November 19, 2026, 1:44 pm
----------- Advertisement -----------
HomeNewsBreaking Newsਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਡੇਰਾ ਬੱਸੀ ਦੇ ਪਿੰਡ ਭਗਵਾਸੀ ਦੀ...

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਡੇਰਾ ਬੱਸੀ ਦੇ ਪਿੰਡ ਭਗਵਾਸੀ ਦੀ 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ

Published on

----------- Advertisement -----------

ਡੇਰਾ ਬੱਸੀ/ਐਸਏਐਸ ਨਗਰ, 1 ਦਸੰਬਰ, 2023 (ਬਲਜੀਤ ਮਰਵਾਹਾ)- ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਹੁਣ ਤੱਕ ਸੂਬੇ ਵਿੱਚ ਕਰੀਬ 12000 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ।

ਡੇਰਾ ਬੱਸੀ ਬਲਾਕ ਦੇ ਪਿੰਡ ਭਗਵਾਸੀ ਵਿਖੇ ਅੱਜ ਬਾਅਦ ਦੁਪਹਿਰ 53 ਏਕੜ ਪੰਚਾਇਤੀ ਜ਼ਮੀਨ ਨੂੰ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਬਜ਼ਿਆਂ ਵਿਰੁੱਧ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿੱਚ ਕੁੱਲ 64 ਏਕੜ ਪੰਚਾਇਤੀ ਜ਼ਮੀਨ ਕਬਜ਼ੇ ਹੇਠ ਸੀ ਪਰ ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁੱਲ 64 ਵਿੱਚੋਂ 11 ਏਕੜ ਜ਼ਮੀਨ ’ਤੇ ਫ਼ਿਲਹਾਲ ਸਟੇਅ ਲਗਾ ਦਿੱਤੀ ਹੈ, ਇਸ ਲਈ ਅੱਜ ਬਾਕੀ ਰਹਿੰਦੀ 53 ਏਕੜ ਜ਼ਮੀਨ ਵਿਭਾਗ ਵਲੋਂ ਆਪਣੇ ਕਬਜ਼ੇ ਵਿੱਚ ਲੈ ਲਈ ਗਈ ਹੈ।

ਕਬਜ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਤੱਕ ਕਰੀਬ 12000 ਏਕੜ ਜ਼ਮੀਨ ਕਬਜ਼ਿਆਂ ਤੋਂ ਮੁਕਤ ਕਰਵਾਈ ਜਾ ਚੁੱਕੀ ਹੈ, ਜਿਸ ਨਾਲ ਪੰਚਾਇਤੀ ਜ਼ਮੀਨਾਂ ਦੇ ਮਾਲੀਏ ਵਿੱਚ 50 ਕਰੋੜ ਰੁਪਏ ਦਾ ਵਾਧਾ ਹੋਇਆ ਹੈ ਕਿਉਂਕਿ ਕਬਜ਼ਾ-ਮੁਕਤ ਕਰਵਾਈਆਂ ਗਈਆਂ ਜ਼ਮੀਨਾਂ ਅੱਗੇ ਪਿੰਡ ਦੇ ਵਸਨੀਕਾਂ ਨੂੰ ਚਕੋਤੇ ‘ਤੇ ਖੇਤੀ/ਵਾਹੀ ਲਈ ਦਿੱਤੀਆਂ ਗਈਆਂ ਹਨ।

ਭੁੱਲਰ ਨੇ ਦੱਸਿਆ ਕਿ ਅੱਜ ਖ਼ਾਲੀ ਕਰਵਾਈ ਗਈ ਪੰਚਾਇਤੀ ਜ਼ਮੀਨ ਦੀ ਕੀਮਤ 40 ਤੋਂ 45 ਕਰੋੜ ਰੁਪਏ ਹੈ ਕਿਉਂਕਿ ਇਹ ਉਦਯੋਗਿਕ ਜ਼ੋਨ ਵਿੱਚ ਆਉਂਦੀ ਹੈ। ਕੈਬਨਿਟ ਮੰਤਰੀ ਨੇ ਪੰਚਾਇਤੀ ਜ਼ਮੀਨਾਂ ਦੇ ਕੇਸਾਂ ਨਾਲ ਨਜਿੱਠਣ ਵਾਲੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਤਾਂ ਜੋ ਜ਼ਮੀਨ ਵਾਪਸ ਲਈ ਜਾ ਸਕੇ ਅਤੇ ਇਹ ਪੰਚਾਇਤਾਂ ਲਈ ਆਮਦਨੀ ਦਾ ਸਰੋਤ ਬਣ ਸਕੇ।

ਉਨ੍ਹਾਂ ਨੇ ਸੂਬੇ ਭਰ ਵਿੱਚ ਉਹ ਪੰਚਾਇਤੀ ਜ਼ਮੀਨਾਂ ਜੋ ਅਜੇ ਵੀ ਨਾਜਾਇਜ਼ ਕਬਜ਼ਿਆਂ ਅਧੀਨ ਹਨ, ਦੇ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਸਵੈ-ਨਿਰਭਰ ਸੂਬਾ ਬਣਾਉਣ ਅਤੇ ਇਸ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਸੂਬਾ ਸਰਕਾਰ ਦੇ ਉਪਰਾਲੇ ਵਿੱਚ ਮਦਦ ਕਰਨ ਲਈ ਸਵੈ-ਇੱਛਾ ਨਾਲ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੱਡਣ। ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਸੰਯੁਕਤ ਡਾਇਰੈਕਟਰ (ਸ਼ਾਮਲਾਤ ਸੈੱਲ) ਜਗਵਿੰਦਰਜੀਤ ਸਿੰਘ ਸੰਧੂ, ਐਸ.ਪੀ (ਦਿਹਾਤੀ) ਮਨਪ੍ਰੀਤ ਸਿੰਘ, ਏ.ਐਸ.ਪੀ ਡੇਰਾ ਬੱਸੀ ਦਰਪਨ ਆਹਲੂਵਾਲੀਆ, ਤਹਿਸੀਲਦਾਰ ਡੇਰਾ ਬੱਸੀ ਕੁਲਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਰਿੰਦਰਪਾਲ ਸਿੰਘ ਚੌਹਾਨ ਅਤੇ ਬੀ.ਡੀ.ਪੀ.ਓ ਬਲਾਕ ਡੇਰਾ ਬੱਸੀ ਰਵਨੀਤ ਕੌਰ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...