ਜ਼ਿਲਾ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਰਾਜਿੰਦਰ ਕੁਮਾਰ ਅਤੇ ਸਾਬਕਾ ਪੰਚ ਸੋਹਣ ਸਿੰਘ ਨੇ ਵੀ ਸੰਬੋਧਨ ਕੀਤਾ। ਪਿੰਡ ਬਹਿਲਾਣਾ ਦੇ ਕਾਂਗਰਸੀ ਪਰਮਜੀਤ ਸਿੰਘ, ਸਾਬਕਾ ਪੰਚ ਗੁਰਦੀਪ ਸਿੰਘ, ਪਿੰਡ ਰਾਏਪੁਰ ਕਲਾਂ ਤੋਂ ਸਾਬਕਾ ਪੰਚ ਗੁਰਦੀਪ ਸਿੰਘ, ਸੈਕਟਰ 26 ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੁਭਾਸ ਰੰਧਾਵਾ, ਜ਼ਿਲਾ ਕਾਂਗਰਸ ਦੇ ਸਾਬਕਾ ਉੱਪ ਪ੍ਰਧਾਨ ਗੁਰਪਾਲ ਸਿੰਘ ਅਟਾਵਾ, ਪਿੰਡ ਦੇ ਸਾਬਕਾ ਸਰਪੰਚ ਨਿਰਮਲ ਸਿੰਘ, ਧਨਾਸ ਅਤੇ ਪਿੰਡ ਕਜਹੇੜੀ ਤੋਂ ਡਾ: ਪ੍ਰੇਮ ਕੁਮਾਰ ਸਾਬਕਾ ਜ਼ਿਲਾ ਸਕੱਤਰ ਕਾਂਗਰਸ ਆਦਿ ਪ੍ਰਮੁੱਖ ਤੌਰ ’ਤੇ ਸਾਮਿਲ ਹੋਏ।
ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਅਤੇ ਸੂਬਾ ਪ੍ਰਧਾਨ ਅਰੁਣ ਸੂਦ ਨੇ ਪਾਰਟੀ ਦਾ ਝੰਡਾ ਪਹਿਨਾ ਕੇ ਸਾਰਿਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ।ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਦੇਸ ਦੀ ਸੇਵਾ ਨੂੰ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਪਲ ਦੇਸ ਵਾਸੀਆਂ ਦੀ ਸੇਵਾ ਵਿੱਚ ਲੱਗੇ ਹੋਏ ਹਨ। ਉਨ੍ਹਾਂ ਦੀ ਅਗਵਾਈ ਵਿਚ ਦੇਸ ਤਰੱਕੀ ਦੇ ਰਾਹ ’ਤੇ ਹੈ ਅਤੇ ਮੁੜ ਵਿਸਵ ਨੇਤਾ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਸਮੂਲੀਅਤ ਚੰਡੀਗੜ੍ਹ ਲਈ ਹੀ ਨਹੀਂ ਸਗੋਂ ਪੂਰੇ ਦੇਸ ਲਈ ਇੱਕ ਮਿਸਾਲ ਹੋਵੇਗੀ ਜਦੋਂ ਸਮੁੱਚੇ ਸੂਬੇ ਦੇ ਲੋਕ ਨੁਮਾਇੰਦੇ ਇੱਕ ਪਾਰਟੀ ਨਾਲ ਜੁੜ ਰਹੇ ਹਨ। ਅੱਜ ਭਾਰਤ ਨੂੰ ਨਜਰਅੰਦਾਜ ਕਰਕੇ ਦੁਨੀਆ ਦਾ ਕੋਈ ਵੀ ਫੈਸਲਾ ਨਹੀਂ ਲਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਅੱਜ ਭਾਜਪਾ ਵਿੱਚ ਸਾਮਲ ਹੋਣ ਵਾਲੇ ਸਾਰੇ ਵਰਕਰ ਦੇਸ ਵਿੱਚ ਬਦਲਾਅ ਦੀ ਰਾਜਨੀਤੀ ਵਿੱਚ ਭਾਈਵਾਲ ਬਣਨਗੇ।
ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਚੰਡੀਗੜ੍ਹ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਦਵਿੰਦਰ ਸਿੰਘ ਬਬਲਾ, ਜਨਰਲ ਸਕੱਤਰ ਰਾਮਵੀਰ ਭੱਟੀ, ਚੰਦਰਸੇਖਰ, ਸੂਬਾ ਸਕੱਤਰ ਤਜੇਂਦਰ ਸਿੰਘ ਸਰਾਂ, ਹੁਕਮ ਚੰਦ, ਸੂਬਾਈ ਬੁਲਾਰੇ ਕੈਲਾਸ ਚੰਦ ਜੈਨ, ਦਫਤਰ ਸਕੱਤਰ ਦੇਵੀ ਸਿੰਘ ਅਤੇ ਗਜੇਂਦਰ ਸਰਮਾ ਹਾਜਰ ਸਨ। ਇਸ ਮੌਕੇ ਡਿਪਟੀ ਮੇਅਰ ਹਰਜੀਤ ਸਿੰਘ, ਜ਼ਿਲਾ ਪ੍ਰਧਾਨ ਸਤਿੰਦਰ ਸਿੰਘ ਸਿੱਧੂ, ਡਾ: ਨਰੇਸ ਪੰਚਾਲ, ਸੀਨੀਅਰ ਵਰਕਰ ਭਜਨ ਸਿੰਘ ਮਾਰੂ, ਬਲਵਿੰਦਰ ਸਰਮਾ, ਜੁਝਾਰ ਸਿੰਘ, ਦੀਦਾਰ ਸਿੰਘ, ਧਰਮਿੰਦਰ ਸਿੰਘ ਅਤੇ ਹੋਰ ਵਰਕਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...