October 26, 2026, 8:55 pm
----------- Advertisement -----------
HomeNewsBreaking Newsਲੁਧਿਆਣਾ: ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ 'ਚ ਕਰੀਬ 23 ਏਕੜ ਜ਼ਮੀਨ ਕਰਵਾਈ ਨਜਾਇਜ਼...

ਲੁਧਿਆਣਾ: ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ‘ਚ ਕਰੀਬ 23 ਏਕੜ ਜ਼ਮੀਨ ਕਰਵਾਈ ਨਜਾਇਜ਼ ਕਬਜ਼ਾ ਮੁਕਤ

Published on

----------- Advertisement -----------

ਲੁਧਿਆਣਾ, 04 ਮਈ 2022 – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਦੀ ਯੋਗ ਅਗਵਾਈ ਹੇਠ ਗ੍ਰਾਮ ਪੰਚਾਇਤਾਂ ਦੀਆਂ ਸ਼ਾਮਲਾਤ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਅਤੇ ਸੂਬਾ ਵਾਸੀਆਂ ਨੂੰ ਸ਼ੁੱਧ ਵਾਤਾਵਰਣ ਯੁਕਤ ਆਲਾ ਦੁਆਲਾ ਮੁਹੱਈਆ ਕਰਾਉਣ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ਉਪਰਾਲਿਆਂ ਅਧੀਨ ਪੰਚਾਇਤ ਵਿਭਾਗ ਵੱਲੋਂ ਬਲਾਕ ਲੁਧਿਆਣਾ-2 ਅਧੀਨ ਗ੍ਰਾਮ ਪੰਚਾਇਤ ਭੁਪਾਣਾ ਦੀ ਕਰੀਬ 23 ਏਕੜ 4 ਕਨਾਲ 10 ਮਰਲੇ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ।

ਇਸ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਬਲਾਕ ਵਿਕਾਸ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਸ. ਗੁਰਪ੍ਰੀਤ ਸਿੰਘ ਮਾਂਗਟ ਨੇ ਕੁਮਾਰ ਵੱਲੋਂ ਦੱਸਿਆ ਗਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡਾਂ ਵਿੱਚ ਸ਼ਾਮਲਾਤ ਜ਼ਮੀਨਾਂ ‘ਤੇ ਹੋਏ ਨਾਜਾਇਜ਼ ਕਬਜ਼ੇ ਛੁਡਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ ਕਰੀਬ 23 ਏਕੜ 4 ਕਨਾਲ 10 ਮਰਲੇ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ ਹੈ।

ਬੀ.ਡੀ.ਪੀ.ਓ. ਮਾਂਗਟ ਨੇ ਅੱਗੇ ਦੱਸਿਆ ਕਿ ਬਲਬੀਰ ਸਿੰਘ ਪਾਸੋਂ 16 ਏਕੜ 4 ਮਰਲੇ ਅਤੇ ਨਿਰਮਲ ਸਿੰਘ ਕੋਲੋਂ 7 ਏਕੜ 4 ਕਨਾਲ 6 ਮਰਲੇ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਹੈ। ਸ. ਮਾਂਗਟ ਨੇ ਦੱਸਿਆ ਕਿ ਇਸ ਪੂਰੀ ਕਾਰਵਾਈ ਦੌਰਾਨ ਪੰਚਾਇਤ ਸਕੱਤਰ ਸ੍ਰੀ ਹਰਜੀਤ ਸਿੰਘ ਮਲਹੋਤਰਾ ਅਤੇ ਪਿੰਡ ਦੀ ਸਰਪੰਚ ਸ੍ਰੀਮਤੀ ਗੁਰਮੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਜ਼ਿਲ੍ਹੇ ਵਿੱਚ ਕਰੀਬ 22 ਏਕੜ 5 ਕਨਾਲ 24 ਮਰਲੇ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਈ ਗਈ ਸੀ ਜਿਸ ਵਿੱਚ ਬਲਾਕ-1 ਅਧੀਨ ਗ੍ਰਾਮ ਪੰਚਾਇਤ ਬੱਗਾ ਖੁਰਦ ਦੀ 10 ਏਕੜ ਅਤੇ ਬੁਰਜ ਲਾਬੜਾਂ ਦੀ 2 ਏਕੜ 4 ਕਨਾਲ, ਬਲਾਕ ਮਾਛੀਵਾੜਾ ਅਧੀਨ ਗ੍ਰਾਮ ਪ੍ਰਚਾਇਤ ਹਿਆਤਪੁਰ ਦੀ 2 ਏਕੜ 5 ਮਰਲੇ ਅਤੇ ਸੈਂਸੋਵਾਲ ਕਲਾਂ ਦੀ 8 ਏਕੜ 1 ਕਨਾਲ 19 ਮਰਲੇ ਸ਼ਾਮਲਾਤ ਜ਼ਮੀਨ ਸ਼ਾਮਲ ਹੈ।

ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ (ਡੀ.ਡੀ.ਪੀ.ਓ.) ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬਲਾਕਾਂ ਅਧੀਨ ਪੈਂਦੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਤੋਂ ਨਾਜਾਇਜ ਕਬਜ਼ੇ ਛੁਡਾਉਣ ਦੀ ਪ੍ਰਕਿਰਿਆ ਵੀ ਜਲਦ ਆਰੰਭ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਭੌ-ਮਾਫੀਆ, ਰੇਤ ਮਾਫੀਆ, ਮਾਈਨਿੰਗ ਮਾਫੀਆ, ਟ੍ਰਾਂਸਪੋਰਟ ਮਾਫੀਆ ਤੋਂ ਨਿਜ਼ਾਤ ਦਿਵਾਉਣ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...